੧੨੯੭
੧ ॥ ਰਹਾਉ ॥ ਹਰਿ ਕਿਰਪਾ ਕਰਿ ਸੁਆਮੀ ਹਮ ਲਾਇ ਹਰਿ ਸੇਵਾ ਹਰਿ ਜਪਿ ਜਪੇ ਹਰਿ ਜਪਿ ਜਪੇ ਜਪੁ ਜਾਪਉ ਜਗਦੀਸ ॥ ਤੁਮਰੇ ਜਨ ਰਾਮੁ ਜਪਹਿ ਤੇ ਊਤਮ ਤਿਨ ਕਉ ਹਉ ਘੁਮਿ ਘੁਮੇ ਘੁਮਿ ਘੁਮਿ ਜੀਸ ॥ ੧ ॥ ਹਰਿ ਤੁਮ ਵਡ ਵਡੇ ਵਡੇ ਵਡ ਊਚੇ ਸੋ ਕਰਹਿ ਜਿ ਤੁਧੁ ਭਾਵੀਸ ॥ ਜਨ ਨਾਨਕ ਅੰਮ੍ਰਿਤੁ ਪੀਆ ਗੁਰਮਤੀ ਧਨੁ ਧੰਨੁ ਧਨੁ ਧੰਨੁ ਧੰਨੁ ਗੁਰੂ ਸਾਬੀਸ ॥ ੨ ॥ ੨ ॥ ੮ ॥ ਕਾਨੜਾ ਮਹਲਾ ੪ ॥ ਭਜੁ ਰਾਮੋ ਮਨਿ ਰਾਮ ॥ ਜਿਸੁ ਰੂਪ ਨ ਰੇਖ ਵਡਾਮ ॥ ਸਤਸੰਗਤਿ ਮਿਲੁ ਭਜੁ ਰਾਮ ॥ ਬਡ ਹੋ ਹੋ ਭਾਗ ਮਥਾਮ ॥ ੧ ॥ ਰਹਾਉ ॥ ਜਿਤੁ ਗ੍ਰਿਹਿ ਮੰਦਰਿ ਹਰਿ ਹੋਤੁ ਜਾਸੁ ਤਿਤੁ ਘਰਿ ਆਨਦੋ ਆਨੰਦੁ ਭਜੁ ਰਾਮ ਰਾਮ ਰਾਮ ॥ ਰਾਮ ਨਾਮ ਗੁਨ ਗਾਵਹੁ ਹਰਿ ਪ੍ਰੀਤਮ ਉਪਦੇਸਿ ਗੁਰੂ ਗੁਰ ਸਤਿਗੁਰਾ ਸੁਖੁ ਹੋਤੁ ਹਰਿ ਹਰੇ ਹਰਿ ਹਰੇ ਹਰੇ ਭਜੁ ਰਾਮ ਰਾਮ ਰਾਮ ॥ ੧ ॥ ਸਭ ਸਿਸਟਿ ਧਾਰ ਹਰਿ ਤੁਮ ਕਿਰਪਾਲ ਕਰਤਾ ਸਭੁ ਤੂ ਤੂ ਤੂ ਰਾਮ ਰਾਮ ਰਾਮ ॥ ਜਨ ਨਾਨਕੋ ਸਰਣਾਗਤੀ ਦੇਹੁ ਗੁਰਮਤੀ ਭਜੁ ਰਾਮ ਰਾਮ ਰਾਮ ॥ ੨ ॥ ੩ ॥ ੯ ॥ ਕਾਨੜਾ ਮਹਲਾ ੪ ॥ ਸਤਿਗੁਰ ਚਾਟਉ ਪਗ ਚਾਟ ॥ ਜਿਤੁ ਮਿਲਿ ਹਰਿ ਪਾਧਰ ਬਾਟ ॥ ਭਜੁ ਹਰਿ ਰਸੁ ਰਸ ਹਰਿ ਗਾਟ ॥ ਹਰਿ ਹੋ ਹੋ ਲਿਖੇ ਲਿਲਾਟ ॥ ੧ ॥ ਰਹਾਉ ॥ ਖਟ ਕਰਮ ਕਿਰਿਆ ਕਰਿ ਬਹੁ ਬਹੁ ਬਿਸਥਾਰ ਸਿਧ ਸਾਧਿਕ ਜੋਗੀਆ ਕਰਿ ਜਟ ਜਟਾ ਜਟ ਜਾਟ ॥ ਕਰਿ ਭੇਖ ਨ ਪਾਈਐ ਹਰਿ ਬ੍ਰਹਮ ਜੋਗੁ ਹਰਿ ਪਾਈਐ ਸਤਸੰਗਤੀ ਉਪਦੇਸਿ ਗੁਰੂ ਗੁਰ ਸੰਤ ਜਨਾ ਖੋਲਿ ਖੋਲਿ ਕਪਾਟ ॥ ੧ ॥ ਤੂ ਅਪਰੰਪਰੁ ਸੁਆਮੀ ਅਤਿ ਅਗਾਹੁ ਤੂ ਭਰਪੁਰਿ ਰਹਿਆ ਜਲ ਥਲੇ ਹਰਿ ਇਕੁ ਇਕੋ ਇਕ ਏਕੈ ਹਰਿ ਥਾਟ ॥ ਤੂ ਜਾਣਹਿ ਸਭ ਬਿਧਿ ਬੂਝਹਿ ਅਪੇ ਜਨ ਨਾਨਕ ਕੇ ਪ੍ਰਭ ਘਟਿ ਘਟੇ ਘਟਿ ਘਟੇ ਘਟਿ ਹਰਿ ਘਾਟ ॥ ੨ ॥ ੪ ॥ ੧੦ ॥ ਕਾਨੜਾ ਮਹਲਾ ੪ ॥ ਜਪਿ ਮਨ ਗੋਬਿਧ ਮਾਧੋ ॥ ਹਰਿ ਹਰਿ ਅਗਮ ਅਗਾਧੋ ॥ ਮਤਿ ਗੁਰਮਤਿ ਹਰਿ ਪ੍ਰਭੁ ਲਾਧੋ ॥ ਧੁਰਿ ਹੋ ਹੋ ਲਿਖੇ ਲਿਲਾਧੋ ॥ ੧ ॥ ਰਹਾਉ ॥ ਬਿਖੁ ਮਾਇਆ ਸੰਚਿ ਬਹੁ ਚਿਤੈ ਬਿਕਾਰ ਸੁਖੁ ਪਾਈਐ ਹਰਿ ਭਜੁ ਸੰਤ ਸੰਤ ਸੰਗਤੀ ਮਿਲਿ ਸਤਿਗੁਰੂ ਗੁਰੁ ਸਾਧੋ ॥ ਜਿਉ ਛੁਹਿ ਪਾਰਸ ਮਨੂਰ ਭਏ ਕੰਚਨ ਤਿਉ ਪਤਿਤ ਜਨ ਮਿਲਿ ਸੰਗਤੀ ਸੁਧ ਹੋਵਤ ਗੁਰਮਤੀ ਸੁਧ ਹਾਧੋ ॥ ੧ ॥ ਜਿਉ ਕਾਸਟ ਸੰਗਿ ਲੋਹਾ ਬਹੁ ਤਰਤਾ ਸਿਉ ਪਾਪੀ ਸੰਗਿ ਤਰੇ ਸਾਧ ਸਾਧ ਸੰਗਤੀ ਗੁਰ ਸਤਿਗੁਰੂ ਗੁਰ ਸਾਧੋ ॥ ਚਾਰਿ ਬਰਨ ਚਾਰਿ ਆਸ੍ਰਮ ਹੈ ਕੋਈ ਮਿਲੈ ਗੁਰੂ ਨਾਨਕ ਸੋ ਆਪਿ ਤਰੈ ਕੁਲ ਸਗਲ ਤਰਾਧੋ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥