੧੨੯੮
੨ ॥ ੫ ॥ ੧੧ ॥ ਕਾਨੜਾ ਮਹਲਾ ੪ ॥ ਹਰਿ ਜਸੁ ਗਾਵਹੁ ਭਗਵਾਨ ॥ ਜਸੁ ਗਾਵਤ ਪਾਪ ਲਹਾਨ ॥ ਮਤਿ ਗੁਰਮਤਿ ਸੁਨਿ ਜਸੁ ਕਾਨ ॥ ਹਰਿ ਹੋ ਹੋ ਕਿਰਪਾਨ ॥ ੧ ॥ ਰਹਾਉ ॥ ਤੇਰ ਜਨ ਧਿਆਵਹਿ ਇਕ ਮਨਿ ਇਕ ਚੀਤਿ ਤੇ ਸਾਧੂ ਸੁਖ ਪਾਵਹਿ ਜਪਿ ਹਰਿ ਹਰਿ ਨਾਮੁ ਨਿਧਾਨ ॥ ਉਸਤਤਿ ਕਰਹਿ ਪ੍ਰਭ ਤੇਰੀਆ ਮਿਲਿ ਸਾਧੂ ਸਾਧ ਜਨਾ ਗੁਰ ਸਤਿਗੁਰੂ ਭਗਵਾਨ ॥ ੧ ॥ ਜਿਨ ਕੈ ਹਿਰਦੈ ਤੂ ਸੁਆਮੀ ਤੇ ਸੁਖ ਗਲ ਪਾਵਹਿ ਤੇ ਤਰੇ ਭਵ ਸਿੰਧੁ ਤੇ ਭਗਤ ਹਰਿ ਜਾਨ ॥ ਤਿਨ ਸੇਵਾ ਹਮ ਲਾਇ ਹਰੇ ਹਮ ਲਾਇ ਹਰੇ ਜਨ ਨਾਨਕ ਕੇ ਹਰਿ ਤੂ ਤੂ ਤੂ ਤੂ ਤੂ ਭਗਵਾਨ ॥ ੨ ॥ ੬ ॥ ੧੨ ॥

ਕਾਨੜਾ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਗਾਈਐ ਗੁਣ ਗੋਪਾਲ ਕ੍ਰਿਪਾ ਨਿਧਿ ॥ ਦੂਖ ਬਿਦਾਰਨ ਸੁਖਦਾਤੇ ਸਤਿਗੁਰ ਜਾ ਕਉ ਭੇਟਤ ਹੋਇ ਕ੍ਰਿਪਾ ਸਗਲ ਸਿਧਿ ॥ ੧ ॥ ਰਹਾਉ ॥ ਸਿਮਰਤ ਨਾਮੁ ਮਨਹਿ ਸਾਧਾਰੈ ॥ ਕੋਟਿ ਪਰਾਧੀ ਖਿਨ ਮਹਿ ਤਾਰੈ ॥ ੧ ॥ ਜਾ ਕਉ ਚੀਤਿ ਆਵੈ ਗੁਰੁ ਅਪਨਾ ॥ ਤਾ ਕਉ ਦੂਖੁ ਨਹੀ ਤਿਲੁ ਸੁਪਨਾ ॥ ੨ ॥ ਜਾ ਕਉ ਸਤਿਗੁਰੁ ਅਪਨਾ ਰਾਖੈ ॥ ਸੋ ਜਨੁ ਹਰਿ ਰਸੁ ਰਸਨਾ ਚਾਖੈ ॥ ੩ ॥ ਕਹੁ ਨਾਨਕ ਗੁਰਿ ਕੀਨੀ ਮਇਆ ॥ ਹਲਤਿ ਪਲਤਿ ਮੁਖ ਊਜਲ ਭਇਆ ॥ ੪ ॥ ੧ ॥ ਕਾਨੜਾ ਮਹਲਾ ੫ ॥ ਆਰਾਧਉ ਤੁਝਹਿ ਸੁਆਮੀ ਅਪਨੇ ॥ ਊਠਤ ਬੈਠਤ ਸੋਵਤ ਜਾਗਤ ਸਾਸਿ ਸਾਸਿ ਸਾਸਿ ਹਰਿ ਜਪਨੇ ॥ ੧ ॥ ਰਹਾਉ ॥ ਤਾ ਕੈ ਹਿਰਦੈ ਬਸਿਓ ਨਾਮੁ ॥ ਜਾ ਕਉ ਸੁਆਮੀ ਕੀਨੋ ਦਾਨੁ ॥ ੧ ॥ ਤਾ ਕੈ ਹਿਰਦੈ ਆਈ ਸਾਂਤਿ ॥ ਠਾਕੁਰ ਭੇਟੇ ਗੁਰ ਬਚਨਾਂਤਿ ॥ ੨ ॥ ਸਰਬ ਕਲਾ ਸੋਈ ਪਰਬੀਨ ॥ ਨਾਮ ਮੰਤ੍ਰੁ ਜਾ ਕਉ ਗੁਰਿ ਦੀਨ ॥ ੩ ॥ ਕਹੁ ਨਾਨਕ ਤਾ ਕੈ ਬਲਿ ਜਾਉ ॥ ਕਲਿਜੁਗ ਮਹਿ ਪਾਈਆ ਜਿਨਿ ਨਾਉ ॥ ੪ ॥ ੨ ॥ ਕਾਨੜਾ ਮਹਲਾ ੫ ॥ ਕੀਰਤਿ ਪ੍ਰਭ ਕੀ ਗਾਉ ਮੇਰੀ ਰਸਨਾਂ ॥ ਅਨਿਕ ਬਾਰ ਕਰਿ ਬੰਦਨ ਸੰਤਨ ਊਹਾਂ ਚਰਨ ਗੋਬਿੰਦ ਜੀ ਕੇ ਬਸਨਾ ॥ ੧ ॥ ਰਹਾਉ ॥ ਅਨਿਕ ਭਾਂਤਿ ਕਰਿ ਦੁਆਰੁ ਨ ਪਾਵਉ ॥ ਹੋਇ ਕ੍ਰਿਪਾਲੁ ਤ ਹਰਿ ਹਰਿ ਧਿਆਵਉ ॥ ੧ ॥ ਕੋਟਿ ਕਰਮ ਕਰਿ ਦੇਹ ਨ ਸੋਧਾ ॥ ਸਾਧਸੰਗਤਿ ਮਹਿ ਮਨੁ ਪਰਬੋਧਾ ॥ ੨ ॥ ਤ੍ਰਿਸਨ ਨ ਬੂਝੀ ਬਹੁ ਰੰਗ ਮਾਇਆ ॥ ਨਾਮੁ ਲੈਤ ਸਰਬ ਸੁਖ ਪਾਇਆ ॥ ੩ ॥ ਪਾਰਬ੍ਰਹਮੁ ਜਬ ਭਏ ਦਇਆਲ ॥ ਕਹੁ ਨਾਨਕ ਤਉ ਛੂਟੇ ਜੰਜਾਲ ॥ ੪ ॥ ੩ ॥ ਕਾਨੜਾ ਮਹਲਾ ੫ ॥ ਐਸੀ ਮਾਂਗ ਗੋਬਿਦ ਤੇ ॥ ਟਹਲ ਸੰਤਨ ਕੀ ਸੰਗੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥