੧੨੯੯
ਸਾਧੂ ਕਾ ਹਰਿ ਨਾਮਾਂ ਜਪਿ ਪਰਮ ਗਤੇ ॥ ੧ ॥ ਰਹਾਉ ॥ ਪੂਜਾ ਚਰਨਾ ਠਾਕੁਰ ਸਰਨਾ ॥ ਸੋਈ ਕੁਸਲੁ ਜੁ ਪ੍ਰਭ ਜੀਉ ਕਰਨਾ ॥ ੧ ॥ ਸਫਲ ਹੋਤ ਇਹ ਦੁਰਲਭ ਦੇਹੀ ॥ ਜਾ ਕਉ ਸਤਿਗੁਰੁ ਮਇਆ ਕਰੇਹੀ ॥ ੨ ॥ ਅਗਿਆਨ ਭਰਮੁ ਬਿਨਸੈ ਦੁਖ ਡੇਰਾ ॥ ਜਾ ਕੈ ਹ੍ਰਿਦੈ ਬਸਹਿ ਗੁਰ ਪੈਰਾ ॥ ੩ ॥ ਸਾਧਸੰਗਿ ਰੰਗਿ ਪ੍ਰਭੁ ਧਿਆਇਆ ॥ ਕਹੁ ਨਾਨਕ ਤਿਨਿ ਪੂਰਾ ਪਾਇਆ ॥ ੪ ॥ ੪ ॥ ਕਾਨੜਾ ਮਹਲਾ ੫ ॥ ਭਗਤਿ ਭਗਤਨ ਹੂੰ ਬਨਿ ਆਈ ॥ ਤਨ ਮਨ ਗਲਤ ਭਏ ਠਾਕੁਰ ਸਿਉ ਆਪਨ ਲੀਏ ਮਿਲਾਈ ॥ ੧ ॥ ਰਹਾਉ ॥ ਗਾਵਨਹਾਰੀ ਗਾਵੈ ਗੀਤ ॥ ਤੇ ਉਧਰੇ ਬਸੇ ਜਿਹ ਚੀਤ ॥ ੧ ॥ ਪੇਖੇ ਬਿੰਜਨ ਪਰੋਸਨਹਾਰੈ ॥ ਜਿਹ ਭੋਜਨੁ ਕੀਨੋ ਤੇ ਤ੍ਰਿਪਤਾਰੈ ॥ ੨ ॥ ਅਨਿਕ ਸ੍ਵਾਂਗ ਕਾਛੇ ਭੇਖਧਾਰੀ ॥ ਜੈਸੋ ਸਾ ਤੇਸੋ ਦ੍ਰਿਸਟਾਰੀ ॥ ੩ ॥ ਕਹਨ ਕਹਾਵਨ ਸਗਲ ਜੰਜਾਰ ॥ ਨਾਨਕ ਦਾਸ ਸਚੁ ਕਰਣੀ ਸਾਰ ॥ ੪ ॥ ੫ ॥ ਕਾਨੜਾ ਮਹਲਾ ੫ ॥ ਤੇਰੋ ਜਨੁ ਹਰਿ ਜਸੁ ਸੁਨਤ ਉਮਾਹਿਓ ॥ ੧ ॥ ਰਹਾਉ ॥ ਮਨਹਿ ਪ੍ਰਗਾਸੁ ਪੇਖਿ ਪ੍ਰਭ ਕੀ ਸੋਭਾ ਜਤ ਕਤ ਪੇਖਉ ਆਹਿਓ ॥ ੧ ॥ ਸਭ ਤੇ ਪਰੈ ਪਰੈ ਤੇ ਊਚਾ ਗਹਿਰ ਗੰਭੀਰ ਅਥਾਹਿਓ ॥ ੨ ॥ ਓਤਿ ਪੋਤਿ ਮਿਲਿਓ ਭਗਤਨ ਕਉ ਜਨ ਸਿਉ ਪਰਦਾ ਲਾਹਿਓ ॥ ੩ ॥ ਗੁਰ ਪ੍ਰਸਾਦਿ ਗਾਵੈ ਗੁਣ ਨਾਨਕ ਸਹਜ ਸਮਾਧਿ ਸਮਾਹਿਓ ॥ ੪ ॥ ੬ ॥ ਕਾਨੜਾ ਮਹਲਾ ੫ ॥ ਸੰਤਨ ਪਹਿ ਆਪਿ ਉਧਾਰਨ ਆਇਓ ॥ ੧ ॥ ਰਹਾਉ ॥ ਦਰਸਨ ਭੇਟਤ ਹੋਤ ਪੁਨੀਤਾ ਹਰਿ ਹਰਿ ਮੰਤ੍ਰੁ ਦ੍ਰਿੜਾਇਓ ॥ ੧ ॥ ਕਾਟੇ ਰੋਗ ਭਏ ਮਨ ਨਿਰਮਲ ਹਰਿ ਹਰਿ ਅਉਖਧੁ ਖਾਇਓ ॥ ੨ ॥ ਅਸਥਿਤ ਭਏ ਬਸੇ ਸੁਖ ਥਾਨਾ ਬਹੁਰਿ ਨ ਕਤਹੂ ਧਾਇਓ ॥ ੩ ॥ ਸੰਤ ਪ੍ਰਸਾਦਿ ਤਰੇ ਕੁਲ ਲੋਗਾ ਨਾਨਕ ਲਿਪਤ ਨ ਮਾਇਓ ॥ ੪ ॥ ੭ ॥ ਕਾਨੜਾ ਮਹਲਾ ੫ ॥ ਬਿਸਰਿ ਗਈ ਸਭ ਤਾਤਿ ਪਰਾਈ ॥ ਜਬ ਤੇ ਸਾਧਸੰਗਤਿ ਮੋਹਿ ਪਾਈ ॥ ੧ ॥ ਰਹਾਉ ॥ ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥ ੧ ॥ ਜੋ ਪ੍ਰਭ ਕੀਨੋ ਸੋ ਭਲ ਮਾਨਿਓ ਏਹ ਸੁਮਤਿ ਸਾਧੂ ਤੇ ਪਾਈ ॥ ੨ ॥ ਸਭ ਮਹਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ ॥ ੩ ॥ ੮ ॥ ਕਾਨੜਾ ਮਹਲਾ ੫ ॥ ਠਾਕੁਰ ਜੀਉ ਤੁਹਾਰੋ ਪਰਨਾ ॥ ਮਾਨੁ ਮਹਤੁ ਤੁਮਾੑਰੈ ਊਪਰਿ ਤੁਮੑਰੀ ਓਟ ਤੁਮਾੑਰੀ ਸਰਨਾ ॥ ਰਹਾਉ ॥ ਤੁਮੑਰੀ ਆਸ ਭਰੋਸਾ ਤੁਮੑਰਾ ਨਾਮੁ ਰਿਦੈ ਲੈ ਧਰਨਾ ॥ ਤੁਮਰੋ ਬਲੁ ਤੁਮ ਸੰਗਿ ਸੁਹੇਲੇ ਜੋ ਜੋ ਕਹਹੁ ਸੋਈ ਸੋਈ ਕਰਨਾ ॥ ੧ ॥ ਤੁਮਰੀ ਦਇਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥