੧੩੦
ਸੋਈ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਈ ॥ ਗੁਰੁ ਪਰਸਾਦੁ ਕਰੇ ਨਾਮੁ ਦੇਵੈ ਨਾਮੇ ਨਾਮਿ ਸਮਾਵਣਿਆ ॥ ੨ ॥ ਤੂੰ ਆਪੇ ਸਚਾ ਸਿਰਜਣਹਾਰਾ ॥ ਭਗਤੀ ਭਰੇ ਤੇਰੇ ਭੰਡਾਰਾ ॥ ਗੁਰਮੁਖਿ ਨਾਮੁ ਮਿਲੈ ਮਨੁ ਭੀਜੈ ਸਹਜਿ ਸਮਾਧਿ ਲਗਾਵਣਿਆ ॥ ੩ ॥ ਅਨਦਿਨੁ ਗੁਣ ਗਾਵਾ ਪ੍ਰਭ ਤੇਰੇ ॥ ਤੁਧੁ ਸਾਲਾਹੀ ਪ੍ਰੀਤਮ ਮੇਰੇ ॥ ਤੁਧੁ ਬਿਨੁ ਅਵਰੁ ਨ ਕੋਈ ਜਾਚਾ ਗੁਰ ਪਰਸਾਦੀ ਤੂੰ ਪਾਵਣਿਆ ॥ ੪ ॥ ਅਗਮੁ ਅਗੋਚਰੁ ਮਿਤਿ ਨਹੀ ਪਾਈ ॥ ਅਪਣੀ ਕ੍ਰਿਪਾ ਕਰਹਿ ਤੂੰ ਲੈਹਿ ਮਿਲਾਈ ॥ ਪੂਰੇ ਗੁਰ ਕੈ ਸਬਦਿ ਧਿਆਈਐ ਸਬਦੁ ਸੇਵਿ ਸੁਖੁ ਪਾਵਣਿਆ ॥ ੫ ॥ ਰਸਨਾ ਗੁਣਵੰਤੀ ਗੁਣ ਗਾਵੈ ॥ ਨਾਮੁ ਸਲਾਹੇ ਸਚੇ ਭਾਵੈ ॥ ਗੁਰਮੁਖਿ ਸਦਾ ਰਹੈ ਰੰਗਿ ਰਾਤੀ ਮਿਲਿ ਸਚੇ ਸੋਭਾ ਪਾਵਣਿਆ ॥ ੬ ॥ ਮਨਮੁਖੁ ਕਰਮੁ ਕਰੇ ਅਹੰਕਾਰੀ ॥ ਜੂਐ ਜਨਮੁ ਸਭ ਬਾਜੀ ਹਾਰੀ ॥ ਅੰਤਰਿ ਲੋਭੁ ਮਹਾ ਗੁਬਾਰਾ ਫਿਰਿ ਫਿਰਿ ਆਵਣ ਜਾਵਣਿਆ ॥ ੭ ॥ ਆਪੇ ਕਰਤਾ ਦੇ ਵਡਿਆਈ ॥ ਜਿਨ ਕਉ ਆਪਿ ਲਿਖਤੁ ਧੁਰਿ ਪਾਈ ॥ ਨਾਨਕ ਨਾਮੁ ਮਿਲੈ ਭਉ ਭੰਜਨੁ ਗੁਰ ਸਬਦੀ ਸੁਖੁ ਪਾਵਣਿਆ ॥ ੮ ॥ ੧ ॥ ੩੪ ॥ ਮਾਝ ਮਹਲਾ ੫ ਘਰੁ ੧ ॥ ਅੰਤਰਿ ਅਲਖੁ ਨ ਜਾਈ ਲਖਿਆ ॥ ਨਾਮੁ ਰਤਨੁ ਲੈ ਗੁਝਾ ਰਖਿਆ ॥ ਅਗਮੁ ਅਗੋਚਰੁ ਸਭ ਤੇ ਊਚਾ ਗੁਰ ਕੈ ਸਬਦਿ ਲਖਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਕਲਿ ਮਹਿ ਨਾਮੁ ਸੁਣਾਵਣਿਆ ॥ ਸੰਤ ਪਿਆਰੇ ਸਚੈ ਧਾਰੇ ਵਡਭਾਗੀ ਦਰਸਨੁ ਪਾਵਣਿਆ ॥ ੧ ॥ ਰਹਾਉ ॥ ਸਾਧਿਕ ਸਿਧ ਜਿਸੈ ਕਉ ਫਿਰਦੇ ॥ ਬ੍ਰਹਮੇ ਇੰਦ੍ਰ ਧਿਆਇਨਿ ਹਿਰਦੇ ॥ ਕੋਟਿ ਤੇਤੀਸਾ ਖੋਜਹਿ ਤਾ ਕਉ ਗੁਰ ਮਿਲਿ ਹਿਰਦੈ ਗਾਵਣਿਆ ॥ ੨ ॥ ਆਠ ਪਹਰ ਤੁਧੁ ਜਾਪੇ ਪਵਨਾ ॥ ਧਰਤੀ ਸੇਵਕ ਪਾਇਕ ਚਰਨਾ ॥ ਖਾਣੀ ਬਾਣੀ ਸਰਬ ਨਿਵਾਸੀ ਸਭਨਾ ਕੈ ਮਨਿ ਭਾਵਣਿਆ ॥ ੩ ॥ ਸਾਚਾ ਸਾਹਿਬੁ ਗੁਰਮੁਖਿ ਜਾਪੈ ॥ ਪੂਰੇ ਗੁਰ ਕੈ ਸਬਦਿ ਸਿਞਾਪੈ ॥ ਜਿਨ ਪੀਆ ਸੇਈ ਤ੍ਰਿਪਤਾਸੇ ਸਚੇ ਸਚਿ ਅਘਾਵਣਿਆ ॥ ੪ ॥ ਤਿਸੁ ਘਰਿ ਸਹਜਾ ਸੋਈ ਸੁਹੇਲਾ ॥ ਅਨਦ ਬਿਨੋਦ ਕਰੇ ਸਦ ਕੇਲਾ ॥ ਸੋ ਧੰਨਵੰਤਾ ਸੋ ਵਡ ਸਾਹਾ ਜੋ ਗੁਰ ਚਰਣੀ ਮਨੁ ਲਾਵਣਿਆ ॥ ੫ ॥ ਪਹਿਲੋ ਦੇ ਤੈਂ ਰਿਜਕੁ ਸਮਾਹਾ ॥ ਪਿਛੋ ਦੇ ਤੈਂ ਜੰਤੁ ਉਪਾਹਾ ॥ ਤੁਧੁ ਜੇਵਡੁ ਦਾਤਾ ਅਵਰੁ ਨ ਸੁਆਮੀ ਲਵੈ ਨ ਕੋਈ ਲਾਵਣਿਆ ॥ ੬ ॥ ਜਿਸੁ ਤੂੰ ਤੁਠਾ ਸੋ ਤੁਧੁ ਧਿਆਏ ॥ ਸਾਧ ਜਨਾ ਕਾ ਮੰਤ੍ਰੁ ਕਮਾਏ ॥ ਆਪਿ ਤਰੈ ਸਗਲੈ ਕੁਲ ਤਾਰੇ ਤਿਸੁ ਦਰਗਹ ਠਾਕ ਨ ਪਾਵਣਿਆ ॥ ੭ ॥ ਤੂੰ ਵਡਾ ਤੂੰ ਊਚੋ ਊਚਾ ॥ ਤੂੰ ਬੇਅੰਤੁ ਅਤਿ ਮੂਚੋ ਮੂਚਾ ॥ ਹਉ ਕੁਰਬਾਣੀ ਤੇਰੈ ਵੰਞਾ ਨਾਨਕ ਦਾਸ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥