੧੩੦੦
ਮਇਆ ਸੁਖੁ ਪਾਵਉ ਹੋਹੁ ਕ੍ਰਿਪਾਲ ਤ ਭਉਜਲੁ ਤਰਨਾ ॥ ਅਭੈ ਦਾਨੁ ਨਾਮੁ ਹਰਿ ਪਾਇਓ ਸਿਰੁ ਡਾਰਿਓ ਨਾਨਕ ਸੰਤ ਚਰਨਾ ॥ ੨ ॥ ੯ ॥ ਕਾਨੜਾ ਮਹਲਾ ੫ ॥ ਸਾਧ ਸਰਨਿ ਚਰਨ ਚਿਤੁ ਲਾਇਆ ॥ ਸੁਪਨ ਕੀ ਬਾਤ ਸੁਨੀ ਪੇਖੀ ਸੁਪਨਾ ਨਾਮ ਮੰਤ੍ਰੁ ਸਤਿਗੁਰੂ ਦ੍ਰਿੜਾਇਆ ॥ ੧ ॥ ਰਹਾਉ ॥ ਨਹ ਤ੍ਰਿਪਤਾਨੋ ਰਾਜ ਜੋਬਨਿ ਧਨਿ ਬਹੁਰਿ ਬਹੁਰਿ ਫਿਰਿ ਧਾਇਆ ॥ ਸੁਖੁ ਪਾਇਆ ਤ੍ਰਿਸਨਾ ਸਭ ਬੁਝੀ ਹੈ ਸਾਂਤਿ ਪਾਈ ਗੁਨ ਗਾਇਆ ॥ ੧ ॥ ਬਿਨੁ ਬੂਝੈ ਪਸੂ ਕੀ ਨਿਆਈ ਭ੍ਰਮਿ ਮੋਹਿ ਬਿਆਪਿਓ ਮਾਇਆ ॥ ਸਾਧਸੰਗਿ ਜਮ ਜੇਵਰੀ ਕਾਟੀ ਨਾਨਕ ਸਹਜਿ ਸਮਾਇਆ ॥ ੨ ॥ ੧੦ ॥ ਕਾਨੜਾ ਮਹਲਾ ੫ ॥ ਹਰਿ ਕੇ ਚਰਨ ਹਿਰਦੈ ਗਾਇ ॥ ਸੀਤਲਾ ਸੁਖ ਸਾਂਤਿ ਮੂਰਤਿ ਸਿਮਰਿ ਸਿਮਰਿ ਨਿਤ ਧਿਆਇ ॥ ੧ ॥ ਰਹਾਉ ॥ ਸਗਲ ਆਸ ਹੋਤ ਪੂਰਨ ਕੋਟਿ ਜਨਮ ਦੁਖੁ ਜਾਇ ॥ ੧ ॥ ਪੁੰਨ ਦਾਨ ਅਨੇਕ ਕਿਰਿਆ ਸਾਧੂ ਸੰਗਿ ਸਮਾਇ ॥ ਤਾਪ ਸੰਤਾਪ ਮਿਟੇ ਨਾਨਕ ਬਾਹੁੜਿ ਕਾਲੁ ਨ ਖਾਇ ॥ ੨ ॥ ੧੧ ॥

ਕਾਨੜਾ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਕਥੀਐ ਸੰਤਸੰਗਿ ਪ੍ਰਭ ਗਿਆਨੁ ॥ ਪੂਰਨ ਪਰਮ ਜੋਤਿ ਪਰਮੇਸੁਰ ਸਿਮਰਤ ਪਾਈਐ ਮਾਨੁ ॥ ੧ ॥ ਰਹਾਉ ॥ ਆਵਤ ਜਾਤ ਰਹੈੇ ਸ੍ਰਮ ਨਾਸੇ ਸਿਮਰਤ ਸਾਧੂ ਸੰਗਿ ॥ ਪਤਿਤ ਪੁਨੀਤ ਹੋਹਿ ਖਿਨ ਭੀਤਰਿ ਪਾਰਬ੍ਰਹਮ ਕੈ ਰੰਗਿ ॥ ੧ ॥ ਜੋ ਜੋ ਕਥੈ ਸੁਨੈ ਹਰਿ ਕੀਰਤਨੁ ਤਾ ਕੀ ਦੁਰਮਤਿ ਨਾਸ ॥ ਸਗਲ ਮਨੋਰਥ ਪਾਵੈ ਨਾਨਕ ਪੂਰਨ ਹੋਵੈ ਆਸ ॥ ੨ ॥ ੧ ॥ ੧੨ ॥ ਕਾਨੜਾ ਮਹਲਾ ੫ ॥ ਸਾਧਸੰਗਤਿ ਨਿਧਿ ਹਰਿ ਕੋ ਨਾਮ ॥ ਸੰਗਿ ਸਹਾਈ ਜੀਅ ਕੈ ਕਾਮ ॥ ੧ ॥ ਰਹਾਉ ॥ ਸੰਤ ਰੇਨੁ ਨਿਤਿ ਮਜਨੁ ਕਰੈ ॥ ਜਨਮ ਜਨਮ ਕੇ ਕਿਲਬਿਖ ਹਰੈ ॥ ੧ ॥ ਸੰਤ ਜਨਾ ਕੀ ਊਚੀ ਬਾਨੀ ॥ ਸਿਮਰਿ ਸਿਮਰਿ ਤਰੇ ਨਾਨਕ ਪ੍ਰਾਨੀ ॥ ੨ ॥ ੨ ॥ ੧੩ ॥ ਕਾਨੜਾ ਮਹਲਾ ੫ ॥ ਸਾਧੂ ਹਰਿ ਹਰੇ ਗੁਨ ਗਾਇ ॥ ਮਾਨ ਤਨੁ ਧਨੁ ਪ੍ਰਾਨ ਪ੍ਰਭ ਕੇ ਸਿਮਰਤ ਦੁਖੁ ਜਾਇ ॥ ੧ ॥ ਰਹਾਉ ॥ ਈਤ ਊਤ ਕਹਾ ਲੋੁਭਾਵਹਿ ਏਕ ਸਿਉ ਮਨੁ ਲਾਇ ॥ ੧ ॥ ਮਹਾ ਪਵਿਤ੍ਰ ਸੰਤ ਆਸਨੁ ਮਿਲਿ ਸੰਗਿ ਗੋਬਿਦੁ ਧਿਆਇ ॥ ਸਗਲ ਤਿਆਗਿ ਸਰਨਿ ਆਇਓ ਨਾਨਕ ਲੇਹੁ ਮਿਲਾਇ ॥ ੩ ॥ ੩ ॥ ੧੪ ॥ ਕਾਨੜਾ ਮਹਲਾ ੫ ॥ ਪੇਖਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥