੧੩੦੧
ਪੇਖਿ ਬਿਗਸਿਉ ਸਾਜਨ ਪ੍ਰਭੁ ਆਪਨਾ ਇਕਾਂਤ ॥ ੧ ॥ ਰਹਾਉ ॥ ਆਨਦਾ ਸੁਖ ਸਹਜ ਮੂਰਤਿ ਤਿਸੁ ਆਨ ਨਾਹੀ ਭਾਂਤਿ ॥ ੧ ॥ ਸਿਮਰਤ ਇਕ ਬਾਰ ਹਰਿ ਹਰਿ ਮਿਟਿ ਕੋਟਿ ਕਸਮਲ ਜਾਂਤਿ ॥ ੨ ॥ ਗੁਣ ਰਮੰਤ ਦੂਖ ਨਾਸਹਿ ਰਿਦ ਭਇਅੰਤ ਸਾਂਤਿ ॥ ੩ ॥ ਅੰਮ੍ਰਿਤਾ ਰਸੁ ਪੀਉ ਰਸਨਾ ਨਾਨਕ ਹਰਿ ਰੰਗਿ ਰਾਤ ॥ ੪ ॥ ੪ ॥ ੧੫ ॥ ਕਾਨੜਾ ਮਹਲਾ ੫ ॥ ਸਾਜਨਾ ਸੰਤ ਆਉ ਮੇਰੈ ॥ ੧ ॥ ਰਹਾਉ ॥ ਆਨਦਾ ਗੁਨ ਗਾਇ ਮੰਗਲ ਕਸਮਲਾ ਮਿਟਿ ਜਾਹਿ ਪਰੇਰੈ ॥ ੧ ॥ ਸੰਤ ਚਰਨ ਧਰਉ ਮਾਥੈ ਚਾਂਦਨਾ ਗ੍ਰਿਹਿ ਹੋਇ ਅੰਧੇਰੈ ॥ ੨ ॥ ਸੰਤ ਪ੍ਰਸਾਦਿ ਕਮਲੁ ਬਿਗਸੈ ਗੋਬਿੰਦ ਭਜਉ ਪੇਖਿ ਨੇਰੈ ॥ ੩ ॥ ਪ੍ਰਭ ਕ੍ਰਿਪਾ ਤੇ ਸੰਤ ਪਾਏ ਵਾਰਿ ਵਾਰਿ ਨਾਨਕ ਉਹ ਬੇਰੈ ॥ ੪ ॥ ੫ ॥ ੧੬ ॥ ਕਾਨੜਾ ਮਹਲਾ ੫ ॥ ਚਰਨ ਸਰਨ ਗੋਪਾਲ ਤੇਰੀ ॥ ਮੋਹ ਮਾਨ ਧੋਹ ਭਰਮ ਰਾਖਿ ਲੀਜੈ ਕਾਟਿ ਬੇਰੀ ॥ ੧ ॥ ਰਹਾਉ ॥ ਬੂਡਤ ਸੰਸਾਰ ਸਾਗਰ ॥ ਉਧਰੇ ਹਰਿ ਸਿਮਰਿ ਰਤਨਾਗਰ ॥ ੧॥ ਸੀਤਲਾ ਹਰਿ ਨਾਮੁ ਤੇਰਾ ॥ ਪੂਰਨੋ ਠਾਕੁਰ ਪ੍ਰਭੁ ਮੇਰਾ ॥ ੨ ॥ ਦੀਨ ਦਰਦ ਨਿਵਾਰਿ ਤਾਰਨ ॥ ਹਰਿ ਕ੍ਰਿਪਾ ਨਿਧਿ ਪਤਿਤ ਉਧਾਰਨ ॥ ੩ ॥ ਕੋਟਿ ਜਨਮ ਦੂਖ ਕਰਿ ਪਾਇਓ ॥ ਸੁਖੀ ਨਾਨਕ ਗੁਰਿ ਨਾਮੁ ਦ੍ਰਿੜਾਇਓ ॥ ੪ ॥ ੬ ॥ ੧੭ ॥ ਕਾਨੜਾ ਮਹਲਾ ੫ ॥ ਧਨਿ ਉਹ ਪ੍ਰੀਤਿ ਚਰਨ ਸੰਗਿ ਲਾਗੀ ॥ ਕੋਟਿ ਜਾਪ ਤਾਪ ਸੁਖ ਪਾਏ ਆਇ ਮਿਲੇ ਪੂਰਨ ਬਡਭਾਗੀ ॥ ੧ ॥ ਰਹਾਉ ॥ ਮੋਹਿ ਅਨਾਥੁ ਦਾਸੁ ਜਨੁ ਤੇਰਾ ਅਵਰ ਓਟ ਸਗਲੀ ਮੋਹਿ ਤਿਆਗੀ ॥ ਭੋਰ ਭਰਮ ਕਾਟੇ ਪ੍ਰਭ ਸਿਮਰਤ ਗਿਆਨ ਅੰਜਨ ਮਿਲਿ ਸੋਵਤ ਜਾਗੀ ॥ ੧ ॥ ਤੂ ਅਥਾਹੁ ਅਤੁ ਬਡੋ ਸੁਆਮੀ ਕ੍ਰਿਪਾ ਸੰਧੁ ਪੂਰਨ ਰਤਨਾਗੀ ॥ ਨਾਨਕੁ ਜਾਚਕੁ ਹਰਿ ਹਰਿ ਨਾਮੁ ਮਾਂਗੈ ਮਸਤਕੁ ਆਨਿ ਧਰਿਓ ਪ੍ਰਭ ਪਾਗੀ ॥ ੨ ॥ ੭ ॥ ੧੮ ॥ ਕਾਨੜਾ ਮਹਲਾ ੫ ॥ ਕੁਚਿਲ ਕਠੋਰ ਕਪਟ ਕਾਮੀ ॥ ਜਿਉ ਜਾਨਹਿ ਤਿਉ ਤਾਰਿ ਸੁਆਮੀ ॥ ੧ ॥ ਰਹਾਉ ॥ ਤੂ ਸਮਰਥੁ ਸਰਨਿ ਜੋਗੁ ਰਾਖਹਿ ਅਪਨੀ ਕਲ ਧਾਰਿ ॥ ੧ ॥ ਜਾਪ ਤਾਪ ਨੇਮ ਸੁਚਿ ਸਜਮ ਨਾਹੀ ਇਨ ਬਿਧੇ ਛੁਟਕਾਰ ॥ ਗਰਭ ਘੋਰ ਅੰਧ ਤੇ ਕਾਢਹੁ ਪ੍ਰਭ ਨਾਨਕ ਨਦਰਿ ਨਿਹਾਰਿ ॥ ੨ ॥ ੮ ॥ ੧੯ ॥

ਕਾਨੜਾ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਨਾਰਾਇਨ ਨਰਪਤਿ ਨਮਸਕਾਰੈ ॥ ਐਸੇ ਗੁਰ ਕਉ ਬਲਿ ਬਲਿ ਜਾਈਐ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥