੧੩੦੨
ਆਪਿ ਮੁਕਤ ਮੋਹਿ ਤਾਰੈ ॥ ੧ ॥ ਰਹਾਉ ॥ ਕਵਨ ਕਵਨ ਕਚਨ ਗੁਨ ਕਹੀਐ ਅੰਤੁ ਨਹੀ ਕਛੁ ਪਾਰੈ ॥ ਲਾਖ ਲਾਖ ਲਾਖ ਕਈ ਕੋਰੈ ਕੋ ਹੈ ਐਸੋ ਬੀਚਾਰੇ ॥ ੧ ॥ ਬਿਸਮ ਬਿਸਮ ਬਿਸਮ ਹੀ ਭਈ ਹੈ ਲਾਲ ਗੁਲਾਲ ਰੰਗਾਰੈ ॥ ਕਹੁ ਨਾਨਕ ਸੰਤਨ ਰਸੁ ਆਈ ਹੈ ਜਿਉ ਚਾਖਿ ਗੂੰਗਾ ਮੁਸਕਾਰੈ ॥ ੨ ॥ ੧ ॥ ੨੦ ॥ ਕਾਨੜਾ ਮਹਲਾ ੫ ॥ ਨ ਜਾਨੀ ਸੰਤਨ ਪ੍ਰਭ ਬਿਨੁ ਆਨ ॥ ਊਚ ਨੀਚ ਸਭ ਪੇਖਿ ਸਮਾਨੋ ਮੁਖਿ ਬਕਨੋ ਮਨਿ ਮਾਨ ॥ ੧ ॥ ਰਹਾਉ ॥ ਘਟਿ ਘਟਿ ਪੂਰਿ ਰਹੇ ਸੁਖ ਸਾਗਰ ਭੈ ਭੰਜਨ ਮੇਰੇ ਪ੍ਰਾਨ ॥ ਮਨਹਿ ਪ੍ਰਗਾਸੁ ਭਇਓ ਭ੍ਰਮੁ ਨਾਸਿਓ ਮੰਤ੍ਰੁ ਦੀਓ ਗੁਰ ਕਾਨ ॥ ੧ ॥ ਕਰਤ ਰਹੇ ਕ੍ਰਤਗੵ ਕਰੁਣਾ ਮੈ ਅੰਤਰਜਾਮੀ ਗੵਿਾਨ ॥ ਆਠ ਪਹਰ ਨਾਨਕ ਜਸੁ ਗਾਵੈ ਮਾਂਗਨ ਕਉ ਹਰਿ ਦਾਨ ॥ ੨ ॥ ੨ ॥ ੨੧ ॥ ਕਾਨੜਾ ਮਹਲਾ ੫ ॥ ਕਹਨ ਕਹਾਵਨ ਕਉ ਕਈ ਕੇਤੈ ॥ ਐਸੋ ਜਨੁ ਬਿਰਲੋ ਹੈ ਸੇਵਕੁ ਜੋ ਤਤ ਜੋਗ ਕਉ ਬੇਤੈ ॥ ੧ ॥ ਰਹਾਉ ॥ ਦੁਖੁ ਨਾਹੀ ਸਭੁ ਸੁਖੁ ਹੀ ਹੈ ਰੇ ਏਕੈ ਏਕੀ ਨੇਤੈ ॥ ਬੁਰਾ ਨਹੀ ਸਭੁ ਭਲਾ ਹੀ ਹੈ ਰੇ ਹਾਰ ਨਹੀ ਸਭ ਜੇਤੈ ॥ ੧ ॥ ਸੋਗੁ ਨਾਹੀ ਸਦਾ ਹਰਖੀ ਹੈ ਰੇ ਛੋਡਿ ਨਾਹੀ ਕਿਛ ਲੇਤੈ ॥ ਕਹੁ ਨਾਨਕ ਜਨੁ ਹਰਿ ਹਰਿ ਹਰਿ ਹੈ ਕਤ ਆਵੈ ਕਤ ਰਮਤੈ ॥ ੨ ॥ ੩ ॥ ੨੨ ॥ ਕਾਨੜਾ ਮਹਲਾ ੫ ॥ ਹੀਏ ਕੋ ਪ੍ਰੀਤਮੁ ਬਿਸਰਿ ਨ ਜਾਇ ॥ ਤਨ ਮਨ ਸਲਤ ਭਏ ਤਿਹ ਸੰਗੇ ਮੋਹਨੀ ਮੋਹਿ ਰਹੀ ਮੋਰੀ ਮਾਇ ॥ ੧ ॥ ਰਹਾਉ ॥ ਜੈ ਜੈ ਪਹਿ ਕਹਉ ਬ੍ਰਿਥਾ ਹਉ ਅਪਨੀ ਤੇਊ ਤੇਊ ਗਹੇ ਅਟਕਾਇ ॥ ਅਨਿਕ ਭਾਂਤਿ ਕੀ ਏਕੈ ਜਾਲੀ ਤਾ ਕੀ ਗੰਠਿ ਨਹੀ ਛੋਰਾਇ ॥ ੧ ॥ ਫਿਰਤ ਫਿਰਤ ਨਾਨਕ ਦਾਸੁ ਆਇਓ ਸੰਤਨ ਹੀ ਸਰਨਾਇ ॥ ਕਾਟੇ ਅਗਿਆਨ ਭਰਮ ਮੋਹ ਮਾਇਆ ਲੀਓ ਕੰਠਿ ਲਗਾਇ ॥ ੨ ॥ ੪ ॥ ੨੩ ॥ ਕਾਨੜਾ ਮਹਲਾ ੫ ॥ ਆਨਦ ਰੰਗ ਬਿਨੋਦ ਹਮਾਰੈ ॥ ਨਾਮੋ ਗਾਵਨੁ ਨਾਮੁ ਧਿਆਵਨੁ ਨਾਮੁ ਹਮਾਰੇ ਪ੍ਰਾਨ ਅਧਾਰੈ ॥ ੧ ॥ ਰਹਾਉ ॥ ਨਾਮੋ ਗਿਆਨੁ ਨਾਮੁ ਇਸਨਾਨਾ ਹਰਿ ਨਾਮੁ ਹਮਾਰੇ ਕਾਰਜ ਸਵਾਰੈ ॥ ਹਰਿ ਨਾਮੋ ਸੋਭਾ ਨਾਮੁ ਬਡਾਈ ਭਉਜਲੁ ਬਿਖਮੁ ਨਾਮੁ ਹਰਿ ਤਾਰੈ ॥ ੧ ॥ ਅਗਮ ਪਦਾਰਥ ਲਾਲ ਅਮੋਲਾ ਭਇਓ ਪਰਾਪਤਿ ਗੁਰ ਚਰਨਾਰੈ ॥ ਕਹੁ ਨਾਨਕ ਪ੍ਰਭ ਭਏ ਕ੍ਰਿਪਾਲਾ ਮਗਨ ਭਏ ਹੀਅਰੈ ਦਰਸਾਰੈ ॥ ੨ ॥ ੫ ॥ ੨੪ ॥ ਕਾਨੜਾ ਮਹਲਾ ੫ ॥ ਸਾਜਨ ਮੀਤ ਸੁਆਮੀ ਨੇਰੋ ॥ ਪੇਖਤ ਸੁਨਤ ਸਭਨ ਕੈ ਸੰਗੇ ਥੋਰੈ ਕਾਜ ਬੁਰੋ ਕਹ ਫੇਰੋ ॥ ੧ ॥ ਰਹਾਉ ॥ ਨਾਮ ਬਿਨਾ ਜੇਤੋ ਲਪਟਾਇਓ ਕਛੂ ਨਹੀ ਨਾਹੀ ਕਛੁ ਤੇਰੋ ॥ ਆਗੈ ਦ੍ਰਿਸਟਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥