੧੩੦੩
ਆਵਤ ਸਭ ਪਰਗਟ ਈਹਾ ਮੋਹਿਓ ਭਰਮ ਅੰਧੇਰੋ ॥ ੧ ॥ ਅਟਕਿਓ ਸੁਤ ਬਨਿਤਾ ਸੰਗ ਮਾਇਆ ਦੇਵਨਹਾਰੁ ਦਾਤਾਰੁ ਬਿਸੇਰੋ ॥ ਕਹੁ ਨਾਨਕ ਏਕੈ ਭਾਰੋਸਉ ਬੰਧਨ ਕਾਟਨਹਾਰੁ ਗੁਰੁ ਮੇਰੋ ॥ ੨ ॥ ੬ ॥ ੨੫ ॥ ਕਾਨੜਾ ਮਹਲਾ ੫ ॥ ਬਿਖੈ ਦਲੁ ਸੰਤਨਿ ਤੁਮੑਰੈ ਗਾਹਿਓ ॥ ਤੁਮਰੀ ਟੇਕ ਭਰੋਸਾ ਠਾਕੁਰ ਸਰਨਿ ਤੁਮਾੑਰੀ ਆਹਿਓ ॥ ੧ ॥ ਰਹਾਉ ॥ ਜਨਮ ਜਨਮ ਕੇ ਮਹਾ ਪਰਾਛਤ ਦਰਸਨੁ ਭੇਟਿ ਮਿਟਾਇਓ ॥ ਭਇਓ ਪ੍ਰਗਾਸੁ ਅਨਦ ਉਜੀਆਰਾ ਸਹਜਿ ਸਮਾਧਿ ਸਮਾਹਿਓ ॥ ੧ ॥ ਕਉਨੁ ਕਹੈ ਤੁਮ ਤੇ ਕਛੁ ਨਾਹੀ ਤੁਮ ਸਮਰਥ ਅਥਾਹਿਓ ॥ ਕ੍ਰਿਪਾ ਨਿਧਾਨ ਰੰਗ ਰੂਪ ਰਸ ਨਾਮੁ ਨਾਨਕ ਕੈ ਲਾਹਿਓ ॥ ੨ ॥ ੭ ॥ ੨੬ ॥ ਕਾਨੜਾ ਮਹਲਾ ੫ ॥ ਬੂਡਤ ਪ੍ਰਾਨੀ ਹਰਿ ਜਪਿ ਧੀਰੈ ॥ ਬਿਨਸੈ ਮੋਹੁ ਭਰਮੁ ਦੁਖੁ ਪੀਰੈ ॥ ੧ ॥ ਰਹਾਉ ॥ ਸਿਮਰਉ ਦਿਨੁ ਰੈਨਿ ਗੁਰ ਕੇ ਚਰਨਾ ॥ ਜਤ ਕਤ ਪੇਖਉ ਤੁਮਰੀ ਸਰਨਾ ॥ ੧ ॥ ਸੰਤ ਪ੍ਰਸਾਦਿ ਹਰਿ ਕੇ ਗੁਨ ਗਾਇਆ ॥ ਗੁਰ ਭੇਟਤ ਨਾਨਕ ਸੁਖੁ ਪਾਇਆ ॥ ੨ ॥ ੮ ॥ ੨੭ ॥ ਕਾਨੜਾ ਮਹਲਾ ੫ ॥ ਸਿਮਰਤ ਨਾਮੁ ਮਨਹਿ ਸੁਖੁ ਪਾਈਐ ॥ ਸਾਧ ਜਨਾ ਮਿਲਿ ਹਰਿ ਜਸੁ ਗਾਈਐ ॥ ੧ ॥ ਰਹਾਉ ॥ ਕਰਿ ਕਿਰਪਾ ਪ੍ਰਭ ਰਿਦੈ ਬਸੇਰੋ ॥ ਚਰਨ ਸੰਤਨ ਕੈ ਮਾਥਾ ਮੇਰੋ ॥ ੧ ॥ ਪਾਰਬ੍ਰਹਮ ਕਉ ਸਿਮਰਹੁ ਮਨਾਂ ॥ ਗੁਰਮੁਖਿ ਨਾਨਕ ਹਰਿ ਜਸੁ ਸੁਨਾਂ ॥ ੨ ॥ ੯ ॥ ੨੮ ॥ ਕਾਨੜਾ ਮਹਲਾ ੫ ॥ ਮੇਰੇ ਮਨ ਪ੍ਰੀਤਿ ਚਰਨ ਪ੍ਰਭ ਪਰਸਨ ॥ ਰਸਨਾ ਹਰਿ ਹਰਿ ਭੋਜਨਿ ਤ੍ਰਿਪਤਾਨੀ ਅਖੀਅਨ ਕਉ ਸੰਤੋਖੁ ਪ੍ਰਭ ਦਰਸਨ ॥ ੧ ॥ ਰਹਾਉ ॥ ਕਰਨਨਿ ਪੂਰਿ ਰਹਿਓ ਜਸੁ ਪ੍ਰੀਤਮ ਕਲਮਲ ਦੋਖ ਸਗਲ ਮਲ ਹਰਸਨ ॥ ਪਾਵਨ ਧਾਵਨ ਸੁਆਮੀ ਸੁਖ ਪੰਥਾ ਅੰਗ ਸੰਗ ਕਾਇਆ ਸੰਤ ਸਰਸਨ ॥ ੧ ॥ ਸਰਨਿ ਗਹੀ ਪੂਰਨ ਅਬਿਨਾਸੀ ਆਨ ਉਪਾਵ ਥਕਿਤ ਨਹੀ ਕਰਸਨ ॥ ਕਰੁ ਗਹਿ ਲੀਏ ਨਾਨਕ ਜਨ ਅਪਨੇ ਅੰਧ ਘੋਰ ਸਾਗਰ ਮਰਸਨ ॥ ੨ ॥ ੧੦ ॥ ੨੯ ॥ ਕਾਨੜਾ ਮਹਲਾ ੫ ॥ ਕੁਹਕਤ ਕਪਟ ਖਪਟ ਖਲ ਗਰਜਤ ਮਰਜਤ ਮੀਚੁ ਅਨਿਕ ਬਰੀਆ ॥ ੧ ॥ ਰਹਾਉ ॥ ਅਹੰ ਮਤ ਅਨ ਰਤ ਕੁਮਿਤ ਹਿਤ ਪ੍ਰੀਤਮ ਪੇਖਤ ਭ੍ਰਮਤ ਲਾਖ ਗਰੀਆ ॥ ੧ ॥ ਅਨਿਤ ਬਿਉਹਾਰ ਅਚਾਰ ਬਿਧਿ ਹੀਨਤ ਮਮ ਮਦ ਮਾਤ ਕੋਪ ਜਰੀਆ ॥ ਕਰੁਣ ਕ੍ਰਿਪਾਲ ਗੋੁਪਾਲ ਦੀਨ ਬੰਧੁ ਨਾਨਕ ਉਧਰੁ ਸਰਨਿ ਪਰੀਆ ॥ ੨ ॥ ੧੧ ॥ ੩੦ ॥ ਕਾਨੜਾ ਮਹਲਾ ੫ ॥ ਜੀਅ ਪ੍ਰਾਨ ਮਾਨ ਦਾਤਾ ॥ ਹਰਿ ਬਿਸਰਤੇ ਹੀ ਹਾਨਿ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥