੧੩੦੪
੧ ॥ ਰਹਾਉ ॥ ਗੋਬਿੰਦ ਤਿਆਗਿ ਆਨ ਲਾਗਹਿ ਅੰਮ੍ਰਿਤੋ ਡਾਰਿ ਭੂਮਿ ਪਾਗਹਿ ॥ ਬਿਖੈ ਰਸ ਸਿਉ ਆਸਕਤ ਮੂੜੇ ਕਾਹੇ ਸੁਖ ਮਾਨਿ ॥ ੧ ॥ ਕਾਮਿ ਕ੍ਰੋਧਿ ਲੋਭਿ ਬਿਆਪਿਓ ਜਨਮ ਹੀ ਕੀ ਖਾਨਿ ॥ ਪਤਿਤ ਪਾਵਨ ਸਰਨਿ ਆਇਓ ਉਧਰੁ ਨਾਨਕ ਜਾਨਿ ॥ ੨ ॥ ੧੨ ॥ ੩੧ ॥ ਕਾਨੜਾ ਮਹਲਾ ੫ ॥ ਅਵਿਲੋਕਉ ਰਾਮ ਕੋ ਮੁਖਾਰਬਿੰਦ ॥ ਖੋਜਤ ਖੋਜਤ ਰਤਨੁ ਪਾਇਓ ਬਿਸਰੀ ਸਭ ਚਿੰਦ ॥ ੧ ॥ ਰਹਾਉ ॥ ਚਰਨ ਕਮਲ ਰਿਦੈ ਧਾਰਿ ॥ ਉਤਰਿਆ ਦੁਖੁ ਮੰਦ ॥ ੧ ॥ ਰਾਜ ਧਨੁ ਪਰਵਾਰੁ ਮੇਰੈ ਸਰਬਸੋ ਗੋਬਿੰਦ ॥ ਸਾਧਸੰਗਮਿ ਲਾਭੁ ਪਾਇਓ ਨਾਨਕ ਫਿਰਿ ਨ ਮਰੰਦ ॥ ੨ ॥ ੧੩ ॥ ੩੨ ॥

ਕਾਨੜਾ ਮਹਲਾ ੫ ਘਰੁ ੫ ੴ ਸਤਿਗੁਰ ਪ੍ਰਸਾਦਿ ॥
ਪ੍ਰਭ ਪੂਜਹੋ ਨਾਮੁ ਅਰਾਧਿ ॥ ਗੁਰ ਸਤਿਗੁਰ ਚਰਨੀ ਲਾਗਿ ॥ ਹਰਿ ਪਾਵਹੁ ਮਨੁ ਅਗਾਧਿ ॥ ਜਗੁ ਜੀਤੋ ਹੋ ਹੋ ਗੁਰ ਕਿਰਪਾਧਿ ॥ ੧ ॥ ਰਹਾਉ ॥ ਅਨਿਕ ਪੂਜਾ ਮੈ ਬਹੁ ਬਿਧਿ ਖੋਜੀ ਸਾ ਪੂਜਾ ਜਿ ਹਰਿ ਭਾਵਾਸਿ ॥ ਮਾਟੀ ਕੀ ਇਹ ਪੁਤਰੀ ਜੋਰੀ ਕਿਆ ਏਹ ਕਰਮ ਕਮਾਸਿ ॥ ਪ੍ਰਭ ਬਾਹ ਪਕਰਿ ਜਿਸੁ ਮਾਰਗਿ ਪਾਵਹੁ ਸੋ ਤੁਧੁ ਜੰਤ ਮਿਲਾਸਿ ॥ ੧ ॥ ਅਵਰ ਓਟ ਮੈ ਕੋਇ ਨ ਸੂਝੈ ਇਕ ਹਰਿ ਕੀ ਓਟ ਮੈ ਆਸ ॥ ਕਿਆ ਦੀਨੁ ਕਰੇ ਅਰਦਾਸਿ ॥ ਜਉ ਸਭ ਘਟਿ ਪ੍ਰਭੂ ਨਿਵਾਸ ॥ ਪ੍ਰਭ ਚਰਨਨ ਕੀ ਮਨਿ ਪਿਆਸ ॥ ਜਨ ਨਾਨਕ ਦਾਸੁ ਕਹੀਅਤੁ ਹੈ ਤੁਮੑਰਾ ਹਉ ਬਲਿ ਬਲਿ ਸਦ ਬਲਿ ਜਾਸ ॥ ੨ ॥ ੧ ॥ ੩੩ ॥

ਕਾਨੜਾ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥
ਜਗਤ ਉਧਾਰਨ ਨਾਮ ਪ੍ਰਿਅ ਤੇਰੈ ॥ ਨਵ ਨਿਧਿ ਨਾਮੁ ਨਿਧਾਨੁ ਹਰਿ ਕੇਰੈ ॥ ਹਰਿ ਰੰਗ ਰੰਗ ਰੰਗ ਅਨੂਪੇਰੈ ॥ ਕਾਹੇ ਰੇ ਮਨ ਮੋਹਿ ਮਗਨੇਰੈ ॥ ਨੈਨਹੁ ਦੇਖੁ ਸਾਧ ਦਰਸੇਰੈ ॥ ਸੋ ਪਾਵੈ ਜਿਸੁ ਲਿਖਤੁ ਲਿਲੇਰੈ ॥ ੧॥ ਰਹਾਉ ॥ ਸੇਵਉ ਸਾਧ ਸੰਤ ਚਰਨੇਰੈ ॥ ਬਾਂਛਉ ਧੂਰਿ ਪਵਿਤ੍ਰ ਕਰੇਰੈ ॥ ਅਠਸਠਿ ਮਜਨੁ ਮੈਲੁ ਕਟੇਰੈ ॥ ਸਾਸਿ ਸਾਸਿ ਧਿਆਵਹੁ ਮੁਖੁ ਨਹੀ ਮੋਰੈ ॥ ਕਿਛੁ ਸੰਗਿ ਨ ਚਾਲੈ ਲਾਖ ਕਰੋਰੈ ॥ ਪ੍ਰਭ ਜੀ ਕੋ ਨਾਮੁ ਅੰਤਿ ਪੁਕਰੋਰੈ ॥ ੧ ॥ ਮਨਸਾ ਮਾਨਿ ਏਕ ਨਿਰੰਕੇਰੈ ॥ ਸਗਲ ਤਿਆਗਹੁ ਭਾਉ ਦੂਜੇਰੈ ॥ ਕਵਨ ਕਹਾਂ ਹਉ ਗੁਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥