੧੩੦੫
ਪ੍ਰਿਅ ਤੇਰੈ ॥ ਬਰਨਿ ਨ ਸਾਕਉ ਏਕ ਟੁਲੇਰੈ ॥ ਦਰਸਨ ਪਿਆਸ ਬਹੁਤੁ ਮਨਿ ਮੇਰੈ ॥ ਮਿਲੁ ਨਾਨਕ ਦੇਵ ਜਗਤ ਗੁਰ ਕੇਰੈ ॥ ੨ ॥ ੧ ॥ ੩੪ ॥ ਕਾਨੜਾ ਮਹਲਾ ੫ ॥ ਐਸੀ ਕਉਨ ਬਿਧੇ ਦਰਸਨ ਪਰਸਨਾ ॥ ੧ ॥ ਰਹਾਉ ॥ ਆਸ ਪਿਆਸ ਸਫਲ ਮੂਰਤਿ ਉਮਗਿ ਹੀਉ ਤਰਸਨਾ ॥ ੧ ॥ ਦਿਨ ਲੀਨ ਪਿਆਸ ਮੀਨ ਸੰਤਨਾ ਹਰਿ ਸੰਤਨਾ ॥ ਹਰਿ ਸੰਤਨਾ ਕੀ ਰੇਨ ॥ ਹੀਉ ਅਰਪਿ ਦੇਨ ॥ ਪ੍ਰਭ ਭਏ ਹੈ ਕਿਰਪੇਨ ॥ ਮਾਨੁ ਮੋਹੁ ਤਿਆਗਿ ਛੋਡਿਓ ਤਉ ਨਾਨਕ ਹਰਿ ਭੇਟਨਾ ॥ ੨ ॥ ੨ ॥ ੩੫ ॥ ਕਾਨੜਾ ਮਹਲਾ ੫ ॥ ਰੰਗਾ ਰੰਗ ਰੰਗਨ ਕੇ ਰੰਗਾ ॥ ਕੀਟ ਹਸਤ ਪੂਰਨ ਸਭ ਸੰਗਾ ॥ ੧ ॥ ਰਹਾਉ ॥ ਬਰਤ ਨੇਮ ਤੀਰਥ ਸਹਿਤ ਗੰਗਾ ॥ ਜਲੁ ਹੇਵਤ ਭੂਖ ਅਰੁ ਨੰਗਾ ॥ ਪੂਜਾਚਾਰ ਕਰਤ ਮੇਲੰਗਾ ॥ ਚਕ੍ਰ ਕਰਮ ਤਿਲਕ ਖਾਟੰਗਾ ॥ ਦਰਸਨੁ ਭੇਟੇ ਬਿਨੁ ਸਤਸੰਗਾ ॥ ੧ ॥ ਹਠਿ ਨਿਗ੍ਰਹਿ ਅਤਿ ਰਹਤ ਬਿਟੰਗਾ ॥ ਹਉ ਰੋਗੁ ਬਿਆਪੈ ਚੁਕੈ ਨ ਭੰਗਾ ॥ ਕਾਮ ਕ੍ਰੋਧ ਅਤਿ ਤ੍ਰਿਸਨ ਜਰੰਗਾ ॥ ਸੋ ਮੁਕਤੁ ਨਾਨਕ ਜਿਸੁ ਸਤਿਗੁਰੁ ਚੰਗਾ ॥ ੨ ॥ ੩ ॥ ੩੬ ॥

ਕਾਨੜਾ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ ॥
ਤਿਖ ਬੂਝਿ ਗਈ ਗਈ ਮਿਲਿ ਸਾਧ ਜਨਾ ॥ ਪੰਚ ਭਾਗੇ ਚੋਰ ਸਹਜੇ ਸੁਖੈਨੋ ਹਰੇ ਗੁਨ ਗਾਵਤੀ ਗਾਵਤੀ ਗਾਵਤੀ ਦਰਸ ਪਿਆਰਿ ॥ ੧ ॥ ਰਹਾਉ ॥ ਜੈਸੀ ਕਰੀ ਪ੍ਰਭ ਮੋ ਸਿਉ ਮੋ ਸਿਉ ਐਸੀ ਹਉ ਕੈਸੇ ਕਰਉ ॥ ਹੀਉ ਤੁਮਾੑਰੇ ਬਲਿ ਬਲੇ ਬਲਿ ਬਲੇ ਬਲਿ ਗਈ ॥ ੧ ॥ ਪਹਿਲੇ ਪੈ ਸੰਤ ਪਾਇ ਧਿਆਇ ਧਿਆਇ ਪ੍ਰੀਤਿ ਲਾਇ ॥ ਪ੍ਰਭ ਥਾਨੁ ਤੇਰੋ ਕੇਹਰੋ ਜਿਤੁ ਜੰਤਨ ਕਰਿ ਬੀਚਾਰੁ ॥ ਅਨਿਕ ਦਾਸ ਕੀਰਤਿ ਕਰਹਿ ਤੁਹਾਰੀ ॥ ਸੋਈ ਮਿਲਿਓ ਜੋ ਭਾਵਤੋ ਜਨ ਨਾਨਕ ਠਾਕੁਰ ਰਹਿਓ ਸਮਾਇ ॥ ਏਕ ਤੂਹੀ ਤੂਹੀ ਤੂਹੀ ॥ ੨ ॥ ੧ ॥ ੩੭ ॥

ਕਾਨੜਾ ਮਹਲਾ ੫ ਘਰੁ ੮ ੴ ਸਤਿਗੁਰ ਪ੍ਰਸਾਦਿ ॥
ਤਿਆਗੀਐ ਗੁਮਾਨੁ ਮਾਨੁ ਪੇਖਤਾ ਦਇਆਲ ਲਾਲ ਹਾਂ ਹਾਂ ਮਨ ਚਰਨ ਰੇਨ ॥ ੧ ॥ ਰਹਾਉ ॥ ਹਰਿ ਸੰਤ ਸੰਤ ਗੁਪਾਲ ਗਿਆਨ ਧਿਆਨ ॥ ੧ ॥ ਹਿਰਦੈ ਗੋਬਿੰਦ ਗਾਇ ਚਰਨ ਕਮਲ ਪ੍ਰੀਤਿ ਲਾਇ ਦੀਨ ਦਇਆਲ ਮੋਹਨਾ ॥ ਕ੍ਰਿਪਾਲ ਦਇਆ ਮਇਆ ਧਾਰਿ ॥ ਨਾਨਕੁ ਮਾਗੈ ਨਾਮੁ ਦਾਨੁ ॥ ਤਜਿ ਮੋਹੁ ਭਰਮੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥