੧੩੦੭
ਮਃ ੫ ਘਰੁ ੯ ॥ ਤਾਂ ਤੇ ਜਾਪਿ ਮਨਾ ਹਰਿ ਜਾਪਿ ॥ ਜੋ ਸੰਤ ਬੇਦ ਕਹਤ ਪੰਥੁ ਗਾਖਰੋ ਮੋਹ ਮਗਨ ਅਹੰ ਤਾਪ ॥ ਰਹਾਉ ॥ ਜੋ ਰਾਤੇ ਮਾਤੇ ਸੰਗਿ ਬਪੁਰੀ ਮਾਇਆ ਮੋਹ ਸੰਤਾਪ ॥ ੧ ॥ ਨਾਮੁ ਜਪਤ ਸੋਊ ਜਨੁ ਉਧਰੈ ਜਿਸਹਿ ਉਧਾਰਹੁ ਆਪ ॥ ਬਿਨਸਿ ਜਾਇ ਮੋਹ ਭੈ ਭਰਮਾ ਨਾਨਕ ਸੰਤ ਪ੍ਰਤਾਪ ॥ ੨ ॥ ੫ ॥ ੪੪ ॥

ਕਾਨੜਾ ਮਹਲਾ ੫ ਘਰੁ ੧੦ ੴ ਸਤਿਗੁਰ ਪ੍ਰਸਾਦਿ ॥
ਐਸੋ ਦਾਨੁ ਦੇਹੁ ਜੀ ਸੰਤਹੁ ਜਾਤ ਜੀਉ ਬਲਿਹਾਰਿ ॥ ਮਾਨ ਮੋਹੀ ਪੰਚ ਦੋਹੀ ਉਰਝਿ ਨਿਕਟਿ ਬਸਿਓ ਤਾਕੀ ਸਰਨਿ ਸਾਧੂਆ ਦੂਤ ਸੰਗੁ ਨਿਵਾਰਿ ॥ ੧ ॥ ਰਹਾਉ ॥ ਕੋਟਿ ਜਨਮ ਜੋਨਿ ਭ੍ਰਮਿਓ ਹਾਰਿ ਪਰਿਓ ਦੁਆਰਿ ॥ ੧ ॥ ਕਿਰਪਾ ਗੋਬਿੰਦ ਭਈ ਮਿਲਿਓ ਨਾਮੁ ਅਧਾਰੁ ॥ ਦੁਲਭ ਜਨਮੁ ਸਫਲੁ ਨਾਨਕ ਭਵ ਉਤਾਰਿ ਪਾਰਿ ॥ ੨ ॥ ੧ ॥ ੪੫ ॥

ਕਾਨੜਾ ਮਹਲਾ ੫ ਘਰੁ ੧੧ ੴ ਸਤਿਗੁਰ ਪ੍ਰਸਾਦਿ ॥
ਸਹਜ ਸੁਭਾਏ ਆਪਨ ਆਏ ॥ ਕਛੂ ਨ ਜਾਨੌ ਕਛੂ ਦਿਖਾਏ ॥ ਪ੍ਰਭ ਮਿਲਿਓ ਸੁਖ ਬਾਲੇ ਭੋਲੇ ॥ ੧ ॥ ਰਹਾਉ ॥ ਸੰਜੋਗਿ ਮਿਲਾਏ ਸਾਧ ਸੰਗਾਏ ॥ ਕਤਹੂ ਨ ਜਾਏ ਘਰਹਿ ਬਸਾਏ ॥ ਗੁਨ ਨਿਧਾਨੁ ਪ੍ਰਗਟਿਓ ਇਹ ਚੋਲੈ ॥ ੧ ॥ ਚਰਨ ਲੁਭਾਏ ਆਨ ਤਜਾਏ ॥ ਥਾਨ ਥਨਾਏ ਸਰਬ ਸਮਾਏ ॥ ਰਸਕਿ ਰਸਕਿ ਨਾਨਕੁ ਗੁਨ ਬੋਲੈ ॥ ੨ ॥ ੧ ॥ ੪੬ ॥ ਕਾਨੜਾ ਮਹਲਾ ੫ ॥ ਗੋਬਿੰਦ ਠਾਕੁਰ ਮਿਲਨ ਦੁਰਾਈਂ. ॥ ਪਰਮਿਤਿ ਰੂਪੁ ਅਗੰਮ ਅਗੋਚਰ ਰਹਿਓ ਸਰਬ ਸਮਾਈ ॥ ੧ ॥ ਰਹਾਉ ॥ ਕਹਨਿ ਭਵਨਿ ਨਾਹੀ ਪਾਇਓ ਪਾਇਓ ਅਨਿਕ ਉਕਤਿ ਚਤੁਰਾਈ ॥ ੧ ॥ ਜਤਨ ਜਤਨ ਅਨਿਕ ਉਪਾਵ ਰੇ ਤਉ ਮਿਲਿਓ ਜਉ ਕਿਰਪਾਈ ॥ ਪ੍ਰਭੂ ਦਇਆਰ ਕ੍ਰਿਪਾਰ ਕ੍ਰਿਪਾ ਨਿਧਿ ਜਨ ਨਾਨਕ ਸੰਤ ਰੇਨਾਈ ॥ ੨ ॥ ੨ ॥ ੪੭ ॥ ਕਾਨੜਾ ਮਹਲਾ ੫ ॥ ਮਾਈ ਸਿਮਰਤ ਰਾਮ ਰਾਮ ਰਾਮ ॥ ਪ੍ਰਭ ਬਿਨਾ ਨਾਹੀ ਹੋਰੁ ॥ ਚਿਰਤਵਉ ਚਰਨਾਰਬਿੰਦ ਸਾਸਨ ਨਿਸਿ ਭੋਰ ॥ ੧ ॥ ਰਹਾਉ ॥ ਲਾਇ ਪ੍ਰੀਤਿ ਕੀਨ ਆਪਨ ਤੂਟਤ ਨਹੀ ਜੋਰੁ ॥ ਪ੍ਰਾਨ ਮਨੁ ਧਨੁ ਸਰਬਸੋੁ ਹਰਿ ਗੁਨ ਨਿਧੇ ਸੁਖ ਮੋਰ ॥ ੧ ॥ ਈਤ ਊਤ ਰਾਮ ਪੂਰਨੁ ਨਿਰਖਤ ਰਿਦ ਖੋਰਿ ॥ ਸੰਤ ਸਰਨ ਤਰਨ ਨਾਨਕ ਬਿਨਸਿਓ ਦੁਖੁ ਘੋਰ ॥ ੨ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥