੧੩੦੮
੪੮ ॥ ਕਾਨੜਾ ਮਹਲਾ ੫ ॥ ਜਨ ਕੋ ਪ੍ਰਭੁ ਸੰਗੇ ਅਸਨੇਹੁ ॥ ਸਾਜਨੋ ਤੂ ਮੀਤੁ ਮੇਰਾ ਗ੍ਰਿਹਿ ਤੇਰੈ ਸਭੁ ਕੇਹੁ ॥ ੧ ॥ ਰਹਾਉ ॥ ਮਾਨੁ ਮਾਂਗਉ ਤਾਨੁ ਮਾਂਗਉ ਧਨੁ ਲਖਮੀ ਸੁਤ ਦੇਹ ॥ ੧ ॥ ਮੁਕਤਿ ਜੁਗਤਿ ਭੁਗਤਿ ਪੂਰਨ ਪਰਮਾਨੰਦ ਪਰਮ ਨਿਧਾਨ ॥ ਭੈ ਭਾਇ ਭਗਤਿ ਨਿਹਾਲ ਨਾਨਕ ਸਦਾ ਸਦਾ ਕੁਰਬਾਨ ॥ ੨ ॥ ੪ ॥ ੪੯ ॥ ਕਾਨੜਾ ਮਹਲਾ ੫ ॥ ਕਰਤ ਕਰਤ ਚਰਚ ਚਰਚ ਚਰਚਰੀ ॥ ਜੋਗ ਧਿਆਨ ਭੇਖ ਗਿਆਨ ਫਿਰਤ ਫਿਰਤ ਧਰਤ ਧਰਤ ਧਰਚਰੀ ॥ ੧ ॥ ਰਹਾਉ ॥ ਅਹੰ ਅਹੰ ਅਹੈ ਅਵਰ ਮੂੜ ਮੂੜ ਮੂੜ ਬਵਰਈ ॥ ਜਤਿ ਜਾਤ ਜਾਤ ਜਾਤ ਸਦਾ ਸਦਾ ਸਦਾ ਸਦਾ ਕਾਲ ਹਈ ॥ ੧ ॥ ਮਾਨੁ ਮਾਨੁ ਮਾਨੁ ਤਿਆਗਿ ਮਿਰਤੁ ਮਿਰਤੁ ਨਿਕਟਿ ਨਿਕਟਿ ਸਦਾ ਹਈ ॥ ਹਰਿ ਹਰੇ ਹਰੇ ਭਾਜੁ ਕਹਤੁ ਨਾਨਕੁ ਸੁਨਹੁ ਰੇ ਮੂੜ ਬਿਨੁ ਭਜਨ ਭਜਨ ਭਜਨ ਅਹਿਲਾ ਜਨਮੁ ਗਈ ॥ ੨ ॥ ੫ ॥ ੫੦ ॥ ੧੨ ॥ ੬੨ ॥

ਕਾਨੜਾ ਅਸਟਪਦੀਆ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਜਪਿ ਮਨ ਰਾਮ ਨਾਮੁ ਸੁਖੁ ਪਾਵੈਗੋ ॥ ਜਿਉ ਜਿਉ ਜਪੈ ਤਿਵੈ ਸੁਖੁ ਪਾਵੈ ਸਤਿਗੁਰੁ ਸੇਵਿ ਸਮਾਵੈਗੋ ॥ ੧ ॥ ਰਹਾਉ ॥ ਭਗਤ ਜਨਾਂ ਕੀ ਖਿਨੁ ਖਿਨੁ ਲੋਚਾ ਨਾਮੁ ਜਪਤ ਸੁਖੁ ਪਾਵੈਗੋ ॥ ਅਨ ਰਸ ਸਾਦ ਗਏ ਸਭ ਨੀਕਰਿ ਬਿਨੁ ਨਾਵੈ ਕਿਛੁ ਨ ਸੁਖਾਵੈਗੋ ॥ ੧ ॥ ਗੁਰਮਤਿ ਹਰਿ ਹਰਿ ਮੀਠਾ ਲਾਗਾ ਗੁਰੁ ਮੀਠੇ ਬਚਨ ਕਢਾਵੈਗੋ ॥ ਸਤਿਗੁਰ ਬਾਣੀ ਪੁਰਖੁ ਪੁਰਖੋਤਮ ਬਾਣੀ ਸਿਉ ਚਿਤੁ ਲਾਵੈਗੋ ॥ ੨ ॥ ਗੁਰਬਾਣੀ ਸੁਨਤ ਮੇਰਾ ਮਨੁ ਦ੍ਰਵਿਆ ਮਨੁ ਭੀਨਾ ਨਿਜ ਘਰਿ ਆਵੈਗੋ ॥ ਤਹ ਅਨਹਤ ਧੁਨੀ ਬਾਜਹਿ ਨਿਤ ਬਾਜੇ ਨੀਝਰ ਧਾਰ ਚੁਆਵੈਗੋ ॥ ੩ ॥ ਰਾਮ ਨਾਮੁ ਇਕੁ ਤਿਲ ਤਿਲ ਗਾਵੈ ਮਨੁ ਗੁਰਮਤਿ ਨਾਮਿ ਸਮਾਵੈਗੋ ॥ ਨਾਮੁ ਸੁਣੈ ਨਾਮੋ ਮਨਿ ਭਾਵੈ ਨਾਮੇ ਹੀ ਤ੍ਰਿਪਤਾਵੈਗੋ ॥ ੪ ॥ ਕਨਿਕ ਕਨਿਕ ਪਹਿਰੇ ਬਹੁ ਕੰਗਨਾ ਕਾਪਰੁ ਭਾਂਤਿ ਬਨਾਵੈਗੋ ॥ ਨਾਮ ਬਿਨਾ ਸਭਿ ਫੀਕ ਫਿਕਾਨੇ ਜਨਮਿ ਮਰੈ ਫਿਰਿ ਆਵੈਗੋ ॥ ੫ ॥ ਮਾਇਆ ਪਟਲ ਪਟਲ ਹੈ ਭਾਰੀ ਘਰੁ ਘੂਮਨਿ ਘੇਰਿ ਘੁਲਾਵੈਗੋ ॥ ਪਾਪ ਬਿਕਾਰ ਮਨੂਰ ਸਭਿ ਭਾਰੇ ਬਿਖੁ ਦੁਤਰੁ ਤਰਿਓ ਨ ਜਾਵੈਗੋ ॥ ੬ ॥ ਭਉ ਬੈਰਾਗੁ ਭਇਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥