੧੩੦੯
ਹੈ ਬੋਹਿਥੁ ਗੁਰੁ ਖੇਵਟੁ ਸਬਦਿ ਤਰਾਵੈਗੋ ॥ ਰਾਮ ਨਾਮੁ ਹਰਿ ਭੇਟੀਐ ਹਰਿ ਰਾਮੈ ਨਾਮਿ ਸਮਾਵੈਗੋ ॥ ੭ ॥ ਅਗਿਆਨਿ ਲਾਇ ਸਵਾਲਿਆ ਗੁਰ ਗਿਆਨੈ ਲਾਇ ਜਗਾਵੈਗੋ ॥ ਨਾਨਕ ਭਾਣੈ ਆਪਣੈ ਜਿਉ ਭਾਵੈ ਤਿਵੈ ਚਲਾਵੈਗੋ ॥ ੮ ॥ ੧ ॥ ਕਾਨੜਾ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਤਰਾਵੈਗੋ ॥ ਜੋ ਜੋ ਜਪੈ ਸੋਈ ਗਤਿ ਪਾਵੈ ਜਿਉ ਧ੍ਰੂ ਪ੍ਰਹਿਲਾਦੁ ਸਮਾਵੈਗੋ ॥ ੧ ॥ ਰਹਾਉ ॥ ਕ੍ਰਿਪਾ ਕ੍ਰਿਪਾ ਕ੍ਰਿਪਾ ਕਰਿ ਹਰਿ ਜੀਉ ਕਰਿ ਕਿਰਪਾ ਨਾਮਿ ਲਗਾਵੈਗੋ ॥ ਕਰਿ ਕਿਰਪਾ ਸਤਿਗੁਰੂ ਮਿਲਾਵਹੁ ਮਿਲਿ ਸਤਿਗੁਰ ਨਾਮੁ ਧਿਆਵੈਗੋ ॥ ੧ ॥ ਜਨਮ ਜਨਮ ਕੀ ਹਉਮੈ ਮਲੁ ਲਾਗੀ ਮਿਲਿ ਸੰਗਤਿ ਮਲੁ ਲਹਿ ਜਾਵੈਗੋ ॥ ਜਿਉ ਲੋਹਾ ਤਰਿਓ ਸੰਗਿ ਕਾਸਟ ਲਗਿ ਸਬਦਿ ਗੁਰੂ ਹਰਿ ਪਾਵੈਗੋ ॥ ੨ ॥ ਸੰਗਤਿ ਸੰਤ ਮਿਲਹੁ ਸਤਸੰਗਤਿ ਮਿਲਿ ਸੰਗਤਿ ਹਰਿ ਰਸੁ ਆਵੈਗੋ ॥ ਬਿਨੁ ਸੰਗਤਿ ਕਰਮ ਕਰੈ ਅਭਿਮਾਨੀ ਕਢਿ ਪਾਣੀ ਚੀਕੜੁ ਪਾਵੈਗੋ ॥ ੩ ॥ ਭਗਤ ਜਨਾ ਕੇ ਹਰਿ ਰਖਵਾਰੇ ਜਨ ਹਰਿ ਰਸੁ ਮੀਠ ਲਗਾਵੈਗੋ ॥ ਖਿਨੁ ਖਿਨੁ ਨਾਮੁ ਦੇਇ ਵਡਿਅਈ ਸਤਿਗੁਰ ਉਪਦੇਸਿ ਸਮਾਵੈਗੋ ॥ ੪ ॥ ਭਗਤ ਜਨਾ ਕਉ ਸਦਾ ਨਿਵਿ ਰਹੀਐ ਜਨ ਨਿਵਹਿ ਤਾ ਫਲ ਗੁਨ ਪਾਵੈਗੋ ॥ ਜੋ ਨਿੰਦਾ ਦੁਸਟ ਕਰਹਿ ਭਗਤਾ ਕੀ ਹਰਨਾਖਸ ਜਿਉ ਪਚਿ ਜਾਵੈਗੋ ॥ ੫ ॥ ਬ੍ਰਹਮ ਕਮਲ ਪੁਤੁ ਮੀਨ ਬਿਆਸਾ ਤਪੁ ਤਾਪਨ ਪੂਜ ਕਰਾਵੈਗੋ ॥ ਜੋ ਜੋ ਭਗਤੁ ਹੋਇ ਸੋ ਪੂਜਹੁ ਭਰਮਨ ਭਰਮੁ ਚੁਕਾਵੈਗੋ ॥ ੬ ॥ ਜਾਤ ਨਜਾਤਿ ਦੇਖਿ ਮਤ ਭਰਮਹੁ ਸੁਕ ਜਨਕ ਪਗੀਂ ਲਗਿ ਧਿਅਵੈਗੋ ॥ ਜੂਠਨ ਜੂਠਿ ਪਈ ਸਿਰ ਊਪਰਿ ਖਿਨੁ ਮਨੂਆ ਤਿਲੁ ਨ ਡੁਲਾਵੈਗੋ ॥ ੭ ॥ ਜਨਕ ਜਨਕ ਬਤਠੇ ਸੰਘਾਸਨਿ ਨਉ ਮੁਨੀ ਧੂਰਿ ਲੈ ਲਾਵੈਗੋ ॥ ਨਾਨਕ ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੈ ਦਾਸਨਿ ਦਾਸ ਕਰਾਵੈਗੋ ॥ ੮ ॥ ੨ ॥ ਕਾਨੜਾ ਮਹਲਾ ੪ ॥ ਮਨੁ ਗੁਰਮਤਿ ਰਸਿ ਗੁਨ ਗਾਵੈਗੋ ॥ ਜਿਹਵਾ ਏਕ ਹੋਇ ਲਖ ਕੋਟੀ ਲਖ ਕੋਟੀ ਕੋਟਿ ਧਿਆਵੈਗੋ ॥ ੧ ॥ ਰਹਾਉ ॥ ਸਹਸ ਫਨੀ ਜਪਿਓ ਸੇਖਨਾਗੈ ਹਰਿ ਜਪਤਿਆ ਅੰਤੁ ਨ ਪਾਵੈਗੋ ॥ ਤੂ ਅਥਾਹੁ ਅਤਿ ਅਗਮੁ ਅਗਮੁ ਹੈ ਮਤਿ ਗੁਰਮਤਿ ਮਨੁ ਠਹਰਾਵੇਗੋ ॥ ੧ ॥ ਜਿਨ ਤੂ ਜਪਿਓ ਤੇਈ ਜਨ ਨੀਕੇ ਹਰਿ ਜਪਤਿਅਹੁ ਕਉ ਸੁਖੁ ਪਾਵੈਗੋ ॥ ਬਿਦਰ ਦਾਸੀ ਸੁਤੁ ਛੋਕ ਛੋਹਰਾ ਕ੍ਰਿਸਨੁ ਅੰਕਿ ਗਲਿ ਲਾਵੈਗੋ ॥ ੨ ॥ ਜਲ ਤੇ ਓਪਤਿ ਭਈ ਹੈ ਕਾਸਟ ਕਾਸਟ ਅੰਗਿ ਤਰਾਵੈਗੋ ॥ ਰਾਮ ਜਨਾ ਹਰਿ ਆਪਿ ਸਵਾਰੇ ਅਪਨਾ ਬਿਰਦੁ ਰਖਾਵੈਗੋ ॥ ੩ ॥ ਹਮ ਪਾਥਰ ਲੋਹ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥