੧੩੧
ਦਸਾਵਣਿਆ ॥ ੮ ॥ ੧ ॥ ੩੫ ॥ ਮਾਝ ਮਹਲਾ ੫ ॥ ਕਉਣੁ ਸੁ ਮੁਕਤਾ ਕਉਨੁ ਸੁ ਜੁਗਤਾ ॥ ਕਉਣੁੁ ਸੁ ਗਿਆਨੀ ਕਉਣੁ ਸੁ ਬਕਤਾ ॥ ਕਉਣੁ ਸੁ ਗਿਰਹੀ ਕਉਣੁ ਉਦਾਸੀ ਕਉਣੁ ਸੁ ਕੀਮਤਿ ਪਾਏ ਜੀਉ ॥ ੧ ॥ ਕਿਨਿ ਬਿਧਿ ਬਾਧਾ ਕਿਨਿ ਬਿਧਿ ਛੂਟਾ ॥ ਕਿਨਿ ਬਿਧਿ ਆਵਣੁ ਜਾਵਣੁ ਤੂਟਾ ॥ ਕਉਣ ਕਰਮ ਕਉਣ ਨਿਹਕਰਮਾ ਕਉਣੁ ਸੁ ਕਹੈ ਕਹਾਏ ਜੀਉ ॥ ੨ ॥ ਕਉਣੁ ਸੁ ਸੁਖੀਆ ਕਉਣੁ ਸੁ ਦੁਖੀਆ ॥ ਕਉਣੁ ਸੁ ਸਨਮੁਖੁ ਕਉਣੁ ਵੇਮੁਖੀਆ ॥ ਕਿਨਿ ਬਿਧਿ ਮਿਲਿਐ ਕਿਨਿ ਬਿਧਿ ਬਿਛੁਰੈ ਇਹ ਬਿਧਿ ਕਉਣੁ ਪ੍ਰਗਟਾਏ ਜੀਉ ॥ ੩ ॥ ਕਉਣੁ ਸੁ ਅਖਰੁ ਜਿਤੁ ਧਾਵਤੁ ਰਹਤਾ ॥ ਕਉਣੁ ਉਪਦੇਸੁ ਜਿਤੁ ਦੁਖ ਸੁਖੁ ਸਮ ਸਹਤਾ ॥ ਕਉਣੁ ਸੁ ਚਾਲ ਜਿਤੁ ਪਾਰਬ੍ਰਹਮੁ ਧਿਆਏ ਕਿਨਿ ਬਿਧਿ ਕੀਰਤਨੁ ਗਾਏ ਜੀਉ ॥ ੪ ॥ ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ ॥ ਗੁਰਮੁਖਿ ਗਿਆਨੀ ਗੁਰਮੁਖਿ ਬਕਤਾ ॥ ਧੰਨੁ ਗਿਰਹੀ ਉਦਾਸੀ ਗੁਰਮੁਖਿ ਗੁਰਮੁਖਿ ਕੀਮਤਿ ਪਾਏ ਜੀਉ ॥ ੫ ॥ ਹਉਮੈ ਬਾਧਾ ਗੁਰਮੁਖਿ ਛੂਟਾ ॥ ਗੁਰਮੁਖਿ ਆਵਣੁ ਜਾਵਣੁ ਤੂਟਾ ॥ ਗੁਰਮੁਖਿ ਕਰਮ ਗੁਰਮੁਖਿ ਨਿਹਕਰਮਾ ਗੁਰਮੁਖਿ ਕਰੇ ਸੁ ਸੁਭਾਏ ਜੀਉ ॥ ੬ ॥ ਗੁਰਮੁਖਿ ਸੁਖੀਆ ਮਨਮੁਖਿ ਦੁਖੀਆ ॥ ਗੁਰਮੁਖਿ ਸਨਮੁਖੁ ਮਨਮੁਖਿ ਵੇਮੁਖੀਆ ॥ ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥ ੭ ॥ ਗੁਰਮੁਖਿ ਅਖਰੁ ਜਿਤੁ ਧਾਵਤੁ ਰਹਤਾ ॥ ਗੁਰਮੁਖਿ ਉਪਦੇਸੁ ਦੁਖੁ ਸੁਖੁ ਸਮ ਸਹਤਾ ॥ ਗੁਰਮੁਖਿ ਚਾਲ ਜਿਤੁ ਪਾਰਬ੍ਰਹਮੁ ਧਿਆਏ ਗੁਰਮੁਖਿ ਕੀਰਤਨੁ ਗਾਏ ਜੀਉ ॥ ੮ ॥ ਸਗਲੀ ਬਣਤ ਬਣਾਈ ਆਪੇ ॥ ਆਪੇ ਕਰੇ ਕਰਾਏ ਥਾਪੇ ॥ ਇਕਸੁ ਤੇ ਹੋਇਓ ਅਨੰਤਾ ਨਾਨਕ ਏਕਸੁ ਮਾਹਿ ਸਮਾਏ ਜੀਉ ॥ ੯ ॥ ੨ ॥ ੩੬ ॥ ਮਾਝ ਮਹਲਾ ੫ ॥ ਪ੍ਰਭੁ ਅਬਿਨਾਸੀ ਤਾ ਕਿਆ ਕਾੜਾ ॥ ਹਰਿ ਭਗਵੰਤਾ ਤਾ ਜਨੁ ਖਰਾ ਸੁਖਾਲਾ ॥ ਜੀਅ ਪ੍ਰਾਨ ਮਾਨ ਸੁਖਦਾਤਾ ਤੂੰ ਕਰਹਿ ਸੋਈ ਸੁਖੁ ਪਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਗੁਰਮੁਖਿ ਮਨਿ ਤਨਿ ਭਾਵਣਿਆ ॥ ਤੂੰ ਮੇਰਾ ਪਰਬਤੁ ਤੂੰ ਮੇਰਾ ਓਲਾ ਤੁਮ ਸੰਗਿ ਲਵੈ ਨ ਲਾਵਣਿਆ ॥ ੧ ॥ ਰਹਾਉ ॥ ਤੇਰਾ ਕੀਤਾ ਜਿਸੁ ਲਾਗੈ ਮੀਠਾ ॥ ਘਟਿ ਘਟਿ ਪਾਰਬ੍ਰਹਮੁ ਤਿਨਿ ਜਨਿ ਡੀਠਾ ॥ ਥਾਨਿ ਥਨੰਤਰਿ ਤੂੰ ਹੈ ਤੂੰ ਹੈ ਇਕੋ ਇਕੁ ਵਰਤਾਵਣਿਆ ॥ ੨ ॥ ਸਗਲ ਮਨੋਰਥ ਤੂੰ ਦੇਵਣਹਾਰਾ ॥ ਭਗਤੀ ਭਾਇ ਭਰੇ ਭੰਡਾਰਾ ॥ ਦਇਆ ਧਾਰਿ ਰਾਖੇ ਤੁਧੁ ਸੇਈ ਪੂਰੈ ਕਰਮਿ ਸਮਾਵਣਿਆ ॥ ੩ ॥ ਅੰਧ ਕੂਪ ਤੇ ਕੰਢੈ ਚਾੜੇ ॥ ਕਰਿ ਕਿਰਪਾ ਦਾਸ ਨਦਰਿ ਨਿਹਾਲੇ ॥ ਗੁਣ ਗਾਵਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥