੧੩੧੦
ਲੋਹ ਬਡ ਪਾਥਰ ਗੁਰ ਸੰਗਤਿ ਨਾਵ ਤਰਾਵੈਗੋ ॥ ਜਿਉ ਸਤਸੰਗਤਿ ਤਰਿਓ ਜੁਲਾਹੋ ਸੰਤ ਜਨਾ ਮਨਿ ਭਾਵੈਗੋ ॥ ੪ ॥ ਖਰੇ ਖਰੋਏ ਬੈਠਤ ਊਠਤ ਮਾਰਗਿ ਪੰਖਿ ਧਿਆਵੈਗੋ ॥ ਸਤਿਗੁਰ ਬਚਨ ਬਚਨ ਹੈ ਸਤਿਗੁਰ ਪਾਧਰੁ ਮੁਕਤਿ ਜਨਾਵੈਗੋ ॥ ੫ ॥ ਸਾਸਨਿ ਸਾਸਿ ਸਾਸਿ ਬਲੁ ਪਾਈ ਹੈ ਨਿਹਸਾਸਨਿ ਨਾਮੁ ਧਿਆਵੈਗੋ ॥ ਗੁਰ ਪਰਸਾਦੀ ਹਉਮੈ ਬੂਝੈ ਤੌ ਗੁਰਮਤਿ ਨਾਮਿ ਸਮਾਵੈਗੋ ॥ ੬ ॥ ਸਤਿਗੁਰੁ ਦਾਤਾ ਜੀਅ ਜੀਅਨ ਕੋ ਭਗਹੀਨ ਨਹੀ ਭਾਵੈਗੋ ॥ ਫਿਰਿ ਏਹ ਵੇਲਾ ਹਾਥਿ ਨ ਆਵੈ ਪਰਤਾਪੈ ਪਛੁਤਾਵੈਗੋ ॥ ੭ ॥ ਜੇ ਕੋ ਭਲਾ ਲੋੜੈ ਭਲ ਅਪਨਾ ਗੁਰ ਆਗੈ ਢਹਿ ਢਹਿ ਪਾਵੈਗੋ ॥ ਨਾਨਕ ਦਇਆ ਦਇਆ ਕਰਿ ਠਾਕੁਰ ਮੈ ਸਤਿਗੁਰ ਭਸਮ ਲਗਾਵੈਗੋ ॥ ੮ ॥ ੩ ॥ ਕਾਨੜਾ ਮਹਲਾ ੪ ॥ ਮਨੁ ਹਰਿ ਰੰਗਿ ਰਾਤਾ ਗਾਵੈਗੋ ॥ ਭੈ ਭੈ ਤ੍ਰਾਸ ਭਏ ਹੈ ਨਿਰਮਲ ਗੁਰਮਤਿ ਲਾਗਿ ਲਗਾਵੈਗੋ ॥ ੧ ॥ ਰਹਾਉ ॥ ਹਰਿ ਰੰਗਿ ਰਾਤਾ ਸਦ ਬੈਰਾਗੀ ਹਰ ਨਿਕਟਿ ਤਿਨਾ ਘਰਿ ਆਵੈਗੋ ॥ ਤਿਨ ਕੀ ਪੰਕ ਮਿਲੈ ਤਾਂ ਜੀਵਾ ਕਰਿ ਕਿਰਪਾ ਆਪਿ ਦਿਵਾਵੈਗੋ ॥ ੧ ॥ ਦੁਬਿਧਾ ਲੋਭਿ ਲਗੇ ਹੈ ਪ੍ਰਾਣੀ ਮਨਿ ਕੋਰੈ ਰੰਗੁ ਨ ਆਵੈਗੋ ॥ ਫਿਰਿ ਉਲਟਿਓ ਜਨਮੁ ਹੋਵੈ ਗੁਰ ਬਚਨੀ ਗੁਰੁ ਪੁਰਖੁ ਮਿਲੈ ਰੰਗੁ ਲਾਵੈਗੋ ॥ ੨ ॥ ਇੰਦ੍ਰੀ ਦਸੇ ਦਸੇ ਫੁਨਿ ਧਾਵਤ ਤ੍ਰੈ ਗੁਣੀਆ ਖਿਨੁ ਨ ਟਿਕਾਵੈਗੋ ॥ ਸਤਿਗੁਰ ਪਰਚੈ ਵਸਗਤਿ ਆਵੈ ਮੋਖ ਮੁਕਤਿ ਸੋ ਪਾਵੈਗੋ ॥ ੩ ॥ ਓਅੰਕਾਰਿ ਏਕੋ ਰਵਿ ਰਹਿਆ ਸਭੁ ਏਕਸ ਮਾਹਿ ਸਮਾਵੈਗੋ ॥ ਏਕੋ ਰੂਪੁ ਏਕੋ ਬਹੁ ਰੰਗੀ ਸਭੁ ਏਕਤੁ ਬਚਨਿ ਚਲਾਵੈਗੋ ॥ ੪ ॥ ਗੁਰਮੁਖਿ ਏਕੋ ਏਕੁ ਪਛਾਤਾ ਗੁਰਮੁਖਿ ਹੋਇ ਲਖਾਵੈਗੋ ॥ ਗੁਰਮੁਖਿ ਜਾਇ ਮਿਲੈ ਨਿਜ ਮਹਲੀ ਅਨਹਦ ਸਬਦੁ ਬਜਾਵੈਗੋ ॥ ੫ ॥ ਜੀਅ ਜੰਤ ਸਭ ਸਿਸਟਿ ਉਪਾਈ ਗੁਰਮੁਖਿ ਸੋਭਾ ਪਾਵੈਗੋ ॥ ਬਿਨੁ ਗੁਰ ਭੇਟੇ ਕੋ ਮਹਲੁ ਨ ਪਾਵੈ ਆਇ ਜਾਇ ਦੁਖੁ ਪਾਵੇਗੋ ॥ ੬ ॥ ਅਨੇਕ ਜਨਮ ਵਿਛੁੜੇ ਮੇਰੇ ਪ੍ਰੀਤਮ ਕਰਿ ਕਿਰਪਾ ਗੁਰੂ ਮਿਲਾਵੈਗੋ ॥ ਸਤਿਗੁਰ ਮਿਲਤ ਮਹਾ ਸੁਖੁ ਪਾਇਆ ਮਤਿ ਮਲੀਨ ਬਿਗਸਾਵੈਗੋ ॥ ੭ ॥ ਹਰਿ ਹਰਿ ਕ੍ਰਿਪਾ ਕਰਹੁ ਜਗਜੀਵਨ ਮੈ ਸਰਧਾ ਨਾਮਿ ਲਗਾਵੈਗੋ ॥ ਨਾਨਕ ਗੁਰੂ ਗੁਰੂ ਹੈ ਸਤਿਗੁਰੁ ਮੈ ਸਤਿਗੁਰੁ ਸਰਨਿ ਮਿਲਾਵੈਗੋ ॥ ੮ ॥ ੪ ॥ ਕਾਨੜਾ ਮਹਲਾ ੪ ॥ ਮਨ ਗੁਰਮਤਿ ਚਾਲ ਚਲਾਵੈਗੋ ॥ ਜਿਉ ਮੈਗਲੁ ਮਸਤੁ ਦੀਜੈ ਤਲਿ ਕੁੰਡੇ ਗੁਰ ਅੰਕਸੁ ਸਬਦੁ ਦ੍ਰਿੜਾਵੈਗੋ ॥ ੧ ॥ ਰਹਾਉ ॥ ਚਲਤੌ ਚਲੈ ਚਲੈ ਦਹ ਦਹ ਦਿਸਿ ਗੁਰੁ ਰਾਖੈ ਹਰਿ ਲਿਵ ਲਾਵੈਗੋ ॥ ਸਤਿਗੁਰੁ ਸਬਦੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥