੧੩੧੧
ਦੇਇ ਰਿਦ ਅੰਤਰਿ ਮੁਖਿ ਅੰਮ੍ਰਿਤੁ ਨਾਮੁ ਚੁਆਵੈਗੋ ॥ ੧ ॥ ਬਿਸਿਅਰ ਬਿਸੂ ਭਰੇ ਹੈ ਪੂਰਨ ਗੁਰੁ ਗਰੁੜ ਸਬਦੁ ਮੁਖਿ ਪਾਵੈਗੋ ॥ ਮਾਇਆ ਭੁਇਅੰਗ ਤਿਸੁ ਨੇੜਿ ਨ ਆਵੈ ਬਿਖੁ ਝਾਰਿ ਝਾਰਿ ਲਿਵ ਲਾਵੈਗੋ ॥ ੨ ॥ ਸੁਆਨ ਲੋਭੁ ਨਗਰ ਮਹਿ ਸਬਲਾ ਗੁਰੁ ਖਿਨ ਮਹਿ ਮਾਰਿ ਕਢਾਵੈਗੋ ॥ ਸਤੁ ਸੰਤੋਖੁ ਧਰਮੁ ਆਨਿ ਰਾਖੇ ਹਰਿ ਨਗਰੀ ਹਰਿ ਗੁਨ ਗਾਵੈਗੋ ॥ ੩ ॥ ਪੰਕਜ ਮੋਹ ਨਿਘਰਤੁ ਹੈ ਪ੍ਰਾਨੀ ਗੁਰੁ ਨਿਘਰਤ ਕਾਢਿ ਕਢਾਵੈਗੋ ॥ ਤ੍ਰਾਹਿ ਤ੍ਰਾਹਿ ਸਰਨਿ ਜਨ ਆਏ ਗੁਰੁ ਹਾਥੀ ਦੇ ਨਿਕਲਾਵੈਗੋ ॥ ੪ ॥ ਸੁਪਨੰਤਰੁ ਸੰਸਾਰੁ ਸਭੁ ਬਾਜੀ ਸਭੁ ਬਾਜੀ ਖੇਲੁ ਖਿਲਾਵੈਗੋ ॥ ਲਾਹਾ ਨਾਮੁ ਗੁਰਮਤਿ ਲੈ ਚਾਲਹੁ ਹਰਿ ਦਰਗਹ ਪੈਧਾ ਜਾਵੈਗੋ ॥ ੫ ॥ ਹਉਮੈ ਕਰੈ ਕਰਾਵੈ ਹਉਮੈ ਪਾਪ ਕੋਇਲੇ ਆਨਿ ਜਮਾਵੈਗੋ ॥ ਆਇਆ ਕਾਲੁ ਦੁਖਦਾਈ ਹੋਏ ਜੋ ਬੀਜੇ ਸੋ ਖਵਲਾਵੈਗੋ ॥ ੬ ॥ ਸੰਤਹੁ ਰਾਮ ਨਾਮੁ ਧਨੁ ਸੰਚਹੁ ਲੈ ਖਰਚੁ ਚਲੇ ਪਤਿ ਪਾਵੈਗੋ ॥ ਖਾਇ ਖਰਚਿ ਦੇਵਹਿ ਬਹੁਤੇਰਾ ਹਰਿ ਦੇਦੇ ਤੋਟਿ ਨ ਆਵੈਗੋ ॥ ੭ ॥ ਰਾਮ ਨਾਮ ਧਨੁ ਹੈ ਰਿਦ ਅੰਤਰਿ ਧਨੁ ਗੁਰ ਸਰਣਾਈ ਪਾਵੈਗੋ ॥ ਨਾਨਕ ਦਇਆ ਦਇਆ ਕਰਿ ਦੀਨੀ ਦੁਖੁ ਦਾਲਦੁ ਭੰਜਿ ਸਮਾਵੈਗੋ ॥ ੮ ॥ ੫ ॥ ਕਾਨੜਾ ਮਹਲਾ ੪ ॥ ਮਨੁ ਸਤਿਗੁਰ ਸਰਨਿ ਧਿਆਵੈਗੋ ॥ ਲੋਹਾ ਹਿਰਨੁ ਹੋਵੈ ਸੰਗਿ ਪਾਰਸ ਗੁਨੁ ਪਾਰਸ ਕੋ ਹੋਇ ਆਵੈਗੋ ॥ ੧ ॥ ਰਹਾਉ ॥ ਸਤਿਗੁਰੁ ਮਹਾ ਪੁਰਖੁ ਹੈ ਪਾਰਸੁ ਜੋ ਲਾਗੈ ਸੋ ਫਲੁ ਪਾਵੈਗੋ ॥ ਜਿਉ ਗੁਰ ਉਪਦੇਸਿ ਤਰੇ ਪ੍ਰਹਿਲਾਦਾ ਗੁਰੁ ਸੇਵਕ ਪੈਜ ਪਖਾਵੈਗੋ ॥ ੧ ॥ ਸਤਿਗੁਰ ਬਚਨੁ ਬਚਨੁ ਹੈ ਨੀਕੋ ਗੁਰ ਬਚਨੀ ਅੰਮ੍ਰਿਤੁ ਪਾਵੈਗੋ ॥ ਜਿਉ ਅੰਬਰੀਕਿ ਅਮਰਾ ਪਦ ਪਾਏ ਸਤਿਗੁਰ ਮੁਖ ਬਚਨ ਧਿਆਵੈਗੋ ॥ ੨ ॥ ਸਤਿਗੁਰ ਸਰਨਿ ਸਰਨਿ ਮਨਿ ਭਾਈ ਸੁਧਾ ਸੁਧਾ ਕਰਿ ਧਿਆਵੈਗੋ ॥ ਦਇਆਲ ਦੀਨ ਭਏ ਹੈ ਸਤਿਗੁਰ ਹਰਿ ਮਾਰਗੁ ਪੰਥੁ ਦੀਖਾਵੈਗੋ ॥ ੩ ॥ ਸਤਿਗੁਰ ਸਰਨਿ ਪਏ ਸੋ ਥਾਪੇ ਤਿਨ ਰਾਖਨ ਕਉ ਪ੍ਰਭੁ ਆਵੈਗੋ ॥ ਜੋ ਕੋ ਸਰੁ ਸੰਧੈ ਜਨ ਊਪਰਿ ਫਿਰਿ ਉਲਟੋ ਤਿਸੈ ਲਗਾਵੈਗੋ ॥ ੪ ॥ ਹਰਿ ਹਰਿ ਹਰਿ ਹਰਿ ਹਰਿ ਸਰੁ ਸੇਵਹਿ ਤਿਨ ਦਰਗਹ ਮਾਨੁ ਦਿਵਾਵੈਗੋ ॥ ਗੁਰਮਤਿ ਗੁਰਮਤਿ ਗੁਰਮਤਿ ਧਿਆਵਹਿ ਹਰਿ ਗਲਿ ਮਿਲਿ ਮੇਲਿ ਮਿਲਾਵੈਗੋ ॥ ੫ ॥ ਗੁਰਮੁਖਿ ਨਾਦੁ ਬੇਦੁ ਹੈ ਗੁਰਮੁਖਿ ਗੁਰ ਪਰਚੈ ਨਾਮੁ ਧਿਆਵੈਗੋ ॥ ਹਰਿ ਹਰਿ ਰੂਪੁ ਹਰਿ ਰੂਪੋ ਹੋਵੈ ਹਰਿ ਜਨ ਕਉ ਪੂਜ ਕਰਾਵੈਗੋ ॥ ੬ ॥ ਸਾਕਤ ਨਰ ਸਤਿਗੁਰੁ ਨਹੀ ਕੀਆ ਤੇ ਬੇਮੁਖ ਹਰਿ ਭਰਮਾਵੈਗੋ ॥ ਲੋਭ ਲਹਰਿ ਸੁਆਨ ਕੀ ਸੰਗਤਿ ਬਿਖੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥