੧੩੧੨
ਮਾਇਆ ਕਰੰਗਿ ਲਗਾਵੈਗੋ ॥ ੭ ॥ ਰਾਮ ਨਾਮੁ ਸਭ ਜਗ ਕਾ ਤਾਰਕੁ ਲਗਿ ਸੰਗਤਿ ਨਾਮੁ ਧਿਆਵੈਗੋ ॥ ਨਾਨਕ ਰਾਖੁ ਰਾਖੁ ਪ੍ਰਭ ਮੇਰੇ ਸਤਸੰਗਤਿ ਰਾਖਿ ਸਮਾਵੈਗੋ ॥ ੮ ॥ ੬ ॥ ਛਕਾ ੧ ॥

ਕਾਨੜਾ ਛੰਤ ਮਹਲਾ ੫ ੴ ਸਤਿਗੁਰ ਪ੍ਰਾਸਦਿ ॥
ਸੇ ਉਧਰੇ ਜਿਨ ਰਾਮ ਧਿਆਏ ॥ ਜਤਨ ਮਾਇਆ ਕੇ ਕਾਮਿ ਨ ਆਏ ॥ ਰਾਮ ਧਿਆਏ ਸਭਿ ਫਲ ਪਾਏ ਧਨਿ ਧੰਨਿ ਤੇ ਬਡਭਾਗੀਆ ॥ ਸਤਸੰਗਿ ਜਾਗੇ ਨਾਮਿ ਲਾਗੇ ਏਕ ਸਿਉ ਕਿਵ ਲਾਗੀਆ ॥ ਤਜਿ ਮਾਨ ਮੋਹ ਬਿਕਾਰ ਸਾਧੂ ਲਗਿ ਤਰਉ ਤਿਨ ਕੈ ਪਾਏ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਬਡਭਾਗਿ ਦਰਸਨੁ ਪਾਏ ॥ ੧ ॥ ਮਿਲਿ ਸਾਧੂ ਨਿਤ ਭਜਹ ਨਾਰਾਇਣ ॥ ਰਸਕਿ ਰਸਕਿ ਸੁਆਮੀ ਗੁਣ ਗਾਇਣ ॥ ਗੁਣ ਗਾਇ ਜੀਵਹ ਹਰਿ ਅਮਿਉ ਪੀਵਹ ਜਨਮ ਮਰਣਾ ਭਾਗਏ ॥ ਸਤਸੰਗਿ ਪਾਈਐ ਹਰਿ ਧਿਆਈਐ ਬਹੁੜਿ ਦੂਖੁ ਨ ਲਾਗਏ ॥ ਕਰਿ ਦਇਆ ਦਾਤੇ ਪੁਰਖ ਬਿਧਾਤੇ ਸੰਤ ਸੇਵ ਕਮਾਇਣ ॥ ਬਿਨਵੰਤਿ ਨਾਨਕ ਜਨ ਧੂਰਿ ਬਾਂਛਹਿ ਹਰਿ ਦਰਸਿ ਸਹਜਿ ਸਮਾਇਣ ॥ ੨ ॥ ਸਗਲੇ ਜੰਤ ਭਜਹੁ ਗੋਪਾਲੈ ॥ ਜਪ ਤਪ ਸੰਜਮ ਪੂਰਨ ਘਾਲੈ ॥ ਨਿਤ ਭਜਹੁ ਸੁਆਮੀ ਅੰਤਰਜਾਮੀ ਸਫਲ ਜਨਮੁ ਸਬਾਇਆ ॥ ਗੋਬਿਦੁ ਗਾਈਐ ਨਿਤ ਧਿਆਈਐ ਪਰਵਾਣੁ ਸੋਈ ਆਇਆ ॥ ਜਪ ਤਾਪ ਸੰਜਮ ਹਰਿ ਹਰਿ ਨਿਰੰਜਨ ਗੋਬਿੰਦ ਧਨੁ ਸੰਗਿ ਚਾਲੈ ॥ ਬਿਨਵੰਤਿ ਨਾਨਕ ਕਰਿ ਦਇਆ ਦੀਜੈ ਹਰਿ ਰਤਨੁ ਬਾਧਉ ਪਾਲੈ ॥ ੩ ॥ ਮੰਗਲਚਾਰ ਚੋਜ ਆਨੰਦਾ ॥ ਕਰਿ ਕਿਰਪਾ ਮਿਲੇ ਪਰਮਾਨੰਦਾ ॥ ਪ੍ਰਭ ਮਿਲੇ ਸੁਆਮੀ ਸੁਖਹਗਾਮੀ ਇਛ ਮਨ ਕੀ ਪੁੰਨੀਆ ॥ ਬਜੀ ਬਧਾਈ ਸਹਜੇ ਸਮਾਈ ਬਹੁੜਿ ਦੂਖਿ ਨ ਰੁੰਨੀਆ ॥ ਲੇ ਕੰਠਿ ਲਾਏ ਸੁਖ ਦਿਖਾਏ ਬਿਕਾਰ ਬਿਨਸੇ ਮੰਦਾ ॥ ਬਿਨਵੰਤਿ ਨਾਨਕ ਮਿਲੇ ਸੁਆਮੀ ਪੁਰਖ ਪਰਮਾਨੰਦਾ ॥ ੪ ॥ ੧ ॥ ॥

ਕਾਨੜੇ ਕੀ ਵਾਰ ਮਹਲਾ ੪ ਮੂਸੇ ਕੀ ਵਾਰ ਕੀ ਧੁਨੀ ੴ ਸਤਿਗੁਰ ਪ੍ਰਸਾਦਿ ॥
ਸਲੋਕ ਮਃ ੪ ॥ ਰਾਮ ਨਾਮੁ ਨਿਧਾਨੁ ਹਰਿ ਗੁਰਮਤਿ ਰਖੁ ਉਰ ਧਾਰਿ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥