੧੩੧੩
ਦਾਸਨ ਦਾਸਾ ਹੋਇ ਰਹੁ ਹਉਮੈ ਬਿਖਿਆ ਮਾਰਿ ॥ ਜਨਮੁ ਪਦਾਰਥੁ ਜੀਤਿਆ ਕਦੇ ਨ ਆਵੈ ਹਾਰਿ ॥ ਧਨੁ ਧਨੁ ਵਡਭਾਗੀ ਨਾਨਕਾ ਜਿਨ ਗੁਰਮਤਿ ਹਰਿ ਰਸੁ ਸਾਰਿ ॥ ੧ ॥ ਮਃ ੪ ॥ ਗੋਵਿੰਦੁ ਗੋਵਿਦੁ ਗੋਵਿਦੁ ਹਰਿ ਗੋਵਿਦੁ ਗੁਣੀ ਨਿਧਾਨੁ ॥ ਗੋਵਿਦੁ ਗੋਵਿਦੁ ਗੁਰਮਤਿ ਧਿਆਈਐ ਤਾਂ ਦਰਗਹ ਪਾਈਐ ਮਾਨੁ ॥ ਗੋਵਿਦੁ ਗੋਵਿਦੁ ਗੋਵਿਦੁ ਜਪਿ ਮੁਖੁ ਊਜਲਾ ਪਰਧਾਨੁ ॥ ਨਾਨਕ ਗੁਰ ਗੋਵਿੰਦੁ ਹਰਿ ਜਿਤੁ ਮਿਲਿ ਹਰਿ ਪਾਇਆ ਨਾਮੁ ॥ ੨ ॥ ਪਉੜੀ ॥ ਤੂੰ ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੁਗ ਜੋਗੀਆ ॥ ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ ॥ ਤੂ ਆਪੇ ਆਪਿ ਵਰਤਦਾ ਤੂ ਆਪੇ ਕਰਹਿ ਸੁ ਹੋਗੀਆ ॥ ਸਤਸੰਗਤਿ ਸਤਿਗੁਰ ਧੰਨੁ ਧਨੋੁ ਧੰਨ ਧੰਨ ਧਨੋ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥ ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ ॥ ੧ ॥ ਸਲੋਕ ਮਃ ੪ ॥ ਹਰਿ ਹਰਿ ਹਰਿ ਹਰਿ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਹਉਮੈ ਮਮਤਾ ਨਾਸੁ ਹੋਇ ਦੁਰਮਤਿ ਕਢੈ ਧੋਇ ॥ ਨਾਨਕ ਅਨਦਿਨੁ ਗੁਣ ਉਚਰੈ ਜਿਨ ਕਉ ਧੁਰਿ ਲਿਖਿਆ ਹੋਇ ॥ ੧ ॥ ਮਃ ੪ ॥ ਹਰਿ ਆਪੇ ਆਪਿ ਦਇਆਲੁ ਹਰਿ ਆਪੇ ਕਰੇ ਸੁ ਹੋਇ ॥ ਹਰਿ ਆਪੇ ਆਪਿ ਵਰਤਦਾ ਹਰਿ ਜੇਵਡੁ ਅਵਰੁ ਨ ਕੋਇ ॥ ਜੋ ਹਰਿ ਪ੍ਰਭ ਭਾਵੈ ਸੋ ਥੀਐ ਜੋ ਹਰਿ ਪ੍ਰਭੁ ਕਰੇ ਸੁ ਹੋਇ ॥ ਕੀਮਤਿ ਕਿਨੈ ਨ ਪਾਈਆ ਬੇਅੰਤੁ ਪ੍ਰਭੂ ਹਰਿ ਸੋਇ ॥ ਨਾਨਕ ਗੁਰਮੁਖਿ ਹਰਿ ਸਾਲਾਹਿਆ ਤਨੁ ਮਨੁ ਸੀਤਲੁ ਹੋਇ ॥ ੨ ॥ ਪਉੜੀ ॥ ਸਭ ਜੋਤਿ ਤੇਰੀ ਜਗਜੀਵਨਾ ਤੂ ਘਟਿ ਘਟਿ ਹਰਿ ਰੰਗ ਰੰਗਨਾ ॥ ਸਭਿ ਧਿਆਵਹਿ ਤੁਧੁ ਮੇਰੇ ਪ੍ਰੀਤਮਾ ਤੂ ਸਤਿ ਸਤਿ ਪੁਰਖ ਨਿਰੰਜਨਾ ॥ ਇਕੁ ਦਾਤਾ ਸਭੁ ਜਗਤੁ ਭਿਖਾਰੀਆ ਹਰਿ ਜਾਚਹਿ ਸਭ ਮੰਗ ਮੰਗਨਾ ॥ ਸੇਵਕੁ ਠਾਕੁਰੁ ਸਭੁ ਤੂਹੈ ਤੂਹੈ ਗੁਰਮਤੀ ਹਰਿ ਚੰਗ ਚੰਗਨਾ ॥ ਸਭਿ ਕਹਹੁ ਮੁਖਹੁ ਰਿਖੀਕੇਸੁ ਹਰੇ ਰਿਖੀਕੇਸੁ ਹਰੇ ਜਿਤੁ ਪਾਵਹਿ ਸਭ ਫਲ ਫਲਨਾ ॥ ੨ ॥ ਸਲੋਕ ਮਃ ੪ ॥ ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ ਜੋ ਇਛਹਿ ਸੋ ਫਲੁ ਪਾਇਸੀ ਗੁਰ ਸਬਦੀ ਲਗੈ ਧਿਆਨੁ ॥ ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥ ੧ ॥ ਮਃ ੪ ॥ ਹਰਿ ਹਰਿ ਨਾਮੁ ਪਵਿਤੁ ਹੈ ਨਾਮੁ ਜਪਤ ਦੁਖੁ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਮਨਿ ਵਸਿਆ ਆਇ ॥ ਸਤਿਗੁਰ ਕੈ ਭਾਨੈ ਜੋ ਚਲੈ ਤਿਨ ਦਾਲਦੁ ਦੁਖੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥