੧੩੧੪
ਲਹਿ ਜਾਇ ॥ ਆਪਣੈ ਭਾਣੈ ਕਿਨੈ ਨ ਪਾਇਓ ਜਨ ਵੇਖਹੁ ਮਨਿ ਪਤੀਆਇ ॥ ਜਨੁ ਨਾਨਕੁ ਦਾਸਨ ਦਾਸੁ ਹੈ ਸਤਿਗੁਰ ਲਾਗੇ ਪਾਇ ॥ ੨ ॥ ਪਉੜੀ ॥ ਤੂੰ ਥਾਨ ਥਨੰਤਰਿ ਭਰਪੂਰੁ ਹਹਿ ਕਰਤੇ ਸਭ ਤੇਰੀ ਬਣਤ ਬਣਾਵਣੀ ॥ ਰੰਗ ਪਰੰਗ ਸਿਸਟਿ ਸਭ ਸਾਜੀ ਬਹੁ ਬਹੁ ਬਿਧਿ ਭਾਂਤਿ ਉਪਾਵਣੀ ॥ ਸਭ ਤੇਰੀ ਜੋਤਿ ਜੋਤੀ ਵਿਚਿ ਵਰਤਹਿ ਗੁਰਮਤੀ ਤੁਧੈ ਲਾਵਣੀ ॥ ਜਿਨ ਹੋਹਿ ਦਇਆਲੁ ਤਿਨ ਸਤਿਗੁਰੁ ਮੇਲਹਿ ਮੁਖਿ ਗੁਰਮੁਖਿ ਹਰਿ ਸਮਝਾਵਣੀ ॥ ਸਭਿ ਬੋਲਹੁ ਰਾਮ ਰਮੋ ਸ੍ਰੀ ਰਾਮ ਰਮੋ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਵਣੀ ॥ ੩ ॥ ਸਲੋਕ ਮਃ ੪ ॥ ਹਰਿ ਹਰਿ ਅੰਮ੍ਰਿਤੁ ਨਾਮ ਰਸੁ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥ ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ ਬੁਝਹੁ ਸਬਦ ਵੀਚਾਰਿ ॥ ਮਨਿ ਹਰਿ ਹਰਿ ਨਾਮੁ ਧਿਆਇਆ ਬਿਖੁ ਹਉਮੈ ਕਢੀ ਮਾਰਿ ॥ ਜਿਨ ਹਰਿ ਹਰਿ ਨਾਮੁ ਨ ਚੇਤਿਓ ਤਿਨ ਜੁਐ ਜਨਮੁ ਸਭੁ ਹਾਰਿ ॥ ਗੁਰਿ ਤੁਠੈ ਹਰਿ ਚੇਤਾਇਆ ਹਰਿ ਨਾਮਾ ਹਰਿ ਉਰ ਧਾਰਿ ॥ ਜਨ ਨਾਨਕ ਤੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥ ੧ ॥ ਮਃ ੪ ॥ ਹਰਿ ਕੀਰਤਿ ਉਤਮੁ ਨਾਮੁ ਹੈ ਵਿਚਿ ਕਲਿਜੁਗ ਕਰਣੀ ਸਾਰੁ ॥ ਮਤਿ ਗੁਰਮਤਿ ਕੀਰਤਿ ਪਾਈਐ ਹਰਿ ਨਾਮਾ ਹਰਿ ਉਰਿ ਹਾਰੁ ॥ ਵਡਭਾਗੀ ਜਿਨ ਹਰਿ ਧਿਆਇਆ ਤਿਨ ਸਉਪਿਆ ਹਰਿ ਭੰਡਾਰੁ ॥ ਬਿਨੁ ਨਾਵੈ ਜਿ ਕਰਮ ਕਮਾਵਣੇ ਨਿਤ ਹਉਮੈ ਹੋਇ ਖੁਆਰੁ ॥ ਜਲਿ ਹਸਤੀ ਮਲਿ ਨਾਵਾਲੀਐ ਸਿਰਿ ਭੀ ਫਿਰਿ ਪਾਵੈ ਛਾਰੁ ॥ ਹਰਿ ਮੇਲਹੁ ਸਤਿਗੁਰੁ ਦਇਆ ਕਰਿ ਮਨਿ ਵਸੈ ਏਕੰਕਾਰੁ ॥ ਜਿਨ ਗੁਰਮੁਖਿ ਸੁਣਿ ਹਰਿ ਮੰਨਿਆ ਜਨ ਨਾਨਕ ਤਿਨ ਜੈਕਾਰੁ ॥ ੨ ॥ ਪਉੜੀ ॥ ਰਾਮ ਨਾਮੁ ਵਖਰੁ ਹੈ ਊਤਮੁ ਹਰਿ ਨਾਇਕੁ ਪੁਰਖੁ ਹਮਾਰਾ ॥ ਹਰਿ ਖੇਲੁ ਕੀਆ ਹਰਿ ਆਪੇ ਵਰਤੈ ਸਭੁ ਜਗਤੁ ਕੀਆ ਵਣਜਾਰਾ ॥ ਸਭ ਜੋਤਿ ਤੇਰੀ ਜੋਤੀ ਵਿਚਿ ਕਰਤੇ ਸਭੁ ਸਚੁ ਤੇਰਾ ਪਾਸਾਰਾ ॥ ਸਭਿ ਧਿਆਵਹਿ ਤੁਧੁ ਸਫਲ ਸੇ ਗਾਵਹਿ ਗੁਰਮਤੀ ਹਰਿ ਨਿਰੰਕਾਰਾ ॥ ਸਭਿ ਚਵਹੁ ਮੁਖਹੁ ਜਗੰਨਾਥੁ ਜਗੰਨਾਥੁ ਜਗਜੀਵਨੋ ਜਿਤੁ ਭਵਜਲ ਪਾਰਿ ਉਤਾਰਾ ॥ ੪ ॥ ਸਲੋਕ ਮਃ ੪ ॥ ਹਮਰੀ ਜਿਹਬਾ ਏਕ ਪ੍ਰਭ ਹਰਿ ਕੇ ਗੁਣ ਅਗਮ ਅਥਾਹ ॥ ਹਮ ਕਿਉ ਕਰਿ ਜਪਹ ਇਆਣਿਆ ਹਰਿ ਤੁਮ ਵਡ ਅਗਮ ਅਗਾਹ ॥ ਹਰਿ ਦੇਹੁ ਪ੍ਰਭੂ ਮਤਿ ਊਤਮਾ ਗੁਰ ਸਤਿਗੁਰ ਕੈ ਪਗਿ ਪਾਹ ॥ ਸਤਸੰਗਤਿ ਹਰਿ ਮੇਲਿ ਪ੍ਰਭ ਹਮ ਪਾਪੀ ਸੰਗਿ ਤਰਾਹ ॥ ਜਨ ਨਾਨਕ ਕਉ ਹਰਿ ਬਖਸਿ ਲੈਹੁ ਹਰਿ ਤੁਠੈ ਮੇਲਿ ਮਿਲਾਹ ॥ ਹਰਿ ਕਿਰਪਾ ਕਰਿ ਸੁਣਿ ਬੇਨਤੀ ਹਮ ਪਾਪੀ ਕਿਰਮ ਤਰਾਹ ॥ ੧ ॥ ਮਃ ੪ ॥ ਹਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥