੧੩੧੬
ਵੇਸੁ ਹਰਿ ਏਕੋ ਮਤਿ ਗੁਰਮਤਿ ਹਰਿ ਪ੍ਰਭੁ ਭਜਿਆ ॥ ਹਰਿ ਦੇਵਹੁ ਦਾਨੁ ਦਇਆਲ ਪ੍ਰਭ ਜਨ ਰਾਖਹੁ ਹਰਿ ਪ੍ਰਭ ਲਜਿਆ ॥ ਸਭਿ ਧੰਨੁ ਕਹਹੁ ਗੁਰੁ ਸਤਿਗੁਰੂ ਗੁਰੁ ਸਤਿਗੁਰੂ ਜਿਤੁ ਮਿਲਿ ਹਰਿ ਪੜਦਾ ਕਜਿਆ ॥ ੭ ॥ ਸਲੋਕੁ ਮਃ ੪ ॥ ਭਗਤਿ ਸਰੋਵਰੁ ਉਛਲੈ ਸੁਭਰ ਭਰੇ ਵਹੰਨਿ ॥ ਜਿਨਾ ਸਤਿਗੁਰੁ ਮੰਨਿਆ ਜਨ ਨਾਨਕ ਵਡ ਭਾਗ ਲਹੰਨਿ ॥ ੧ ॥ ਮਃ ੪ ॥ ਹਰਿ ਹਰਿ ਨਾਮ ਅਸੰਖ ਹਰਿ ਹਰਿ ਕੇ ਗੁਨ ਕਥਨੁ ਨ ਜਾਹਿ ॥ ਹਰਿ ਹਰਿ ਅਗਮੁ ਅਗਾਧਿ ਹਰਿ ਜਨ ਕਿਤੁ ਬਿਧਿ ਮਿਲਹਿ ਮਿਲਾਹਿ ॥ ਹਰਿ ਹਰਿ ਜਸੁ ਜਪਤ ਜਪੰਤ ਜਨ ਇਕੁ ਤਿਲੁ ਨਹੀ ਕੀਮਤਿ ਪਾਇ ॥ ਜਨ ਨਾਨਕ ਹਰਿ ਅਗਮ ਪ੍ਰਭ ਹਰਿ ਮੇਲਿ ਲੈਹੁ ਲੜਿ ਲਾਇ ॥ ੨ ॥ ਪਉੜੀ ॥ ਹਰਿ ਅਗਮੁ ਅਗੋਚਰੁ ਅਗਮੁ ਹਰਿ ਕਿਉ ਕਰਿ ਹਰਿ ਦਰਸਨੁ ਪਿਖਾ ॥ ਕਿਛੁ ਵਖਰੁ ਹੋਇ ਸੁ ਵਰਨੀਐ ਤਿਸੁ ਰੂਪੁ ਨ ਰਿਖਾ ॥ ਜਿਸੁ ਬੁਝਾਏ ਆਪਿ ਬੁਝਾਇ ਦੇਇ ਸੋਈ ਜਨੁ ਦਿਖਾ ॥ ਸਤਸੰਗਤਿ ਸਤਿਗੁਰ ਚਟਸਾਲ ਹੈ ਜਿਤੁ ਹਰਿ ਗੁਣ ਸਿਖਾ ॥ ਧਨੁ ਧੰਨੁ ਸੁ ਰਸਨਾ ਧੰਨੁ ਕਰ ਧੰਨੁ ਸੁ ਪਾਧਾ ਸਤਿਗੁਰੂ ਜਿਤੁ ਮਿਲਿ ਹਰਿ ਲੇਖਾ ਲਿਖਾ ॥ ੮ ॥ ਸਲੋਕ ਮਃ ੪ ॥ ਹਰਿ ਹਰਿ ਨਾਮੁ ਅੰਮ੍ਰਿਤੁ ਹੈ ਹਰਿ ਜਪੀਐ ਸਤਿਗੁਰ ਭਾਇ ॥ ਹਰਿ ਹਰਿ ਨਾਮੁ ਪਵਿਤੁ ਹੈ ਹਰਿ ਜਪਤ ਸੁਨਤ ਦੁਖੁ ਜਾਇ ॥ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਲਿਖਿਆ ਧੁਰਿ ਪਾਇ ॥ ਹਰਿ ਦਰਗਹ ਜਨ ਪੈਨਾਈਅਨਿ ਜਿਨ ਹਰਿ ਮਨਿ ਵਸਿਆ ਆਇ ॥ ਜਨ ਨਾਨਕ ਤੇ ਮੁਖ ਉਜਲੇ ਜਿਨ ਹਰਿ ਸੁਣਿਆ ਮਨਿ ਭਾਇ ॥ ੧ ॥ ਮਃ ੪ ॥ ਹਰਿ ਹਰਿ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ ਜਿਨ ਧੁਰਿ ਮਸਤਕਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥ ਤਨੁ ਮਨੁ ਸੀਤਲੁ ਹੋਇਆ ਸਾਂਤਿ ਵਸੀ ਮਨਿ ਆਇ ॥ ਨਾਨਕ ਹਰਿ ਹਰਿ ਚਉਦਿਆ ਸਭੁ ਦਾਲਦੁ ਦੁਖੁ ਲਹਿ ਜਾਇ ॥ ੨ ॥ ਪਉੜੀ ॥ ਹਉ ਵਾਰਿਆ ਤਿਨ ਕਉ ਸਦਾ ਸਦਾ ਜਿਨਾ ਸਤਿਗੁਰੁ ਮੇਰਾ ਪਿਆਰਾ ਦੇਖਿਆ ॥ ਤਿਨ ਕਉ ਮਿਲਿਆ ਮੇਰਾ ਸਤਿਗੁਰੂ ਜਿਨ ਕਉ ਧੁਰਿ ਮਸਤਕਿ ਲੇਖਿਆ ॥ ਹਰਿ ਅਗਮੁ ਧਿਆਇਆ ਗੁਰਮਤੀ ਤਿਸੁ ਰੂਪੁ ਨਹੀ ਪ੍ਰਭ ਰੇਖਿਆ ॥ ਗੁਰ ਬਚਨਿ ਧਿਆਇਆ ਜਿਨਾ ਅਗਮੁ ਹਰਿ ਤੇ ਠਾਕੁਰ ਸੇਵਕ ਰਲਿ ਏਕਿਆ ॥ ਸਭਿ ਕਹਹੁ ਮੁਖਹੁ ਨਰ ਨਰਹਰੇ ਨਰ ਨਰਹਰੇ ਨਰ ਨਰਹਰੇ ਹਰਿ ਲਾਹਾ ਹਰਿ ਭਗਤਿ ਵਿਸੇਖਿਆ ॥ ੯ ॥ ਸਲੋਕ ਮਃ ੪ ॥ ਰਾਮ ਨਾਮੁ ਰਮੁ ਰਵਿ ਰਹੇ ਰਮੁ ਰਾਮੋ ਰਾਮੁ ਰਮੀਤਿ ॥ ਘਟਿ ਘਟਿ ਆਤਮਰਾਮੁ ਹੈ ਪ੍ਰਭਿ ਖੇਲੁ ਕੀਓ ਰੰਗਿ ਰੀਤਿ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥