੧੩੧੭
ਹਰਿ ਨਿਕਟਿ ਵਸੈ ਜਗਜੀਵਨਾ ਪਰਗਾਸੁ ਕੀਓ ਗੁਰ ਮੀਤਿ ॥ ਹਰਿ ਸੁਆਮੀ ਹਰਿ ਪ੍ਰਭੁ ਤਿਨ ਮਿਲੇ ਜਿਨ ਲਿਖਿਆ ਧੁਰਿ ਹਰਿ ਪ੍ਰੀਤਿ ॥ ਜਨ ਨਾਨਕ ਨਾਮੁ ਧਿਆਇਆ ਗੁਰ ਬਚਨਿ ਜਪਿਓ ਮਨਿ ਚੀਤਿ ॥ ੧ ॥ ਮਃ ੪ ॥ ਹਰਿ ਪ੍ਰਭੁ ਸਜਣੁ ਲੋੜਿ ਲਹੁ ਭਾਗਿ ਵਸੈ ਵਡਭਾਗਿ ॥ ਗੁਰਿ ਪੂਰੈ ਦੇਖਾਲਿਆ ਨਾਨਕ ਹਰਿ ਲਿਵ ਲਾਗਿ ॥ ੨ ॥ ਪਉੜੀ ॥ ਧਨੁ ਧਨੁ ਸੁਹਾਵੀ ਸਫਲ ਘੜੀ ਜਿਤੁ ਹਰਿ ਸੇਵਾ ਮਨਿ ਭਾਣੀ ॥ ਹਰਿ ਕਥਾ ਸੁਣਾਵਹੁ ਮੇਰੇ ਗੁਰਸਿਖਹੁ ਮੇਰੇ ਹਰਿ ਪ੍ਰਭੁ ਅਕਥ ਕਹਾਣੀ ॥ ਕਿਉ ਪਾਈਐ ਕਿਉ ਦੇਖੀਐ ਮੇਰਾ ਹਰਿ ਪ੍ਰਭੁ ਸੁਘੜੁ ਸੁਜਾਣੀ ॥ ਹਰਿ ਮੇਲਿ ਦਿਖਾਏ ਆਪਿ ਹਰਿ ਗੁਰ ਬਚਨੀ ਨਾਮਿ ਸਮਾਣੀ ॥ ਤਿਨ ਵਿਟਹੁ ਨਾਨਕੁ ਵਾਰਿਆ ਜੋ ਜਪਦੇ ਹਰਿ ਨਿਰਬਾਣੀ ॥ ੧੦ ॥ ਸਲੋਕ ਮਃ ੪ ॥ ਹਰਿ ਪ੍ਰਭੁ ਰਤੇ ਲੋਇਣਾ ਗਿਆਨ ਅੰਜਨੁ ਗੁਰੁ ਦੇਇ ॥ ਮੈ ਪ੍ਰਭੁ ਸਜਣੁ ਪਾਇਆ ਜਨ ਨਾਨਕ ਸਹਜਿ ਮਿਲੇਇ ॥ ੧ ॥ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੁ ਚਿਤਵੈ ਨਾਮੋ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਈਐ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤ੍ਰਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥ ੨ ॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਵਸਗਤਿ ਕੀਤਾ ॥ ਇਕਿ ਮਨਮੁਖ ਕਰਿ ਹਾਰਾਇਅਨੁ ਇਕਨਾ ਮੇਲਿ ਗੁਰੂ ਤਿਨਾ ਜੀਤਾ ॥ ਹਰਿ ਊਤਮੁ ਹਰਿ ਪ੍ਰਭ ਨਾਮੁ ਹੈ ਗੁਰ ਬਚਨਿ ਸਭਾਗੈ ਲੀਤਾ ॥ ਦੁਖੁ ਦਾਲਦੁ ਸਭੋ ਲਹਿ ਗਇਆ ਜਾਂ ਨਾਉ ਗੁਰੂ ਹਰਿ ਦੀਤਾ ॥ ਸਭਿ ਸੇਵਹੁ ਮੋਹਨੋ ਮਨਮੋਹਨੋ ਜਗਮੋਹਨੋ ਜਿਨਿ ਜਗਤੁ ਉਪਾਇ ਸਭੋ ਵਸਿ ਕੀਤਾ ॥ ੧੧ ॥ ਸਲੋਕ ਮਃ ੪ ॥ ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥ ਨਾਨਕ ਰੋਗੁ ਵਞਾਇ ਮਿਲਿ ਸਤਿਗੁਰਿ ਸਾਧੂ ਸਜਨਾ ॥ ੧ ॥ ਮਃ ੪ ॥ ਮਨੁ ਤਨੁ ਤਾਮਿ ਸਗਾਰਵਾ ਜਾਂ ਦੇਖਾ ਹਰਿ ਨੈਣੇ ॥ ਨਾਨਕ ਸੋ ਪ੍ਰਭੁ ਮੈ ਮਿਲੈ ਹਉ ਜੀਵਾ ਸਦ ਸੁਣੇ ॥ ੨ ॥ ਪਉੜੀ ॥ ਜਗੰਨਾਥ ਜਗਦੀਸਰ ਕਰਤੇ ਅਪਾਰੰਪਰ ਪੁਰਖੁ ਅਤੋਲੁ ॥ ਹਰਿ ਨਾਮੁ ਧਿਆਵਹੁ ਮੇਰੇ ਗੁਰਸਿਖਹੁ ਹਰਿ ਊਤਮੁ ਹਰਿ ਨਾਮੁ ਅਮੋਲੁ ॥ ਜਿਨ ਧਿਆਇਆ ਹਿਰਦੈ ਦਿਨਸੁ ਰਾਤਿ ਤੇ ਮਿਲੇ ਨਹੀ ਹਰਿ ਰੋਲੁ ॥ ਵਡਭਾਗੀ ਸੰਗਤਿ ਮਿਲੈ ਗੁਰ ਸਤਿਗੁਰ ਪੂਰਾ ਬੋਲੁ ॥ ਸਭਿ ਧਿਆਵਹੁ ਨਰ ਨਾਰਾਇਣੋ ਨਾਰਾਇਣੋ ਜਿਤੁ ਚੂਕਾ ਜਮ ਝਗੜੁ ਝਗੋਲੁ ॥ ੧੨ ॥ ਸਲੋਕ ਮਃ ੪ ॥ ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥ ਨਾਨਕ ਹਰਿ ਜਨ ਹਰਿ ਲਿਵ ਉਬਰੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥