੧੩੧੮
ਜਿਨ ਸੰਧਿਆ ਤਿਸੁ ਫਿਰਿ ਮਾਰ ॥ ੧ ॥ ਮਃ ੪ ॥ ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨਿੑ ॥ ਜੇ ਕਰਿ ਦੂਜਾ ਦੇਖਦੇ ਜਨ ਨਾਨਕ ਕਢਿ ਦਿਚੰਨਿੑ ॥ ੨ ॥ ਪਉੜੀ ॥ ਜਲਿ ਥਲਿ ਮਹੀਅਲਿ ਪੂਰਨੋ ਅਪਰੰਪਰੁ ਸੋਈ ॥ ਜੀਅ ਜੰਤ ਪ੍ਰਤਿਪਾਲਦਾ ਜੋ ਕਰੇ ਸੁ ਹੋਈ ॥ ਮਾਤ ਪਿਤਾ ਸੁਤ ਭ੍ਰਾਤ ਮੀਤ ਤਿਸੁ ਬਿਨੁ ਨਹੀ ਕੋਈ ॥ ਘਟਿ ਘਟਿ ਅੰਤਰਿ ਰਵਿ ਰਹਿਆ ਜਪਿਅਹੁ ਜਨ ਕੋਈ ॥ ਸਗਲ ਜਪਹੁ ਗੋਪਾਲ ਗੁਨ ਪਰਗਟੁ ਸਭ ਲੋਈ ॥ ੧੩ ॥ ਸਲੋਕ ਮਃ ੪ ॥ ਗੁਰਮੁਖਿ ਮਿਲੇ ਸਿ ਸਜਣਾ ਹਰਿ ਪ੍ਰਭ ਪਾਇਆ ਰੰਗੁ ॥ ਜਨ ਨਾਨਕ ਨਾਮੁ ਸਲਾਹਿ ਤੂ ਲੁਡਿ ਲੁਡਿ ਦਰਗਹਿ ਵੰਞੁ ॥ ੧ ॥ ਮਃ ੪ ॥ ਹਰਿ ਤੂਹੈ ਦਾਤਾ ਸਭਸ ਦਾ ਸਭਿ ਜੀਅ ਤੁਮਾੑਰੇ ॥ ਸਭਿ ਤੁਧੈ ਨੋ ਆਰਾਧਦੇ ਦਾਨੁ ਦੇਹਿ ਪਿਆਰੇ ॥ ਹਰਿ ਦਾਤੈ ਦਾਤਾਰਿ ਹਥੁ ਕਢਿਆ ਮੀਹੁ ਵੁਠਾ ਸੈਸਾਰੇ ॥ ਅੰਨੁ ਜੰਮਿਆ ਖੇਤੀ ਭਾਉ ਕਰਿ ਹਰਿ ਨਾਮੁ ਸਮਾੑਰੇ ॥ ਜਨੁ ਨਾਨਕੁ ਮੰਗੈ ਦਾਨੁ ਪ੍ਰਭ ਹਰਿ ਨਾਮੁ ਅਧਾਰੇ ॥ ੨ ॥ ਪਉੜੀ ॥ ਇਛਾ ਮਨ ਕੀ ਪੂਰੀਐ ਜਪੀਐ ਸੁਖ ਸਾਗਰੁ ॥ ਹਰਿ ਕੇ ਚਰਨ ਅਰਾਧੀਅਹਿ ਗੁਰ ਸਬਦਿ ਰਤਨਾਗਰੁ ॥ ਮਿਲਿ ਸਾਧੂ ਸੰਗਿ ਉਧਾਰੁ ਹੋਇ ਫਾਟੈ ਜਮ ਕਾਗਰੁ ॥ ਜਨਮ ਪਦਾਰਥੁ ਜੀਤੀਐ ਜਪਿ ਹਰਿ ਬੈਰਾਗਰੁ ॥ ਸਭਿ ਪਵਹੁ ਸਰਨਿ ਸਤਿਗੁਰੂ ਕੀ ਬਿਨਸੈ ਦੁਖ ਦਾਗਰੁ ॥ ੧੪ ॥ ਸਲੋਕ ਮਃ ੪ ॥ ਹਉ ਢੂੰਢੇਂਦੀ ਸਜਣਾ ਸਜਣੁ ਮੈਡੈ ਨਾਲਿ ॥ ਜਨ ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਹਿ ਦਿਖਾਲਿ ॥ ੧ ॥ ਮਃ ੪ ॥ ਨਾਨਕ ਪ੍ਰੀਤਿ ਲਾਈ ਤਿਨਿ ਸਚੈ ਤਿਸੁ ਬਿਨੁ ਰਹਣੁ ਨ ਜਾਈ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥ ੨ ॥ ਪਉੜੀ ॥ ਕੋਈ ਗਾਵੈ ਕੋ ਸੁਣੈ ਕੋ ਉਚਰਿ ਸੁਨਾਵੈ ॥ ਜਨਮ ਜਨਮ ਕੀ ਮਲੁ ਉਤਰੈ ਮਨ ਚਿੰਦਿਆ ਪਾਵੈ ॥ ਆਵਣੁ ਜਾਣਾ ਮੇਟੀਐ ਹਰਿ ਕੇ ਗੁਣ ਗਾਵੈ ॥ ਆਪਿ ਤਰਹਿ ਸੰਗੀ ਤਰਾਹਿ ਸਭ ਕੁਟੰਬੁ ਤਰਾਵੈ ॥ ਜਨੁ ਨਾਨਕੁ ਤਿਸੁ ਬਲਿਹਾਰਣੈ ਜੋ ਮੇਰੇ ਹਰਿ ਪ੍ਰਭ ਭਾਵੈ ॥ ੧੫ ॥ ੧ ॥ ਸੁਧੁ ॥

ਰਾਗੁ ਕਾਨੜਾ ਬਾਣੀ ਨਾਮਦੇਵ ਜੀਉ ਕੀ ੴ ਸਤਿਗੁਰ ਪ੍ਰਸਾਦਿ ॥
ਐਸੋ ਰਾਮ ਰਾਇ ਅੰਤਰਜਾਮੀ ॥ ਜੈਸੇ ਦਰਪਨ ਮਾਹਿ ਬਦਨ ਪਰਵਾਨੀ ॥ ੧ ॥ ਰਹਾਉ ॥ ਬਸੈ ਘਟਾ ਘਟ ਲੀਪ ਨ ਛੀਪੈ ॥ ਬੰਧਨ ਮੁਕਤਾ ਜਾਤੁ ਨ ਦੀਸੈ ॥ ੧ ॥ ਪਾਨੀ ਮਾਹਿ ਦੇਖੁ ਮੁਖੁ ਜੈਸਾ ॥ ਨਾਮੇ ਕੇ ਸੁਆਮੀ ਬੀਠਲੁ ਐਸਾ ॥ ੨ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥