੧੩੧੯
ਰਾਗੁ ਕਲਿਆਨ ਮਹਲਾ ੪ ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਮਾ ਰਮ ਰਾਮੈ ਅੰਤੁ ਨ ਪਾਇਆ ॥ ਹਮ ਬਾਰਿਕ ਪ੍ਰਤਿਪਾਰੇ ਤੁਮਰੇ ਤੂ ਬਡ ਪੁਰਖੁ ਪਿਤਾ ਮੇਰਾ ਮਾਇਆ ॥ ੧ ॥ ਰਹਾਉ ॥ ਹਰਿ ਕੇ ਨਾਮ ਅਸੰਖ ਅਗਮ ਹਹਿ ਅਗਮ ਅਗਮ ਹਰਿ ਰਾਇਆ ॥ ਗੁਣੀ ਗਿਆਨੀ ਸੁਰਤਿ ਬਹੁ ਕੀਨੀ ਇਕੁ ਤਿਲੁ ਨਹੀ ਕੀਮਤਿ ਪਾਇਆ ॥ ੧ ॥ ਗੋਬਿਦ ਗੁਣ ਗੋਬਿਦ ਸਦ ਗਾਵਹਿ ਗੁਣ ਗੋਬਿਦ ਅੰਤੁ ਨ ਪਾਇਆ ॥ ਤੂ ਅਮਿਤਿ ਅਤੋਲੁ ਅਪਰੰਪਰ ਸੁਆਮੀ ਬਹੁ ਜਪੀਐ ਥਾਹ ਨ ਪਾਇਆ ॥ ੨ ॥ ਉਸਤਤਿ ਕਰਹਿ ਤੁਮਰੀ ਜਨ ਮਾਧੌ ਗੁਨ ਗਾਵਹਿ ਹਰਿ ਰਾਇਆ ॥ ਤੁਮੑ ਜਲ ਨਿਧਿ ਹਮ ਮੀਨੇ ਤੁਮਰੇ ਤੇਰਾ ਅੰਤੁ ਨ ਕਤਹੂ ਪਾਇਆ ॥ ੩ ॥ ਜਨ ਕਉ ਕ੍ਰਿਪਾ ਕਰਹੁ ਮਧਸੂਦਨ ਹਰਿ ਦੇਵਹੁ ਨਾਮੁ ਜਪਾਇਆ ॥ ਮੈ ਮੂਰਖ ਅੰਧੁਲੇ ਨਾਮੁ ਟੇਕ ਹੈ ਜਨ ਨਾਨਕ ਗੁਰਮੁਖਿ ਪਾਇਆ ॥ ੪ ॥ ੧ ॥ ਕਲਿਆਨੁ ਮਹਲਾ ੪ ॥ ਹਰਿ ਜਨੁ ਗੁਨ ਗਾਵਤ ਹਸਿਆ ॥ ਹਰਿ ਹਰਿ ਭਗਤਿ ਬਨੀ ਮਤਿ ਗੁਰਮਤਿ ਧੁਰਿ ਮਸਤਕਿ ਪ੍ਰਭਿ ਲਿਖਿਆ ॥ ੧ ॥ ਰਹਾਉ ॥ ਗੁਰ ਕੇ ਪਗ ਸਿਮਰਉ ਦਿਨੁ ਰਾਤੀ ਮਨਿ ਹਰਿ ਹਰਿ ਹਰਿ ਬਸਿਆ ॥ ਹਰਿ ਹਰਿ ਹਰਿ ਕੀਰਤਿ ਜਗਿ ਸਾਰੀ ਘਸਿ ਚੰਦਨੁ ਜਸੁ ਘਸਿਆ ॥ ੧ ॥ ਹਰਿ ਜਨ ਹਰਿ ਹਰਿ ਹਰਿ ਲਿਵ ਲਾਈ ਸਭਿ ਸਾਕਤ ਖੋਜਿ ਪਇਆ ॥ ਜਿਉ ਕਿਰਤ ਸੰਜੋਗਿ ਚਲਿਓ ਨਰ ਨਿੰਦਕੁ ਪਗੁ ਨਾਗਨਿ ਛੁਹਿ ਜਲਿਆ ॥ ੨ ॥ ਜਨ ਕੇ ਤੁਮੑ ਹਰਿ ਰਾਖੇ ਸੁਆਮੀ ਤੁਮੑ ਜੁਗਿ ਜੁਗਿ ਜਨ ਰਖਿਆ ॥ ਕਹਾ ਭਇਆ ਦੈਤਿ ਕਰੀ ਬਖੀਲੀ ਸਭ ਕਰਿ ਕਰਿ ਝਰਿ ਪਰਿਆ ॥ ੩ ॥ ਜੇਤੇ ਜੀਅ ਜੰਤ ਪ੍ਰਭਿ ਕੀਏ ਸਭਿ ਕਾਲੈ ਮੁਖਿ ਗ੍ਰਸਿਆ ॥ ਹਰਿ ਜਨ ਹਰਿ ਹਰਿ ਹਰਿ ਪ੍ਰਭਿ ਰਾਖੇ ਜਨ ਨਾਨਕ ਸਰਨਿ ਪਇਆ ॥ ੪ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥