੧੩੨
ਪੂਰਨ ਅਬਿਨਾਸੀ ਕਹਿ ਸੁਣਿ ਤੋਟਿ ਨ ਆਵਣਿਆ ॥ ੪ ॥ ਐਥੈ ਓਥੈ ਤੂੰ ਹੈ ਰਖਵਾਲਾ ॥ ਮਾਤ ਗਰਭ ਮਹਿ ਤੁਮ ਹੀ ਪਾਲਾ ॥ ਮਾਇਆ ਅਗਨਿ ਨ ਪੋਹੈ ਤਿਨ ਕਉ ਰੰਗਿ ਰਤੇ ਗੁਣ ਗਾਵਣਿਆ ॥ ੫ ॥ ਕਿਆ ਗੁਣ ਤੇਰੇ ਆਖਿ ਸਮਾਲੀ ॥ ਮਨ ਤਨ ਅੰਤਰਿ ਤੁਧੁ ਨਦਰਿ ਨਿਹਾਲੀ ॥ ਤੂੰ ਮੇਰਾ ਮੀਤੁ ਸਾਜਣੁ ਮੇਰਾ ਸੁਆਮੀ ਤੁਧੁ ਬਿਨੁ ਅਵਰੁ ਨ ਜਾਨਣਿਆ ॥ ੬ ॥ ਜਿਸ ਕਉ ਤੂੰ ਪ੍ਰਭ ਭਇਆ ਸਹਾਈ ॥ ਤਿਸੁ ਤਤੀ ਵਾਉ ਨ ਲਗੈ ਕਾਈ ॥ ਤੂ ਸਾਹਿਬੁ ਸਰਣਿ ਸੁਖਦਾਤਾ ਸਤਸੰਗਤਿ ਜਪਿ ਪ੍ਰਗਟਾਵਣਿਆ ॥ ੭ ॥ ਤੂੰ ਊਚ ਅਥਾਹੁ ਅਪਾਰੁ ਅਮੋਲਾ ॥ ਤੂੰ ਸਾਚਾ ਸਾਹਿਬੁ ਦਾਸੁ ਤੇਰਾ ਗੋਲਾ ॥ ਤੂੰ ਮੀਰਾ ਸਾਚੀ ਠਕੁਰਾਈ ਨਾਨਕ ਬਲਿ ਬਲਿ ਜਾਵਣਿਆ ॥ ੮ ॥ ੩ ॥ ੩੭ ॥ ਮਾਝ ਮਹਲਾ ੫ ਘਰੁ ੨ ॥ ਨਿਤ ਨਿਤ ਦਯੁ ਸਮਾਲੀਐ ॥ ਮੂਲਿ ਨ ਮਨਹੁ ਵਿਸਾਰੀਐ ॥ ਰਹਾਉ ॥ ਸੰਤਾ ਸੰਗਤਿ ਪਾਈਐ ॥ ਜਿਤੁ ਜਮ ਕੈ ਪੰਥਿ ਨ ਜਾਈਐ ॥ ਤੋਸਾ ਹਰਿ ਕਾ ਨਾਮੁ ਲੈ ਤੇਰੇ ਕੁਲਹਿ ਨ ਲਾਗੈ ਗਾਲਿ ਜੀਉ ॥ ੧ ॥ ਜੋ ਸਿਮਰੰਦੇ ਸਾਂਈਐ ॥ ਨਰਕਿ ਨ ਸੇਈ ਪਾਈਐ ॥ ਤਤੀ ਵਾਉ ਨ ਲਗਈ ਜਿਨ ਮਨਿ ਵੁਠਾ ਆਇ ਜੀਉ ॥ ੨ ॥ ਸੇਈ ਸੁੰਦਰ ਸੋਹਣੇ ॥ ਸਾਧਸੰਗਿ ਜਿਨ ਬੈਹਣੇ ॥ ਹਰਿ ਧਨੁ ਜਿਨੀ ਸੰਜਿਆ ਸੇਈ ਗੰਭੀਰ ਅਪਾਰ ਜੀਉ ॥ ੩ ॥ ਹਰਿ ਅਮਿਉ ਰਸਾਇਣੁ ਪੀਵੀਐ ॥ ਮੁਹਿ ਡਿਠੈ ਜਨ ਕੈ ਜੀਵੀਐ ॥ ਕਾਰਜ ਸਭਿ ਸਵਾਰਿ ਲੈ ਨਿਤ ਪੂਜਹੁ ਗੁਰ ਕੇ ਪਾਵ ਜੀਉ ॥ ੪ ॥ ਜੋ ਹਰਿ ਕੀਤਾ ਆਪਣਾ ॥ ਤਿਨਹਿ ਗੁਸਾਈ ਜਾਪਣਾ ॥ ਸੋ ਸੂਰਾ ਪਰਧਾਨੁ ਸੋ ਮਸਤਕਿ ਜਿਸ ਦੈ ਭਾਗੁ ਜੀਉ ॥ ੫ ॥ ਮਨ ਮੰਧੇ ਪ੍ਰਭੁ ਅਵਗਾਹੀਆ ॥ ਏਹਿ ਰਸ ਭੋਗਣ ਪਾਤਿਸਾਹੀਆ ॥ ਮੰਦਾ ਮੂਲਿ ਨ ਉਪਜਿਓ ਤਰੇ ਸਚੀ ਕਾਰੈ ਲਾਗਿ ਜੀਉ ॥ ੬ ॥ ਕਰਤਾ ਮੰਨਿ ਵਸਾਇਆ ॥ ਜਨਮੈ ਕਾ ਫਲੁ ਪਾਇਆ ॥ ਮਨਿ ਭਾਵੰਦਾ ਕੰਤੁ ਹਰਿ ਤੇਰਾ ਥਿਰੁ ਹੋਆ ਸੋਹਾਗੁ ਜੀਉ ॥ ੭ ॥ ਅਟਲ ਪਦਾਰਥ ਪਾਇਆ ॥ ਭੈ ਭੰਜਨ ਕੀ ਸਰਣਾਇਆ ॥ ਲਾਇ ਅੰਚਲਿ ਨਾਨਕ ਤਾਰਿਅਨੁ ਜਿਤਾ ਜਨਮੁ ਅਪਾਰ ਜੀਉ ॥ ੮ ॥ ੪ ॥ ੩੮ ॥

ੴ ਸਤਿਗੁਰ ਪ੍ਰਸਾਦਿ ॥ ਮਾਝ ਮਹਲਾ ੫ ਘਰੁ ੩ ॥
ਹਰਿ ਜਪਿ ਜਪੇ ਮਨੁ ਧੀਰੇ ॥ ੧ ॥ ਰਹਾਉ ॥ ਸਿਮਰਿ ਸਿਮਰਿ ਗੁਰਦੇਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥