੧੩੨੦
ਕਲਿਆਨ ਮਹਲਾ ੪ ॥ ਮੇਰੇ ਮਨ ਜਪੁ ਜਪਿ ਜਗੰਨਾਥੇ ॥ ਗੁਰ ਉਪਦੇਸਿ ਹਰਿ ਨਾਮੁ ਧਿਆਇਓ ਸਭਿ ਲਿਕਬਿਖ ਦੁਖ ਲਾਥੇ ॥ ੧ ॥ ਰਹਾਉ ॥ ਰਸਨਾ ਏਕ ਜਸੁ ਗਾਇ ਨ ਸਾਕੈ ਬਹੁ ਕੀਜੈ ਬਹੁ ਰਸੁਨਥੇ ॥ ਬਾਰ ਬਾਰ ਖਿਨੁ ਪਲ ਸਭਿ ਗਾਵਹਿ ਗੁਨ ਕਹਿ ਨ ਸਕਹਿ ਪ੍ਰਭ ਤੁਮਨਥੇ ॥ ੧ ॥ ਹਮ ਬਹੁ ਪ੍ਰੀਤਿ ਲਗੀ ਪ੍ਰਭ ਸੁਆਮੀ ਹਮ ਲੋਚਹ ਪ੍ਰਭੁ ਦਿਖਨਥੇ ॥ ਤੁਮ ਬਡ ਦਾਤੇ ਜੀਅ ਜੀਅਨ ਕੇ ਤੁਮ ਜਾਨਹੁ ਹਮ ਬਿਰਥੇ ॥ ੨ ॥ ਕੋਈ ਮਾਰਗੁ ਪੰਥੁ ਬਤਾਵੈ ਪ੍ਰਭ ਕਾ ਕਹੁ ਤਿਨ ਕਉ ਕਿਆ ਦਿਨਥੇ ॥ ਸਭੁ ਤਨੁ ਮਨੁ ਅਰਪਉ ਅਰਪਿ ਅਰਾਪਉ ਕੋਈ ਮੇਲੈ ਪ੍ਰਭ ਮਿਲਥੇ ॥ ੩ ॥ ਹਰਿ ਕੇ ਗੁਨ ਬਹੁਤ ਬਹੁਤ ਬਹੁ ਸੋਭਾ ਹਮ ਤੁਛ ਕਰਿ ਕਰਿ ਬਰਨਥੇ ॥ ਹਮਰੀ ਮਤਿ ਵਸਗਤਿ ਪ੍ਰਭ ਤੁਮਰੈ ਜਨ ਨਾਨਕ ਕੇ ਪ੍ਰਭ ਸਮਰਥੇ ॥ ੪ ॥ ੩ ॥ ਕਲਿਆਨ ਮਹਲਾ ੪ ॥ ਮੇਰੇ ਮਨ ਜਪਿ ਹਰਿ ਗੁਨ ਅਕਥ ਸੁਨਥਈ ॥ ਧਰਮੁ ਅਰਥੁ ਸਭੁ ਕਾਮੁ ਮੋਖੁ ਹੈ ਜਨ ਪੀਛੈ ਲਗਿ ਫਿਰਥਈ ॥ ੧ ॥ ਰਹਾਉ ॥ ਸੋ ਹਰਿ ਹਰਿ ਨਾਮੁ ਧਿਆਵੈ ਹਰਿ ਜਨੁ ਜਿਸੁ ਬਡਭਾਗ ਮਥਈ ॥ ਜਹ ਦਰਗਹਿ ਪ੍ਰਭੁ ਲੇਖਾ ਮਾਗੈ ਤਹ ਛੁਟੈ ਨਾਮੁ ਧਿਆਇਥਈ ॥ ੧ ॥ ਹਮਰੇ ਦੋਖ ਬਹੁ ਜਨਮ ਜਨਮ ਕੇ ਦੁਖੁ ਹਉਮੈ ਮੈਲੁ ਲਗਥਈ ॥ ਗੁਰਿ ਧਾਰਿ ਕ੍ਰਿਪਾ ਹਰਿ ਜਲਿ ਨਾਵਾਏ ਸਭ ਕਿਲਬਿਖ ਪਾਪ ਗਥਈ ॥ ੨ ॥ ਜਨ ਕੈ ਰਿਦ ਅੰਤਰਿ ਪ੍ਰਭੁ ਸੁਆਮੀ ਜਨ ਹਰਿ ਹਰਿ ਨਾਮੁ ਭਜਥਈ ॥ ਜਹ ਅੰਤੀ ਅਉਸਰੁ ਆਇ ਬਨਤੁ ਹੈ ਤਹ ਰਾਖੈ ਨਾਮੁ ਸਾਥਈ ॥ ੩ ॥ ਜਨ ਤੇਰਾ ਜਸੁ ਗਾਵਹਿ ਹਰਿ ਹਰਿ ਪ੍ਰਭ ਹਰਿ ਜਪਿਓ ਜਗੰਨਥਈ ॥ ਜਨ ਨਾਨਕ ਕੇ ਪ੍ਰਭ ਰਾਖੇ ਸੁਆਮੀ ਹਮ ਪਾਥਰ ਰਖੁ ਬੁਡਥਈ ॥ ੪ ॥ ੪ ॥ ਕਲਿਆਨ ਮਜਹਲਾ ੪ ॥ ਹਮਰੀ ਚਿਤਵਨੀ ਹਰਿ ਪ੍ਰਭੁ ਜਾਨੈ ॥ ਅਉਰੁ ਕੋਈ ਨਿੰਦ ਕਰੈ ਹਰਿ ਜਨ ਕੀ ਪ੍ਰਭੁ ਤਾ ਕਾ ਕਹਿਆ ਇਕੁ ਤਿਲੁ ਨਹੀ ਮਾਨੈ ॥ ੧ ॥ ਰਹਾਉ ॥ ਅਉਰ ਸਭ ਤਿਆਗਿ ਸੇਵਾ ਕਰਿ ਅਚੁਤ ਜੋ ਸਭ ਤੇ ਊਚ ਠਾਕੁਰੁ ਭਗਵਾਨੈ ॥ ਹਰਿ ਸੇਵਾ ਤੇ ਕਾਲੁੁ ਜੋਹਿ ਨ ਸਾਕੈ ਚਰਨੀ ਆਇ ਪਵੈ ਹਰਿ ਜਾਨੈ ॥ ੧ ॥ ਜਾ ਕਉ ਰਾਖਿ ਲੇਇ ਮੇਰਾ ਸੁਆਮੀ ਤਾ ਕਉ ਸੁਮਤਿ ਦੇਇ ਪੈ ਕਾਨੈ ॥ ਤਾ ਕਉ ਕੋਈ ਅਪਰਿ ਨ ਸਾਕੈ ਜਾ ਕੀ ਭਗਤਿ ਮੇਰਾ ਪ੍ਰਭੁ ਮਾਨੈ ॥ ੨ ॥ ਹਰਿ ਕੇ ਚੋਜ ਵਿਡਾਨ ਦੇਖੁ ਜਨ ਜੋ ਖੋਟਾ ਖਰਾ ਇਕ ਨਿਮਖ ਪਛਾਨੈ ॥ ਤਾ ਤੇ ਜਨ ਕਉ ਅਨਦੁ ਭਇਆ ਹੈ ਰਿਦ ਸੁਧ ਮਿਲੇ ਖੋਟੇ ਪਛੁਤਾਨੈ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥