੧੩੨੧
ਤੁਮ ਹਰਿ ਦਾਤੇ ਸਮਰਥ ਸੁਆਮੀ ਇਕੁ ਮਾਗਉ ਤੁਝ ਪਾਸਹੁ ਹਰਿ ਦਾਨੈ ॥ ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਦੀਜੈ ਸਦ ਬਸਹਿ ਰਿਦੈ ਮੋਹਿ ਹਰਿ ਚਰਾਨੈ ॥ ੪ ॥ ੫ ॥ ਕਲਿਅਨ ਮਹਲਾ ੪ ॥ ਪ੍ਰਭ ਕੀਜੈ ਕ੍ਰਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ ॥ ਹਉ ਤੁਮਰੀ ਕਰਉ ਨਿਤ ਆਸ ਪ੍ਰਭ ਮੋਹਿ ਕਬ ਗਲਿ ਲਾਵਹਿਗੇ ॥ ੧ ॥ ਰਹਾਉ ॥ ਹਮ ਬਾਰਿਕ ਮੁਗਧ ਇਆਨ ਪਿਤਾ ਸਮਝਾਵਹਿਗੇ ॥ ਸੁਤੁ ਖਿਨੁ ਖਿਨੁ ਭੂਲਿ ਬਿਗਾਰਿ ਜਗਤ ਪਿਤ ਭਾਵਹਿਗੇ ॥ ੧ ॥ ਜੋ ਹਰਿ ਸੁਆਮੀ ਤੁਮ ਦੇਹੁ ਸੋਈ ਹਮ ਪਾਵਹਗੇ ॥ ਮੋਹਿ ਦੂਜੀ ਨਾਹੀ ਠਉਰ ਜਿਸੁ ਪਹਿ ਹਮ ਜਾਵਹਗੇ ॥ ੨ ॥ ਜੋ ਹਰਿ ਭਾਵਹਿ ਭਗਤ ਤਿਨਾ ਹਰਿ ਭਾਵਹਿਗੇ ॥ ਜੋਤੀ ਜੋਤਿ ਮਿਲਾਇ ਜੋਤਿ ਰਲਿ ਜਾਵਹਗੇ ॥ ੩ ॥ ਹਰਿ ਆਪੇ ਹੋਇ ਕ੍ਰਿਪਾਲੁ ਆਪਿ ਲਿਵ ਲਾਵਹਿਗੇ ॥ ਜਨੁ ਨਾਨਕ ਸਰਨਿ ਦੁਆਰਿ ਹਰਿ ਲਾਜ ਰਖਾਵਹਿਗੇ ॥ ੪ ॥ ੬ ॥ ਛਕਾ ੧ ॥

ਕਲਿਆਨੁ ਭੋਪਾਲੀ ਮਹਲਾ ੪ ੴ ਸਤਿਗੁਰ ਪ੍ਰਸਾਦਿ ॥
ਪਾਰਬ੍ਰਹਮੁ ਪਰਮੇਸੁਰੁ ਸੁਆਮੀ ਦੂਖ ਨਿਵਾਰਣੁ ਨਾਰਾਇਣੇ ॥ ਸਗਲ ਭਗਤ ਜਾਚਹਿ ਸੁਖ ਸਾਗਰ ਭਵ ਨਿਧਿ ਤਰਣ ਹਰਿ ਚਿੰਤਾਮਣੇ ॥ ੧ ॥ ਰਹਾਉ ॥ ਦੀਨ ਦਇਆਲ ਜਗਦੀਸ ਦਮੋਦਰ ਹਰਿ ਅੰਤਰਜਾਮੀ ਗੋਬਿੰਦੇ ॥ ਤੇ ਨਿਰਭਉ ਜਿਨ ਸ੍ਰੀਰਾਮੁ ਧਿਆਇਆ ਗੁਰਮਤਿ ਮੁਰਾਰਿ ਹਰਿ ਮੁਕੰਦੇ ॥ ੧ ॥ ਜਗਦੀਸੁਰ ਚਰਨ ਸਰਨ ਜੋ ਆਏ ਤੇ ਜਨ ਭਵ ਨਿਧਿ ਪਾਰਿ ਪਰੇ ॥ ਭਗਤ ਜਨਾ ਕੀ ਪੈਜ ਹਰਿ ਰਾਖੈ ਜਨ ਨਾਨਕ ਆਪਿ ਹਰਿ ਕ੍ਰਿਪਾ ਕਰੇ ॥ ੨ ॥ ੧ ॥ ੭ ॥

ਰਾਗੁ ਕਲਿਆਨੁ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਹਮਾਰੈ ਏਹ ਕਿਰਪਾ ਕੀਜੈ ॥ ਅਲਿ ਮਕਰੰਦ ਚਰਨ ਕਮਲ ਸਿਉ ਮਨੁ ਫੇਰਿ ਫੇਰਿ ਰੀਝੈ ॥ ੧ ॥ ਰਹਾਉ ॥ ਆਨ ਜਲਾ ਸਿਉ ਕਾਜੁ ਨ ਕਛੂਐ ਹਰਿ ਬੂੰਦ ਚਾਤਰਿਕ ਕਉ ਦੀਜੈ ॥ ੧ ॥ ਬਿਨੁ ਮਿਲਬੇ ਨਾਹੀ ਸੰਤੋਖਾ ਪੇਖਿ ਦਰਸਨੁ ਨਾਨਕੁ ਜੀਜੈ ॥ ੨ ॥ ੧ ॥ ਕਲਿਆਨ ਮਹਲਾ ੫ ॥ ਜਾਚਿਕੁ ਨਾਮੁ ਜਾਚੈ ਜਾਚੈ ॥ ਸਰਬ ਧਾਰ ਸਰਬ ਕੇ ਨਾਇਕ ਸੁਖ ਸਮੂਹ ਕੇ ਦਾਤੇ ॥ ੧ ॥ ਰਹਾਉ ॥ ਕੇਤੀ ਕੇਤੀ ਮਾਂਗਨਿ ਮਾਗੈ ਭਾਵਨੀਆ ਸੋ ਪਾਈਐ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥