੧੩੨੨
ਸਫਲ ਸਫਲ ਸਫਲ ਦਰਸੁ ਰੇ ਪਰਸਿ ਪਰਸਿ ਗੁਨ ਗਾਈਐ ॥ ਨਾਨਕ ਤਤ ਤਤ ਸਿਉ ਮਿਲਿਐ ਹੀਰੈ ਹੀਰੁ ਬਿਧਾਈਐ ॥ ੨ ॥ ੨ ॥ ਕਲਿਆਨ ਮਹਲਾ ੫ ॥ ਮੇਰੇ ਲਾਲਨ ਕੀ ਸੋਭਾ ॥ ਸਦ ਨਵਤਨ ਮਨ ਰੰਗੀ ਸੋਭਾ ॥ ੧ ॥ ਰਹਾਉ ॥ ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਭਗਤਿ ਦਾਨੁ ਜਸੁ ਮੰਗੀ ॥ ੧ ॥ ਜੋਗ ਗਿਆਨ ਧਿਆਨ ਸੇਖਨਾਗੈ ਸਗਲ ਜਪਹਿ ਤਰੰਗੀ ॥ ਕਹੁ ਨਾਨਕ ਸੰਤਨ ਬਲਿਹਾਰੈ ਜੋ ਪ੍ਰਭ ਕੇ ਸਦ ਸੰਗੀ ॥ ੨ ॥ ੩ ॥

ਕਲਿਆਨ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਤੇਰੈ ਮਾਨਿ ਹਰਿ ਹਰਿ ਮਾਨਿ ॥ ਨੈਨ ਬੈਨ ਸ੍ਰਵਨ ਸੁਨੀਐ ਅੰਗ ਅੰਗੇ ਸੁਖ ਪ੍ਰਾਨਿ ॥ ੧ ॥ ਰਹਾਉ ॥ ਇਤ ਉਤ ਦਹ ਦਿਸਿ ਰਵਿਓ ਮੇਰ ਤਿਨਹਿ ਸਮਾਨਿ ॥ ੧ ॥ ਜਤ ਕਤਾ ਤਤ ਪੇਖੀਐ ਹਰਿ ਪੁਰਖ ਪਤਿ ਪਰਧਾਨ ॥ ਸਾਧਸੰਗਿ ਭ੍ਰਮ ਭੈ ਮਿਟੇ ਕਥੇ ਨਾਨਕ ਬ੍ਰਹਮ ਗਿਆਨ ॥ ੨ ॥ ੧ ॥ ੪ ॥ ਕਲਿਆਨ ਮਹਲਾ ੫ ॥ ਗੁਨ ਨਾਦ ਧੁਨਿ ਅਨੰਦ ਬੇਦ ॥ ਕਥਤ ਸੁਨਤ ਮੁਨਿ ਜਨਾ ਮਿਲਿ ਸੰਤ ਮੰਡਲੀ ॥ ੧ ॥ ਰਹਾਉ ॥ ਗਿਆਨ ਧਿਆਨ ਮਾਨ ਦਾਨ ਮਨ ਰਸਿਕ ਰਸਨ ਨਾਮੁ ਜਪਤ ਤਹ ਪਾਪ ਖੰਡਲੀ ॥ ੧ ॥ ਜੋਗ ਜੁਗਤਿ ਗਿਆਨ ਭੁਗਤਿ ਸੁਰਤਿ ਸਬਦ ਤਤ ਬੇਤੇ ਜਪੁ ਤਪੁ ਅਖੰਡਲੀ ॥ ਓਤਿ ਪੋਤਿ ਮਿਲਿ ਜੋਤਿ ਨਾਨਕ ਕਛੂ ਦੁਖੁ ਨ ਡੰਡਲੀ ॥ ੨ ॥ ੨ ॥ ੫ ॥ ਕਲਿਆਨੁ ਮਹਲਾ ੫ ॥ ਕਉਨੁ ਬਿਧਿ ਤਾ ਕੀ ਕਹਾ ਕਰਉ ॥ ਧਰਤ ਧਿਆਨੁ ਗਿਆਨੁ ਸਸਤ੍ਰਗਿਆ ਅਜਰ ਪਦੁ ਕੈਸੇ ਜਰਉ ॥ ੧ ॥ ਰਹਾਉ ॥ ਬਿਸਨ ਮਹੇਸ ਸਿਧ ਮੁਨਿ ਇੰਦ੍ਰਾ ਕੈ ਦਰਿ ਸਰਨਿ ਪਰਉ ॥ ੧ ॥ ਕਾਹੂ ਪਹਿ ਰਾਜੁ ਕਾਹੂ ਪਹਿ ਸੁਰਗਾ ਕੋਟਿ ਮਧੇ ਮੁਕਤਿ ਕਹਉ ॥ ਕਹੁ ਨਾਨਕ ਨਾਮ ਰਸੁ ਪਾਈਐ ਸਾਧੂ ਚਰਨ ਗਹਉ ॥ ੨ ॥ ੩ ॥ ੬ ॥ ਕਲਿਆਨ ਮਹਲਾ ੫ ॥ ਪ੍ਰਾਨਪਤਿ ਦਇਆਲ ਪੁਰਖ ਪ੍ਰਭ ਸਖੇ ॥ ਗਰਭ ਜੋਨਿ ਕਲਿ ਕਾਲ ਜਾਲ ਦੁਖ ਬਿਨਾਸਨੁ ਹਰਿ ਰਖੇ ॥ ੧ ॥ ਰਹਾਉ ॥ ਨਾਮ ਧਾਰੀ ਸਰਨਿ ਤੇਰੀ ॥ ਪ੍ਰਭ ਦਇਆਲ ਟੇਕ ਮੇਰੀ ॥ ੧ ॥ ਅਨਾਥ ਦੀਨ ਆਸਵੰਤ ॥ ਨਾਮੁ ਸੁਆਮੀ ਮਨਹਿ ਮੰਤ ॥ ੨ ॥ ਤੁਝ ਬਿਨਾ ਪ੍ਰਭ ਕਿਛੂ ਨ ਜਾਨੂ ॥ ਸਰਬ ਜੁਗ ਮਹਿ ਤੁਮ ਪਛਾਨੂ ॥ ੩ ॥ ਹਰਿ ਮਨਿ ਬਸੇ ਨਿਸਿ ਬਾਸਰੋ ॥ ਗੋਬਿੰਦ ਨਾਨਕ ਆਸਰੋ ॥ ੪ ॥ ੪ ॥ ੭ ॥ ਕਲਿਆਨ ਮਹਲਾ ੫ ॥ ਮਨਿ ਤਨਿ ਜਾਪੀਐ ਭਗਵਾਨ ॥ ਗੁਰ ਪੂਰੇ ਸੁਪ੍ਰਸੰਨ ਭਏ ਸਦਾ ਸੂਖ ਕਲਿਆਨ ॥ ੧ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥