੧੩੨੩
ਸਰਬ ਕਾਰਜ ਸਿਧਿ ਭਏ ਗਾਇ ਗੁਨ ਗੁਪਾਲ ॥ ਮਿਲਿ ਸਾਧਸੰਗਤਿ ਪ੍ਰਭੂ ਸਿਮਰੇ ਨਾਠਿਆ ਦੁਖ ਕਾਲ ॥ ੧ ॥ ਕਰਿ ਕਿਰਪਾ ਪ੍ਰਭ ਮੇਰਿਆ ਕਰਉ ਦਿਨੁ ਰੈਨਿ ਸੇਵ ॥ ਨਾਨਕ ਦਾਸ ਸਰਣਾਗਤੀ ਹਰਿ ਪੁਰਖ ਪੂਰਨ ਦੇਵ ॥ ੨ ॥ ੫ ॥ ੮ ॥ ਕਲਿਆਨੁ ਮਹਲਾ ੫ ॥ ਪ੍ਰਭੁ ਮੇਰਾ ਅੰਤਰਜਾਮੀ ਜਾਣੁ ॥ ਕਰਿ ਕਿਰਪਾ ਪੂਰਨ ਪਰਮੇਸਰ ਨਿਹਚਲੁ ਸਚੁ ਸਬਦੁ ਨੀਸਾਣੁ ॥ ੧ ॥ ਰਹਾਉ ॥ ਹਰਿ ਬਿਨੁ ਆਨ ਨ ਕੋਈ ਸਮਰਥੁ ਤੇਰੀ ਆਸ ਤੇਰਾ ਮਨਿ ਤਾਣੁ ॥ ਸਰਬ ਘਟਾ ਕੇ ਦਾਤੇ ਸੁਆਮੀ ਦੇਹਿ ਸੁ ਪਹਿਰਣੁ ਖਾਣੁ ॥ ੧ ॥ ਸੁਰਤਿ ਮਤਿ ਚਤੁਰਾਈ ਸੋਭਾ ਰੂਪੁ ਰੰਗੁ ਧਨੁ ਮਾਣੁ ॥ ਸਰਬ ਸੂਖ ਆਨੰਦ ਨਾਨਕ ਜਪਿ ਰਾਮ ਨਾਮੁ ਕਲਿਆਣੁ ॥ ੨ ॥ ੬ ॥ ੯ ॥ ਕਲਿਆਨੁ ਮਹਲਾ ੫ ॥ ਹਰਿ ਚਰਨ ਸਰਨ ਕਲਿਆਨ ਕਰਨ ॥ ਪ੍ਰਭ ਨਾਮੁ ਪਤਿਤ ਪਾਵਨੋ ॥ ੧ ॥ ਰਹਾਉ ॥ ਸਾਧਸੰਗਿ ਜਪਿ ਨਿਸੰਗ ਜਮਕਾਲੁ ਤਿਸੁ ਨ ਖਾਵਨੋ ॥ ੧ ॥ ਮੁਕਤਿ ਜੁਗਤਿ ਅਨਿਕ ਸੂਖ ਹਰਿ ਭਗਤਿ ਲਵੈ ਨ ਲਾਵਨੋ ॥ ਪ੍ਰਭ ਦਰਸ ਲੁਬਧ ਦਾਸ ਨਾਨਕ ਬਹੁੜਿ ਜੋਨਿ ਨ ਧਾਵਨੋ ॥ ੨ ॥ ੭ ॥ ੧੦ ॥

ਕਲਿਆਨ ਮਹਲਾ ੪ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥
ਰਾਮਾ ਰਮ ਰਾਮੋ ਸੁਨਿ ਮਨੁ ਭੀਜੈ ॥ ਹਰਿ ਹਰਿ ਨਾਮੁ ਅੰਮ੍ਰਿਤੁ ਰਸੁ ਮੀਠਾ ਗੁਰਮਤਿ ਸਹਜੇ ਪੀਜੈ ॥ ੧ ॥ ਰਹਾਉ ॥ ਕਾਸਟ ਮਹਿ ਜਿਉ ਹੈ ਬੈਸੰਤਰੁ ਮਥਿ ਸੰਜਮਿ ਕਾਢਿ ਕਢੀਜੈ ॥ ਰਾਮ ਨਾਮੁ ਹੈ ਜੋਤਿ ਸਬਾਈ ਤਤੁ ਗੁਰਮਤਿ ਕਾਢਿ ਲਈਜੈ ॥ ੧ ॥ ਨਉ ਦਰਵਾਜ ਨਵੇ ਦਰ ਫੀਕੇ ਰਸੁ ਅੰਮ੍ਰਿਤੁ ਦਸਵੇ ਚੁਈਜੈ ॥ ਕ੍ਰਿਪਾ ਕ੍ਰਿਪਾ ਕਿਰਪਾ ਕਰਿ ਪਿਆਰੇ ਗੁਰ ਸਬਦੀ ਹਰਿ ਰਸੁ ਪੀਜੈ ॥ ੨ ॥ ਕਾਇਆ ਨਗਰੁ ਨਗਰੁ ਹੈ ਨੀਕੋ ਵਿਚਿ ਸਉਦਾ ਹਰਿ ਰਸੁ ਕੀਜੈ ॥ ਰਤਨ ਲਾਲ ਅਮੋਲ ਅਮੋਲਕ ਸਤਿਗੁਰ ਸੇਵਾ ਲੀਜੈ ॥ ੩ ॥ ਸਤਿਗੁਰੁ ਅਗਮੁ ਅਗਮੁ ਹੈ ਠਾਕੁਰੁ ਭਰਿ ਸਾਗਰ ਭਗਤਿ ਕਰੀਜੈ ॥ ਕ੍ਰਿਪਾ ਕ੍ਰਿਪਾ ਕਰਿ ਦੀਨ ਹਮ ਸਾਰਿੰਗ ਇਕ ਬੂੰਦ ਨਾਮੁ ਮੁਖਿ ਦੀਜੈ ॥ ੪ ॥ ਲਾਲਨੁ ਲਾਲੁ ਲਾਲੁ ਹੈ ਰੰਗਨੁ ਮਨੁ ਰੰਗਨ ਕਉ ਗੁਰ ਦੀਜੈ ॥ ੫ ॥ ਬਸੁਧਾ ਸਪਤ ਦੀਪ ਹੈ ਸਾਗਰ ਕਢਿ ਕੰਚਨੁ ਕਾਢਿ ਧਰੀਜੈ ॥ ਮੇਰੇ ਠਾਕੁਰ ਕੇ ਜਨ ਇਨਹੁ ਨ ਬਾਛਹਿ ਹਰਿ ਮਾਗਹਿ ਹਰਿ ਰਸੁ ਦੀਜੈ ॥ ੬ ॥ ਸਾਕਤ ਨਰ ਪ੍ਰਾਨੀ ਸਦ ਭੂਖੇ ਨਿਤ ਭੂਖਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥