੧੩੨੪
ਭੂਖ ਕਰੀਜੈ ॥ ਧਾਵਤੁ ਧਾਇ ਧਾਵਹਿ ਪ੍ਰੀਤਿ ਮਾਇਆ ਲਖ ਕੋਸਨ ਕਉ ਬਿਥਿ ਦੀਜੈ ॥ ੭ ॥ ਹਰਿ ਹਰਿ ਹਰਿ ਹਰਿ ਹਰਿ ਜਨ ਊਤਮ ਕਿਆ ਉਪਮਾ ਤਿਨੑ ਦੀਜੈ ॥ ਰਾਮ ਨਾਮ ਤੁਲਿ ਅਉਰੁ ਨ ਉਪਮਾ ਜਨ ਨਾਨਕ ਕ੍ਰਿਪਾ ਕਰੀਜੈ ॥ ੮ ॥ ੧ ॥ ਕਲਿਆਨ ਮਹਲਾ ੪ ॥ ਰਾਮ ਗੁਰੁ ਪਾਰਸੁ ਪਰਸੁ ਕਰੀਜੈ ॥ ਹਮ ਨਿਰਗੁਣੀ ਮਨੂਰ ਅਤਿ ਫੀਕੇ ਮਿਲਿ ਸਤਿਗੁਰ ਪਾਰਸੁ ਕੀਜੈ ॥ ੧ ॥ ਰਹਾਉ ॥ ਸੁਰਗ ਮੁਕਤਿ ਬੈਕੁੰਠ ਸਭਿ ਬਾਂਛਹਿ ਨਿਤਿ ਆਸਾ ਆਸ ਕਰੀਜੈ ॥ ਹਰਿ ਦਰਸਨ ਕੇ ਜਨ ਮੁਕਤਿ ਨ ਮਾਂਗਹਿ ਮਿਲਿ ਦਰਸਨ ਤ੍ਰਿਪਤਿ ਮਨ ਧੀਜੈ ॥ ੧ ॥ ਮਾਇਆ ਮੋਹੁ ਸਬਲੁ ਹੈ ਭਾਰੀ ਮੋਹੁ ਕਾਲਖ ਦਾਗ ਲਗੀਜੈ ॥ ਮੇਰੇ ਠਾਕੁਰ ਕੇ ਜਨ ਅਲਿਪਤ ਹੈ ਮੁਕਤੇ ਜਿਉ ਮੁਰਗਾਈ ਪੰਕੁ ਨ ਭੀਜੈ ॥ ੨ ॥ ਚੰਦਨ ਵਾਸੁ ਭੁਇਅੰਗਮ ਵੇੜੀ ਕਿਵ ਮਿਲੀਐ ਚੰਦਨੁ ਲੀਜੈ ॥ ਕਾਢਿ ਖੜਗੁ ਗੁਰ ਗਿਆਨੁ ਕਰਾਰਾ ਬਿਖੁ ਛੇਦਿ ਛੇਦਿ ਰਸੁ ਪੀਜੈ ॥ ੩ ॥ ਆਨਿ ਆਨਿ ਸਮਧਾ ਨਰ ਕੀਨੇ ਮਿਲਿ ਸਾਧੂ ਲੂਕੀ ਦੀਜੈ ॥ ੪ ॥ ਸਾਧੂ ਸਾਧ ਸਾਧ ਜਨ ਨੀਕੇ ਜਿਨ ਅੰਤਰਿ ਨਾਮੁ ਧਰੀਜੈ ॥ ਪਰਸਨਿ ਪਰਸੁ ਭਏ ਸਾਧੂ ਜਨ ਜਨੁ ਹਰਿ ਭਗਵਾਨੁ ਦਿਖੀਜੈ ॥ ੫ ॥ ਸਾਕਤ ਸੂਤੁ ਬਹੁ ਗੁਰਝੀ ਭਰਿਆ ਕਿਉ ਕਰਿ ਤਾਨੁ ਤਨੀਜੈ ॥ ਤੰਤੁ ਸੂਤੁ ਕਿਛੁ ਨਿਕਸੈ ਨਾਹੀ ਸਾਕਤ ਸੰਗੁ ਨ ਕੀਜੈ ॥ ੬ ॥ ਸਤਿਗੁਰ ਸਾਧਸੰਗਤਿ ਹੈ ਨੀਕੀ ਮਿਲਿ ਸੰਗਤਿ ਰਾਮੁ ਰਵੀਜੈ ॥ ਅੰਤਰਿ ਰਤਨ ਜਵੇਹਰ ਮਾਣਕ ਗੁਰ ਕਿਰਪਾ ਤੇ ਲੀਜੈ ॥ ੭ ॥ ਮੇਰਾ ਠਾਕੁਰੁ ਵਡਾ ਵਡਾ ਹੈ ਸੁਆਮੀ ਹਮ ਕਿਉ ਕਰਿ ਮਿਲਹ ਮਿਲੀਜੈ ॥ ਨਾਨਕ ਮੇਲਿ ਮਿਲਾਏ ਗੁਰੁ ਪੂਰਾ ਜਨ ਕਉ ਪੂਰਨੁ ਦੀਜੈ ॥ ੮ ॥ ੨ ॥ ਕਲਿਆਨੁ ਮਹਲਾ ੪ ॥ ਰਾਮ ਰਮ ਰਾਮੋ ਰਾਮੁ ਰਵੀਜੈ ॥ ਸਾਧੂ ਸਾਧ ਸਾਧ ਜਨ ਨੀਕੇ ਮਿਲਿ ਸਾਧੂ ਹਰਿ ਰੰਗੁ ਕੀਜੈ ॥ ੧ ॥ ਰਹਾਉ ॥ ਜੀਅ ਜੰਤ ਸਭੁ ਜਗੁ ਹੈ ਜੇਤਾ ਮਨੁ ਡੋਲਤ ਡੋਲ ਕਰੀਜੈ ॥ ਕ੍ਰਿਪਾ ਕ੍ਰਿਪਾ ਕਰਿ ਸਾਧੁ ਮਿਲਾਵਹੁ ਜਗੁ ਥੰਮਨ ਕਉ ਥੰਮੁ ਦੀਜੈ ॥ ੧ ॥ ਬਸੁਧਾ ਤਲੈ ਤਲੈ ਸਭ ਊਪਰਿ ਮਿਲਿ ਸਾਧੂ ਚਰਨ ਰੁਲੀਜੈ ॥ ਅਤਿ ਊਤਮ ਅਤਿ ਊਤਮ ਹੋਵਹੁ ਸਭ ਸਿਸਟਿ ਚਰਨ ਤਲ ਦੀਜੈ ॥ ੨ ॥ ਗੁਰਮੁਖਿ ਜੋਤਿ ਭਲੀ ਸਿਵ ਨੀਕੀ ਆਨਿ ਪਾਨੀ ਸਕਤਿ ਭਰੀਜੈ ॥ ਮੈਨ ਦੰਤ ਨਿਕਸੇ ਗੁਰ ਬਚਨੀ ਸਾਰੁ ਚਬਿ ਚਬਿ ਹਰਿ ਰਸੁ ਪੀਜੈ ॥ ੩ ॥ ਰਾਮ ਨਾਮ ਅਨੁਗ੍ਰਹੁ ਬਹੁ ਕੀਆ ਗੁਰ ਸਾਧੂ ਪੁਰਖ ਮਿਲੀਜੈ ॥ ਗੁਨ ਰਾਮ ਨਾਮ ਬਿਸਥੀਰਨ ਕੀਏ ਹਰਿ ਸਗਲ ਭਵਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥