੧੩੨੫
ਜਸੁ ਦੀਜੈ ॥ ੪ ॥ ਸਾਧੂ ਸਾਧ ਸਾਧ ਮਨਿ ਪ੍ਰੀਤਮ ਬਿਨੁ ਦੇਖੇ ਹਰਿ ਨ ਸਕੀਜੈ ॥ ਜਿਉ ਜਲ ਮੀਨ ਜਲੰ ਜਲ ਪ੍ਰੀਤਿ ਹੈ ਖਿਨੁ ਜਲ ਬਿਨੁ ਫੂਟਿ ਮਰੀਜੈ ॥ ੫ ॥ ਮਹਾ ਅਭਾਗ ਅਭਾਗ ਹੈ ਜਿਨ ਕੇ ਤਿਨ ਸਾਧੂ ਧੂਰਿ ਨ ਪੀਜੈ ॥ ਤਿਨਾ ਤਿਸਨਾ ਜਲਤ ਜਲਤ ਨਹੀ ਬੂਝਹਿ ਡੰਡੁ ਧਰਮ ਰਾਇ ਕਾ ਦੀਜੈ ॥ ੬ ॥ ਸਭਿ ਤੀਰਥ ਬਰਤ ਜਗੵ ਪੁੰਨ ਕੀਏ ਹਿਵੈ ਗਾਲਿ ਗਾਲਿ ਤਨੁ ਛੀਜੈ ॥ ਅਤੁਲਾ ਤੋਲੁ ਰਾਮ ਨਾਮੁ ਹੈ ਗੁਰਮਤਿ ਕੋ ਪੁਜੈ ਨ ਤੋਲ ਤੁਲੀਜੈ ॥ ੭ ॥ ਤਵ ਗੁਨ ਬ੍ਰਹਮ ਬ੍ਰਹਮ ਤੂ ਜਾਨਹਿ ਜਨ ਨਾਨਕ ਸਰਨਿ ਪਰੀਜੈ ॥ ਤੂ ਜਲ ਨਿਧਿ ਮੀਨ ਹਮ ਤੇਰੇ ਕਰਿ ਕਿਰਪਾ ਸੰਗਿ ਰਖੀਜੈ ॥ ੮ ॥ ੩ ॥ ਕਲਿਆਨ ਮਹਲਾ ੪ ॥ ਰਾਮਾ ਰਮ ਰਾਮੋ ਪੂਜ ਕਰੀਜੈ ॥ ਮਨੁ ਤਨੁ ਅਰਪਿ ਧਰਉ ਸਭੁ ਆਗੈ ਰਸੁ ਗੁਰਮਤਿ ਗਿਆਨੁ ਦ੍ਰਿੜੀਜੈ ॥ ੧ ॥ ਰਹਾਉ ॥ ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ ॥ ਆਤਮ ਦੇਉ ਦੇਉ ਹੈ ਆਤਮੁ ਰਸਿ ਲਾਗੈ ਪੂਜ ਕਰੀਜੈ ॥ ੧ ॥ ਬਿਬੇਕ ਬੁਧਿ ਸਭ ਜਗ ਮਹਿ ਨਿਰਮਲ ਬਿਚਰਿ ਬਿਚਰਿ ਰਸੁ ਪੀਜੈ ॥ ਗੁਰ ਪਰਸਾਦਿ ਪਦਾਰਥੁ ਪਾਇਆ ਸਤਿਗੁਰ ਕਉ ਇਹੁ ਮਨੁ ਦੀਜੈ ॥ ੨ ॥ ਨਿਰਮੋਲਕੁ ਅਤਿ ਹੀਰੋ ਨੀਕੋ ਹੀਰੈ ਹੀਰੁ ਬਿਧੀਜੈ ॥ ਮਨੁ ਮੋਤੀਸਾਲੁ ਹੈ ਗੁਰ ਸਬਦੀ ਜਿਤੁ ਹੀਰਾ ਪਰਖਿ ਲਈਜੈ ॥ ੩ ॥ ਸੰਗਤਿ ਸੰਤ ਸੰਗਿ ਲਗਿ ਊਚੇ ਜਿਉ ਪੀਪ ਪਲਾਸ ਖਾਇ ਲੀਜੈ ॥ ਸਭ ਨਰ ਮਹਿ ਪ੍ਰਾਨੀ ਊਤਮੁ ਹੋਵੈ ਰਾਮ ਨਾਮੈ ਬਾਸੁ ਬਸੀਜੈ ॥ ੪ ॥ ਨਿਰਮਲ ਨਿਰਮਲ ਕਰਮ ਬਹੁ ਕੀਨੇ ਨਿਤ ਸਾਖਾ ਹਰੀ ਜੜੀਜੈ ॥ ਧਰਮੁ ਫੁਲੁ ਫਲੁ ਗੁਰਿ ਗਿਆਨੁ ਦ੍ਰਿੜਾਇਆ ਬਹਕਾਰ ਬਾਸੁ ਜਗਿ ਦੀਜੈ ॥ ੫ ॥ ਏਕ ਜੋਤਿ ਏਕੋ ਮਨਿ ਵਸਿਆ ਸਭ ਬ੍ਰਹਮ ਦ੍ਰਿਸਟਿ ਇਕੁ ਕੀਜੈ ॥ ਆਤਮਰਾਮੁ ਸਭ ਏਕੈ ਹੈ ਪਸਰੇ ਸਭ ਚਰਨ ਤਲੇ ਸਿਰੁ ਦੀਜੈ ॥ ੬ ॥ ਨਾਮ ਬਿਨਾ ਨਕਟੇ ਨਰ ਦੇਖਹੁ ਤਿਨ ਘਸਿ ਘਸਿ ਨਾਕ ਵਢੀਜੈ ॥ ਸਾਕਤ ਨਰ ਅਹੰਕਾਰੀ ਕਹੀਅਹਿ ਬਿਨੁ ਨਾਵੈ ਧ੍ਰਿਗੁ ਜੀਵੀਜੈ ॥ ੭ ॥ ਜਬ ਲਗੁ ਸਾਸੁ ਸਾਸੁ ਮਨ ਅੰਤਰਿ ਤਤੁ ਬੇਗਲ ਸਰਨਿ ਪਰੀਜੈ ॥ ਨਾਨਕ ਕ੍ਰਿਪਾ ਕ੍ਰਿਪਾ ਕਰਿ ਧਾਰਹੁ ਮੈ ਸਾਧੂ ਚਰਨ ਪਖੀਜੈ ॥ ੮ ॥ ੪ ॥ ਕਲਿਆਨ ਮਹਲਾ ੪ ॥ ਰਾਮਾ ਮੈ ਸਾਧੂ ਚਰਨ ਧੁਵੀਜੈ ॥ ਕਿਲਬਿਖ ਦਹਨ ਹੋਹਿ ਖਿਨ ਅੰਤਰਿ ਮੇਰੇ ਠਾਕੁਰ ਕਿਰਪਾ ਕੀਜੈ ॥ ੧ ॥ ਰਹਾਉ ॥ ਮੰਗਤ ਜਨ ਦੀਨ ਖਰੇ ਦਰਿ ਠਾਢੇ ਅਤਿ ਤਰਸਨ ਕਉ ਦਾਨੁ ਦੀਜੈ ॥ ਤ੍ਰਾਹਿ ਤ੍ਰਾਹਿ ਸਰਨਿ ਪ੍ਰਭ ਆਏ ਮੋ ਕਉ ਗੁਰਮਤਿ ਨਾਮੁ ਦ੍ਰਿੜੀਜੈ ॥ ੧ ॥ ਕਾਮ ਕਰੋਧੁ ਨਗਰ ਮਹਿ ਸਬਲਾ ਨਿਤ ਉਠਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥