੧੩੨੬
ਉਠਿ ਜੂਝੁ ਕਰੀਜੈ ॥ ਅੰਗੀਕਾਰੁ ਕਰਹੁ ਰਖਿ ਲੇਵਹੁ ਗੁਰ ਪੂਰਾ ਕਾਢਿ ਕਢੀਜੈ ॥ ੨ ॥ ਅੰਤਰਿ ਅਗਨਿ ਸਬਲ ਅਤਿ ਬਿਖਿਆ ਹਿਵ ਸੀਤਲੁ ਸਬਦੁ ਗੁਰ ਦੀਜੈ ॥ ਤਨਿ ਮਨਿ ਸਾਂਤਿ ਹੋਇ ਅਧਿਕਾਈ ਰੋਗੁ ਕਾਟੈ ਸੂਖਿ ਸਵੀਜੈ ॥ ੩ ॥ ਜਿਉ ਸੂਰਜੁ ਕਿਰਣਿ ਰਵਿਆ ਸਰਬ ਠਾਈ ਸਭ ਘਟਿ ਘਟਿ ਰਾਮੁ ਰਵੀਜੈ ॥ ਸਾਧੂ ਸਾਧ ਮਿਲੇ ਰਸੁ ਪਾਵੈ ਤਤੁ ਨਿਜ ਘਰਿ ਬੈਠਿਆ ਪੀਜੈ ॥ ੪ ॥ ਜਨ ਕਉ ਪ੍ਰੀਤਿ ਲਗੀ ਗੁਰ ਸੇਤੀ ਜਿਉ ਚਕਵੀ ਦੇਖਿ ਸੂਰੀਜੈ ॥ ਨਿਰਖਤ ਨਿਰਖਤ ਰੈਨਿ ਸਭ ਨਿਰਖੀ ਮੁਖੁ ਕਾਢੈ ਅੰਮ੍ਰਿਤੁ ਪੀਜੈ ॥ ੫ ॥ ਸਾਕਤ ਸੁਆਨ ਕਹੀਅਹਿ ਬਹੁ ਲੋਭੀ ਬਹੁ ਦੁਰਮਤਿ ਮੈਲੁ ਭਰੀਜੈ ॥ ਆਪਨ ਸੁਆਇ ਕਰਹਿ ਬਹੁ ਬਾਤਾ ਤਿਨਾ ਕਾ ਵਿਸਾਹੁ ਕਿਆ ਕੀਜੈ ॥ ੬ ॥ ਸਾਧੂ ਸਾਧ ਸਰਨਿ ਮਿਲਿ ਸੰਗਤਿ ਜਿਤੁ ਹਰਿ ਰਸੁ ਕਾਢਿ ਕਢੀਜੈ ॥ ਪਰਉਪਕਾਰ ਬੋਲਹਿ ਬਹੁ ਗੁਣੀਆ ਮੁਖਿ ਸੰਤ ਭਗਤ ਹਰਿ ਦੀਜੈ ॥ ੭ ॥ ਤੂ ਅਗਮ ਦਇਆਲ ਦਇਆ ਪਤਿ ਦਾਤਾ ਸਭ ਦਇਆ ਧਾਰਿ ਰਖਿ ਲੀਜੈ ॥ ਸਰਬ ਜੀਅ ਜਗਜੀਵਨੁ ਏਕੋ ਨਾਨਕ ਪ੍ਰਤਿਪਾਲ ਕਰੀਜੈ ॥ ੮ ॥ ੫ ॥ ਕਲਿਆਨੁ ਮਹਲਾ ੪ ॥ ਰਾਮਾ ਹਮ ਦਾਸਨ ਦਾਸ ਕਰੀਜੈ ॥ ਜਬ ਲਗਿ ਸਾਸੁ ਹੋਇ ਮਨ ਅੰਤਰਿ ਸਾਧੂ ਧੂਰਿ ਪਿਵੀਜੈ ॥ ੧ ॥ ਰਹਾਉ ॥ ਸੰਕਰੁ ਨਾਰਦੁ ਸੇਖਨਾਗ ਮੁਨਿ ਧੂਰਿ ਸਾਧੂ ਕੀ ਲੋਚੀਜੈ ॥ ਭਵਨ ਭਵਨ ਪਵਿਤੁ ਹੋਹਿ ਸਭਿ ਜਹ ਸਾਧੂ ਚਰਨ ਧਰੀਜੈ ॥ ੧ ॥ ਤਜਿ ਲਾਜ ਅਹੰਕਾਰੁ ਸਭੁ ਤਜੀਐ ਮਿਲਿ ਸਾਧੂ ਸੰਗਿ ਰਹੀਜੈ ॥ ਧਰਮਰਾਇ ਕੀ ਕਾਨਿ ਚੁਕਾਵੈ ਬਿਖੁ ਡੁਬਦਾ ਕਾਢਿ ਕਢੀਜੈ ॥ ੨ ॥ ਭਰਮਿ ਸੂਕੇ ਬਹੁ ਉਭਿ ਸੁਕ ਕਹੀਅਹਿ ਮਿਲਿ ਸਾਧੂ ਸੰਗਿ ਹਰੀਜੈ ॥ ਤਾ ਤੇ ਬਿਲਮੁ ਪਲੁ ਢਿਲ ਨ ਕੀਜੈ ਜਾਇ ਸਾਧੂ ਚਰਨਿ ਲਗੀਜੈ ॥ ੩ ॥ ਰਾਮ ਨਾਮ ਕੀਰਤਨ ਰਤਨ ਵਥੁ ਹਰਿ ਸਾਧੂ ਪਾਸਿ ਰਖੀਜੈ ॥ ਜੋ ਬਚਨੁ ਗੁਰ ਸਤਿ ਸਤਿ ਕਰਿ ਮਾਨੈ ਤਿਸੁ ਆਗੈ ਕਾਢਿ ਧਰੀਜੈ ॥ ੪ ॥ ਸੰਤਹੁ ਸੁਨਹੁ ਸੁਨਹੁ ਜਨ ਭਾਈ ਗੁਰਿ ਕਾਢੀ ਬਾਹ ਕੁਕੀਜੈ ॥ ਜੇ ਆਤਮ ਕਉ ਸੁਖੁ ਸੁਖੁ ਨਿਤ ਲੋੜਹੁ ਤਾਂ ਸਤਿਗੁਰ ਸਰਨਿ ਪਵੀਜੈ ॥ ੫ ॥ ਜੇ ਵਡਭਾਗੁ ਹੋਇ ਅਤਿ ਨੀਕਾ ਤਾਂ ਗੁਰਮਤਿ ਨਾਮੁ ਦ੍ਰਿੜੀਜੈ ॥ ਸਭੁ ਮਾਇਆ ਮੋਹੁ ਬਿਖਮੁ ਜਗੁ ਤਰੀਐ ਸਹਜੇ ਹਰਿ ਰਸੁ ਪੀਜੈ ॥ ੬ ॥ ਮਾਇਆ ਮਾਇਆ ਕੇ ਜੋ ਅਧਿਕਾਈ ਵਿਚਿ ਮਾਇਆ ਪਚੈ ਪਚੀਜੈ ॥ ਅਗਿਆਨੁ ਅੰਧੇਰੁ ਮਹਾ ਪੰਥੁ ਬਿਖੜਾ ਅਹੰਕਾਰਿ ਭਾਰਿ ਲਦਿ ਲੀਜੈ ॥ ੭ ॥ ਨਾਨਕ ਰਾਮ ਰਮ ਰਮੁ ਰਮ ਰਮ ਰਾਮੈ ਤੇ ਗਤਿ ਕੀਜੈ ॥ ਸਤਿਗੁਰੁ ਮਿਲੈ ਤਾ ਨਾਮੁ ਦ੍ਰਿੜਾਏ ਰਾਮ ਨਾਮੈ ਰਲੈ ਮਿਲੀਜੈ ॥ ੮ ॥ ੬ ॥ ਛਕਾ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥