੧੩੨੭
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਪਰਭਾਤੀ ਬਿਭਾਸ ਮਹਲਾ ੧ ਚਉਪਦੇ ਘਰੁ ੧ ॥
ਨਾਇ ਤੇਰੈ ਤਰਣਾ ਨਾਇ ਪਤਿ ਪੂਜ ॥ ਨਾਉ ਤੇਰਾ ਗਹਣਾ ਮਤਿ ਮਕਸੂਦੁ ॥ ਨਾਇ ਤੇਰੈ ਨਾਉ ਮੰਨੇ ਸਭ ਕੋਇ ॥ ਵਿਣੁ ਨਾਵੈ ਪਤਿ ਕਬਹੁ ਨ ਹੋਇ ॥ ੧ ॥ ਅਵਰ ਸਿਆਣਪ ਸਗਲੀ ਪਾਜੁ ॥ ਜੈ ਬਖਸੇ ਤੈ ਪੂਰਾ ਕਾਜੁ ॥ ੧ ॥ ਰਹਾਉ ॥ ਨਾਉ ਤੇਰਾ ਤਾਣੁ ਨਾਉ ਦੀਬਾਣੁ ॥ ਨਾਉ ਤੇਰਾ ਲਸਕਰੁ ਨਾਉ ਸੁਲਤਾਨੁ ॥ ਨਾਇ ਤੇਰੈ ਮਾਣੁ ਮਹਤ ਪਰਵਾਣੁ ॥ ਤੇਰੀ ਨਦਰੀ ਕਰਮਿ ਪਵੈ ਨੀਸਾਣੁ ॥ ੨ ॥ ਨਾਇ ਤੇਰੈ ਸਹਜੁ ਨਾਇ ਸਾਲਾਹ ॥ ਨਾਉ ਤੇਰਾ ਅੰਮ੍ਰਿਤੁ ਬਿਖੁ ਉਠਿ ਜਾਇ ॥ ਨਾਇ ਤੇਰੈ ਸਭਿ ਸੁਖ ਵਸਹਿ ਮਨਿ ਆਇ ॥ ਬਿਨੁ ਨਾਵੈ ਬਾਧੀ ਜਮ ਪੂਰਿ ਜਾਇ ॥ ੩ ॥ ਨਾਰੀ ਬੇਰੀ ਘਰ ਦਰ ਦੇਸ ॥ ਮਨ ਕੀਆ ਖੁਸੀਆ ਕੀਚਹਿ ਵੇਸ ॥ ਜਾਂ ਸਦੇ ਤਾਂ ਢਿਲ ਨ ਪਾਇ ॥ ਨਾਨਕ ਕੂੜੁ ਕੂੜੋ ਹੋਇ ਜਾਇ ॥ ੪ ॥ ੧ ॥ ਪ੍ਰਭਾਤੀ ਮਹਲਾ ੧ ॥ ਤੇਰਾ ਨਾਮੁ ਰਤਨੁ ਕਰਮੁ ਚਾਨਣੁ ਸੁਰਤਿ ਤਿਥੈ ਲੋਇ ॥ ਅੰਧੇਰੁ ਅੰਧੀ ਵਾਪਰੈ ਸਗਲ ਲੀਜੈ ਖੋਇ ॥ ੧ ॥ ਇਹੁ ਸੰਸਾਰੁ ਸਗਲ ਬਿਕਾਰੁ ॥ ਤੇਰਾ ਨਾਮੁ ਦਾਰੂ ਅਵਰੁ ਨਾਸਤਿ ਕਰਣਹਾਰੁ ਅਪਾਰੁ ॥ ੧ ॥ ਰਹਾਉ ॥ ਪਾਤਾਲ ਪੁਰੀਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥