੧੩੨੮
ਏਕ ਭਾਰ ਹੋਵਹਿ ਲਾਖ ਕਰੋੜਿ ॥ ਤੇਰੇ ਲਾਲ ਕੀਮਤਿ ਤਾ ਪਵੈ ਜਾਂ ਸਿਰੈ ਹੋਵਹਿ ਹੋਰਿ ॥ ੨ ॥ ਦੂਖਾ ਤੇ ਸੁਖ ਊਪਜਹਿ ਸੂਖੀ ਹੋਵਹਿ ਦੂਖ ॥ ਜਿਤੁ ਮੁਖਿ ਤੂ ਸਾਲਾਹੀਅਹਿ ਤਿਤੁ ਮੁਖਿ ਕੈਸੀ ਭੂਖ ॥ ੩ ॥ ਨਾਨਕ ਮੂਰਖੁ ਏਕੁ ਤੂ ਅਵਰੁ ਭਲਾ ਸੈਸਾਰੁ ॥ ਜਿਤੁ ਤਨਿ ਨਾਮੁ ਨ ਊਪਜੈ ਸੇ ਤਨ ਹੋਹਿ ਖੁਆਰ ॥ ੪ ॥ ੨ ॥ ਪ੍ਰਭਾਤੀ ਮਹਲਾ ੧ ॥ ਜੈ ਕਾਰਣਿ ਬੇਦ ਬ੍ਰਹਮੈ ਉਚਰੇ ਸੰਕਰਿ ਛੋਡੀ ਮਾਇਆ ॥ ਜੈ ਕਾਰਣਿ ਸਿਧ ਭਏ ਉਦਾਸੀ ਦੇਵੀ ਮਰਮੁ ਨ ਪਾਇਆ ॥ ੧ ॥ ਬਾਬਾ ਮਨਿ ਸਾਚਾ ਮੁਖਿ ਸਾਚਾ ਕਹੀਐ ਤਰੀਐ ਸਾਚਾ ਹੋਈ ॥ ਦੁਸਮਨੁ ਦੂਖੁ ਨ ਆਵੈ ਨੇੜੈ ਹਰਿ ਮਤਿ ਪਾਵੈ ਕੋਈ ॥ ੧ ॥ ਰਹਾਉ ॥ ਅਗਨਿ ਬਿੰਬ ਪਵਣੈ ਕੀ ਬਾਣੀ ਤਿਨਿ ਨਾਮ ਕੇ ਦਾਸਾ ॥ ਤੇ ਤਸਕਰ ਜੋ ਨਾਮੁ ਨ ਲੇਵਹਿ ਵਾਸਹਿ ਕੋਟ ਪੰਚਾਸਾ ॥ ੨ ॥ ਜੇ ਕੋ ਏਕ ਕਰੈ ਚੰਗਿਆਈ ਮਨਿ ਚਿਤਿ ਬਹੁਤੁ ਬਫਾਵੈ ॥ ਏਤੇ ਗੁਣ ਏਤੀਆ ਚੰਗਿਆਈਆ ਦੇਇ ਨ ਪਛੋਤਾਵੈ ॥ ੩ ॥ ਤੁਧੁ ਸਾਲਾਹਨਿ ਤਿਨ ਧਨੁ ਪਲੈ ਨਾਨਕ ਕਾ ਧਨੁ ਸੋਈ ॥ ਜੇ ਕੋ ਜੀਉ ਕਹੈ ਓਨਾ ਕਉ ਜਮ ਕੀ ਤਲਬ ਨ ਹੋਈ ॥ ੪ ॥ ੩ ॥ ਪ੍ਰਭਾਤੀ ਮਹਲਾ ੧ ॥ ਜਾ ਕੈ ਰੂਪੁ ਨਾਹੀ ਜਾਤਿ ਨਾਹੀ ਨਾਹੀ ਮੁਖੁ ਮਾਸਾ ॥ ਸਤਿਗੁਰਿ ਮਿਲੇ ਨਿਰੰਜਨੁ ਪਾਇਆ ਤੇਰੈ ਨਾਮਿ ਹੈ ਨਿਵਾਸਾ ॥ ੧ ॥ ਅਉਧੂ ਸਹਜੇ ਤਤੁ ਬੀਚਾਰਿ ॥ ਜਾ ਤੇ ਫਿਰਿ ਨ ਆਵਹੁ ਸੈਸਾਰਿ ॥ ੧ ॥ ਰਹਾਉ ॥ ਜਾ ਕੈ ਕਰਮੁ ਨਾਹੀ ਧਰਮੁ ਨਾਹੀ ਨਾਹੀ ਸੁਚਿ ਮਾਲਾ ॥ ਸਿਵ ਜੋਤਿ ਕੰਨਹੁ ਬੁਧਿ ਪਾਈ ਸਤਿਗੁਰੂ ਰਖਵਾਲਾ ॥ ੨ ॥ ਜਾ ਕੈ ਬਰਤੁ ਨਾਹੀ ਨੇਮੁ ਨਾਹੀ ਨਾਹੀ ਬਕਬਾਈ ॥ ਗਤਿ ਅਵਗਤਿ ਕੀ ਚਿੰਤ ਨਾਹੀ ਸਤਿਗੁਰੂ ਫੁਰਮਾਈ ॥ ੩ ॥ ਜਾ ਕੈ ਆਸ ਨਾਹੀ ਨਿਰਾਸ ਨਾਹੀ ਚਿਤਿ ਸੁਰਤਿ ਸਮਝਾਈ ॥ ਤੰਤ ਕਉ ਪਰਮ ਤੰਤੁ ਮਿਲਿਆ ਨਾਨਕਾ ਬੁਧਿ ਪਾਈ ॥ ੪ ॥ ੪ ॥ ਪ੍ਰਭਾਤੀ ਮਹਲਾ ੧ ॥ ਤਾ ਕਾ ਕਹਿਆ ਦਰਿ ਪਰਵਾਣੁ ॥ ਬਿਖੁ ਅੰਮ੍ਰਿਤੁ ਦੁਇ ਸਮ ਕਰਿ ਜਾਣੁ ॥ ੧ ॥ ਕਿਆ ਕਹੀਐ ਸਰਬੇ ਰਹਿਆ ਸਮਾਇ ॥ ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥ ੧ ॥ ਰਹਾਉ ॥ ਪ੍ਰਗਟੀ ਜੋਤਿ ਚੂਕਾ ਅਭਿਮਾਨੁ ॥ ਸਤਿਗੁਰਿ ਦੀਆ ਅੰਮ੍ਰਿਤ ਨਾਮੁ ॥ ੨ ॥ ਕਲਿ ਮਹਿ ਆਇਆ ਸੋ ਜਨੁ ਜਾਣੁ ॥ ਸਾਚੀ ਦਰਗਹ ਪਾਵੈ ਮਾਣੁ ॥ ੩ ॥ ਕਹਣਾ ਸੁਨਣਾ ਅਕਥ ਘਰਿ ਜਾਇ ॥ ਕਥਨੀ ਬਦਨੀ ਨਾਨਕ ਜਲਿ ਜਾਇ ॥ ੪ ॥ ੫ ॥ ਪ੍ਰਭਾਤੀ ਮਹਲਾ ੧ ॥ ਅੰਮ੍ਰਿਤੁ ਨੀਰੁ ਗਿਆਨਿ ਮਨ ਮਜਨੁ ਅਠਸਠਿ ਤੀਰਥ ਸੰਗਿ ਗਹੇ ॥ ਗੁਰ ਉਪਦੇਸਿ ਜਵਾਹਰ ਮਾਣਕ ਸੇਵੇ ਸਿਖੁ ਸੋੁ ਖੋਜਿ ਲਹੈ ॥ ੧ ॥ ਗੁਰ ਸਮਾਨਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥