੧੩੨੯
ਤੀਰਥੁ ਨਹੀ ਕੋਇ ॥ ਸਰੁ ਸੰਤੋਖੁ ਤਾਸੁ ਗੁਰੁ ਹੋਇ ॥ ੧ ॥ ਰਹਾਉ ॥ ਗੁਰੁ ਦਰੀਆਉ ਸਦਾ ਜਲੁ ਨਿਰਮਲੁ ਮਿਲਿਆ ਦੁਰਮਤਿ ਮੈਲੁ ਹਰੈ ॥ ਸਤਿਗੁਰਿ ਪਾਇਐ ਪੂਰਾ ਨਾਵਣੁ ਪਸੂ ਪਰੇਤਹੁ ਦੇਵ ਕਰੈ ॥ ੨ ॥ ਰਤਾ ਸਚਿ ਨਾਮਿ ਤਲ ਹੀਅਲੁ ਸੋ ਗੁਰੁ ਪਰਮਲੁ ਕਹੀਐ ॥ ਜਾ ਕੀ ਵਾਸੁ ਬਨਾਸਪਤਿ ਸਉਰੈ ਤਾਸੁ ਚਰਣ ਲਿਵ ਰਹੀਐ ॥ ੩ ॥ ਗੁਰਮੁਖਿ ਜੀਅ ਪ੍ਰਾਨ ਉਪਜਹਿ ਗੁਰਮੁਖਿ ਸਿਵ ਘਰਿ ਜਾਈਐ ॥ ਗੁਰਮੁਖਿ ਨਾਨਕ ਸਚਿ ਸਮਾਈਐ ਗੁਰਮੁਖਿ ਨਿਜ ਪਦੁ ਪਾਈਐ ॥ ੪ ॥ ੬ ॥ ਪ੍ਰਭਾਤੀ ਮਹਲਾ ੧ ॥ ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥ ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ ॥ ੧ ॥ ਕਰਤਾ ਤੂ ਮੇਰਾ ਜਜਮਾਨੁ ॥ ਇਕ ਦਖਿਣਾ ਹਉ ਤੈ ਪਹਿ ਮਾਗਉ ਦੇਹਿ ਆਪਣਾ ਨਾਮੁ ॥ ੧ ॥ ਰਹਾਉ ॥ ਪੰਚ ਤਸਕਰ ਧਾਵਤ ਰਾਖੇ ਚੂਕਾ ਮਨਿ ਅਭਿਮਾਨੁ ॥ ਦਿਸਟਿ ਬਿਕਾਰੀ ਦੁਰਮਤਿ ਭਾਗੀ ਐਸਾ ਬ੍ਰਹਮ ਗਿਆਨੁ ॥ ੨ ॥ ਜਤੁ ਸਤੁ ਚਾਵਲ ਦਇਆ ਕਣਕ ਕਰਿ ਪ੍ਰਾਪਤਿ ਪਾਤੀ ਧਾਨੁ ॥ ਦੂਧੁ ਕਰਮੁ ਸੰਤੋਖ ਘੀਉ ਕਰਿ ਐਸਾ ਮਾਂਗਉ ਦਾਨੁ ॥ ਖਿਮਾ ਧੀਰਜੁ ਕਰਿ ਗਊ ਲਵੇਰੀ ਸਹਜੇ ਬਛਰਾ ਖੀਰੁ ਪੀਐ ॥ ਸਿਫਤਿ ਸਰਮ ਕਾ ਕਪੜਾ ਮਾਂਗਉ ਹਰਿ ਗੁਣ ਨਾਨਕ ਰਵਤੁ ਰਹੈ ॥ ੪ ॥ ੭ ॥ ਪ੍ਰਭਾਤੀ ਮਹਲਾ ੧ ॥ ਆਵਤੁ ਕਿਨੈ ਨ ਰਾਖਿਆ ਜਾਵਤੁ ਕਿਉ ਰਾਖਿਆ ਜਾਇ ॥ ਜਿਸ ਤੇ ਹੋਆ ਸੋਈ ਪਰੁ ਜਾਣੈ ਜਾਂ ਉਸ ਹੀ ਮਾਹਿ ਸਮਾਇ ॥ ੧ ॥ ਤੁਹੈ ਹੈ ਵਾਹੁ ਤੇਰੀ ਰਜਾਇ ॥ ਜੋ ਕਿਛੁ ਕਰਹਿ ਸੋਈ ਪਰੁ ਹੋਇਬਾ ਅਵਰੁ ਨ ਕਰਣਾ ਜਾਇ ॥ ੧ ॥ ਰਹਾਉ ॥ ਜੈਸੇ ਹਰਹਟ ਕੀ ਮਾਲਾ ਟਿੰਡ ਲਗਤ ਹੈ ਇਕ ਸਖਨੀ ਹੋਰ ਫੇਰ ਭਰੀਅਤ ਹੈ ॥ ਤੈਸੋ ਹੀ ਇਹੁ ਖੇਲੁ ਖਸਮ ਜਾ ਜਿਉ ਉਸ ਕੀ ਵਡਿਆਈ ॥ ੨ ॥ ਸੁਰਤੀ ਕੈ ਮਾਰਗਿ ਚਲਿ ਕੈ ਉਲਟੀ ਨਦਰਿ ਪ੍ਰਗਾਸੀ ॥ ਮਨਿ ਵੀਚਾਰਿ ਦੇਖੁ ਬ੍ਰਹਮ ਗਿਆਨੀ ਕਉਨੁ ਗਿਰਹੀ ਕਉਨੁ ਉਦਾਸੀ ॥ ੩ ॥ ਜਿਸ ਕੀ ਆਸਾ ਤਿਸ ਹੀ ਸਉਪਿ ਕੈ ਏਹੁ ਰਹਿਆ ਨਿਰਬਾਣੁ ॥ ਜਿਸ ਤੇ ਹੋਆ ਸੋਈ ਕਰਿ ਮਾਨਿਆ ਨਾਨਕ ਗਿਰਹੀ ਉਦਾਸੀ ਸੋ ਪਰਵਾਣੁ ॥ ੪ ॥ ੮ ॥ ਪ੍ਰਭਾਤੀ ਮਹਲਾ ੧ ॥ ਦਿਸਟਿ ਬਿਕਾਰੀ ਬੰਧਨਿ ਬਾਧੈ ਹਉ ਤਿਸ ਕੈ ਬਲਿ ਜਾਈ ॥ ਪਾਪ ਪੁੰਨ ਕੀ ਸਾਰ ਨ ਜਾਣੈ ਭੂਲਾ ਫਿਰੈ ਅਜਾਈ ॥ ੧ ॥ ਬੋਲਹੁ ਸਚੁ ਨਾਮੁ ਕਰਤਾਰ ॥ ਫੁਨਿ ਬਹੁੜਿ ਨ ਆਵਣ ਵਾਰ ॥ ੧ ॥ ਰਹਾਉ ॥ ਊਚਾ ਤੇ ਫੁਨਿ ਨੀਚੁ ਕਰਤੁ ਹੈ ਨੀਚ ਕਰੈ ਸੁਲਤਾਨੁ ॥ ਜਿਨੀ ਜਾਣੁ ਸੁਜਾਣਿਆ ਜਗਿ ਤੇ ਪੂਰੇ ਪਰਵਾਣੁ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥