੧੩੩
ਮਿਟਿ ਗਏ ਭੈ ਦੂਰੇ ॥ ੧ ॥ ਸਰਨਿ ਆਵੈ ਪਾਰਬ੍ਰਹਮ ਕੀ ਤਾ ਫਿਰਿ ਕਾਹੇ ਝੁਰੇ ॥ ੨ ॥ ਚਰਨ ਸੇਵ ਸੰਤ ਸਾਧ ਕੇ ਸਗਲ ਮਨੋਰਥ ਪੂਰੇ ॥ ੩ ॥ ਘਟਿ ਘਟਿ ਏਕੁ ਵਰਤਦਾ ਜਲਿ ਥਲਿ ਮਹੀਅਲਿ ਪੂਰੇ ॥ ੪ ॥ ਪਾਪ ਬਿਨਾਸਨੁ ਸੇਵਿਆ ਪਵਿਤ੍ਰ ਸੰਤਨ ਕੀ ਧੂਰੇ ॥ ੫ ॥ ਸਭ ਛਡਾਈ ਖਸਮਿ ਆਪਿ ਹਰਿ ਜਪਿ ਭਈ ਠਰੂਰੇ ॥ ੬ ॥ ਕਰਤੈ ਕੀਆ ਤਪਾਵਸੋ ਦੁਸਟ ਮੁਏ ਹੋਇ ਮੂਰੇ ॥ ੭ ॥ ਨਾਨਕ ਰਤਾ ਸਚਿ ਨਾਇ ਹਰਿ ਵੇਖੈ ਸਦਾ ਹਜੂਰੇ ॥ ੮ ॥ ੫ ॥ ੩੯ ॥ ੧ ॥ ੩੨ ॥ ੧ ॥ ੫ ॥ ੩੯ ॥

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ॥ ੴ ਸਤਿਗੁਰ ਪ੍ਰਸਾਦਿ ॥
ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥ ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥ ੧ ॥ ਚੇਤਿ ਗੋਵਿੰਦ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥ ੨ ॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥