੧੩੩੦
੨ ॥ ਤਾ ਕਉ ਸਮਝਾਵਣ ਜਾਈਐ ਜੇ ਕੋ ਭੂਲਾ ਹੋਈ ॥ ਆਪੇ ਖੇਲ ਕਰੇ ਸਭ ਕਰਤਾ ਐਸਾ ਬੂਝੈ ਕੋਈ ॥ ੩ ॥ ਨਾਉ ਪ੍ਰਭਾਤੈ ਸਬਦਿ ਧਿਆਈਐ ਛੋਡਹੁ ਦੁਨੀ ਪਰੀਤਾ ॥ ਪ੍ਰਣਵਤਿ ਨਾਨਕ ਦਾਸਨਿ ਦਾਸਾ ਜਗਿ ਹਾਰਿਆ ਤਿਨਿ ਜੀਤਾ ॥ ੪ ॥ ੯ ॥ ਪ੍ਰਭਾਤੀ ਮਹਲਾ ੧ ॥ ਮਨੁ ਮਾਇਆ ਮਨੁ ਧਾਇਆ ਮਨੁ ਪੰਖੀ ਆਕਾਸਿ ॥ ਤਸਕਰ ਸਬਦਿ ਨਿਵਾਰਿਆ ਨਗਰੁ ਵੁਠਾ ਸਾਬਾਸਿ ॥ ਜਾ ਤੂ ਰਾਖਹਿ ਰਾਖਿ ਲੈਹਿ ਸਾਬਤੁ ਹੋਵੈ ਰਾਸਿ ॥ ੧ ॥ ਐਸਾ ਨਾਮੁ ਰਤਨੁ ਨਿਧਿ ਮੇਰੈ ॥ ਗੁਰਮਤਿ ਦੇਹਿ ਲਗਉ ਪਗਿ ਤੇਰੈ ॥ ੧ ॥ ਰਹਾਉ ॥ ਮਨੁ ਜੋਗੀ ਮਨੁ ਭੋਗੀਆ ਮਨੁ ਮੂਰਖੁ ਗਾਵਾਰੁ ॥ ਮਨੁ ਦਾਤਾ ਮਨੁ ਮੰਗਤਾ ਮਨ ਸਿਰਿ ਗੁਰੁ ਕਰਤਾਰੁ ॥ ਪੰਚ ਮਾਰਿ ਸੁਖੁ ਪਾਇਆ ਐਸਾ ਬ੍ਰਹਮੁ ਵੀਚਾਰੁ ॥ ੨ ॥ ਘਟਿ ਘਟਿ ਏਕੁ ਵਖਾਣੀਐ ਕਹਉ ਨ ਦੇਖਿਆ ਜਾਇ ॥ ਖੋਟੋ ਪੂਠੋ ਰਾਲੀਐ ਬਿਨੁ ਨਾਵੈ ਪਤਿ ਜਾਇ ॥ ਜਾ ਤੂ ਮੇਲਹਿ ਤਾ ਮਿਲਿ ਰਹਾਂ ਜਾਂ ਤੇਰੀ ਹੋਇ ਰਜਾਇ ॥ ੩ ॥ ਜਾਤਿ ਜਨਮੁ ਨਹ ਪੂਛੀਐ ਸਚੁ ਘਰੁ ਲੇਹੁ ਬਤਾਇ ॥ ਸਾ ਜਾਤਿ ਸਾ ਪਤਿ ਹੈ ਜੇਹੇ ਕਰਮ ਕਮਾਇ ॥ ਜਨਮ ਮਰਨ ਦੁਖੁ ਕਾਟੀਐ ਨਾਨਕ ਛੂਟਸਿ ਨਾਇ ॥ ੪ ॥ ੧੦ ॥ ਪ੍ਰਭਾਤੀ ਮਹਲਾ ੧ ॥ ਜਾਗਤੁ ਬਿਗਸੈ ਮੂਠੋ ਅੰਧਾ ॥ ਗਲਿ ਫਾਹੀ ਸਿਰਿ ਮਾਰੇ ਧੰਧਾ ॥ ਆਸਾ ਆਵੇ ਮਨਸਾ ਜਾਇ ॥ ਉਰਝੀ ਤਾਣੀ ਕਿਛੁ ਨ ਬਸਾਇ ॥ ੧ ॥ ਜਾਗਸਿ ਜੀਵਣ ਜਾਗਣਹਾਰਾ ॥ ਸੁਖ ਸਾਗਰ ਅੰਮ੍ਰਿਤ ਭੰਡਾਰਾ ॥ ੧ ॥ ਰਹਾਉ ॥ ਕਹਿਓ ਨ ਬੂਝੈ ਅੰਧੁ ਨ ਸੂਝੈ ਭੋਂਡੀ ਕਾਰ ਕਮਾਈ ॥ ਆਪੇ ਪ੍ਰੀਤਿ ਪ੍ਰੇਮ ਪਰਮੇਸੁਰੁ ਕਰਮੀ ਮਿਲੇ ਵਡਾਈ ॥ ੨ ॥ ਦਿਨੁ ਦਿਨੁ ਆਵੈ ਤਿਲੁ ਤਿਲੁ ਛੀਜੈ ਮਾਇਆ ਮੋਹੁ ਘਟਾਈ ॥ ਬਿਨੁ ਗੁਰ ਬੂਡੋ ਠਉਰ ਨ ਪਾਵੈ ਜਬ ਲਗ ਦੂਜੀ ਰਾਈ ॥ ੩ ॥ ਅਹਿਨਿਸਿ ਜੀਆ ਦੇਖਿ ਸਮਾੑਲੈ ਸੁਖੁ ਦੁਖੁ ਪੁਰਬਿ ਕਮਾਈ ॥ ਕਰਮਹੀਣੁ ਸਚੁ ਭੀਖਿਆ ਮਾਂਗੈ ਨਾਨਕ ਮਿਲੈ ਵਡਾਈ ॥ ੪ ॥ ੧੧ ॥ ਪ੍ਰਭਾਤੀ ਮਹਲਾ ੧ ॥ ਮਸਟਿ ਕਰਉ ਮੂਰਖੁ ਜਗਿ ਕਹੀਆ ॥ ਅਧਿਕ ਬਕਉ ਤੇਰੀ ਲਿਵ ਰਹੀਆ ॥ ਭੂਲ ਚੂਕ ਤੇਰੈ ਦਰਬਾਰਿ ॥ ਨਾਮ ਬਿਨਾ ਕੈਸੇ ਆਚਾਰ ॥ ੧ ॥ ਐਸੇ ਝੂਠਿ ਮੁਠੇ ਸੰਸਾਰਾ ॥ ਨਿੰਦਕੁ ਨੰਦੈ ਮੁਝੈ ਪਿਆਰਾ ॥ ੧ ॥ ਰਹਾਉ ॥ ਜਿਸੁ ਨਿੰਦਹਿ ਸੋਈ ਬਿਧਿ ਜਾਣੈ ॥ ਗੁਰ ਕੈ ਸਬਦੇ ਦਰਿ ਨੀਸਾਣੈ ॥ ਕਾਰਣ ਨਾਮੁ ਅੰਤਰਗਤਿ ਜਾਣੈ ॥ ਜਿਸ ਨੋ ਨਦਰਿ ਕਰੇ ਸੋਈ ਬਿਧਿ ਜਾਣੈ ॥ ੨ ॥ ਮੈ ਮੈਲੌ ਊਜਲੁ ਸਚੁ ਸੋਇ ॥ ਊਤਮੁ ਆਖਿ ਨ ਊਚਾ ਹੋਇ ॥ ਮਨਮੁਖੁ ਖੂਲਿੑ ਮਹਾ ਬਿਖੁ ਖਾਇ ॥ ਗੁਰਮੁਖਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥