੧੩੩੧
ਹੋਇ ਸੁ ਰਾਚੈ ਨਾਇ ॥ ੩ ॥ ਅੰਧੌ ਬੋਲੌ ਮੁਗਧੁ ਗਵਾਰੁ ॥ ਹੀਣੌ ਨੀਚੁ ਬੁਰੌ ਬੁਰਿਆਰੁ ॥ ਨੀਧਨ ਕੌ ਧਨੁ ਨਾਮੁ ਪਿਆਰੁ ॥ ਇਹੁ ਧਨੁ ਸਾਰੁ ਹੋਰੁ ਬਿਖਿਆ ਛਾਰੁ ॥ ੪ ॥ ਉਸਤਤਿ ਨਿੰਦਾ ਸਬਦੁ ਵੀਚਾਰੁ ॥ ਜੋ ਦੇਵੈ ਤਿਸ ਕਉ ਜੈਕਾਰੁ ॥ ਤੂ ਬਖਸਹਿ ਜਾਤਿ ਪਤਿ ਹੋਇ ॥ ਨਾਨਕੁ ਕਹੈ ਕਹਾਵੈ ਸੋਇ ॥ ੫ ॥ ੧੨ ॥ ਪ੍ਰਭਾਤੀ ਮਹਲਾ ੧ ॥ ਖਾਇਆ ਮੈਲੁ ਵਧਾਇਆ ਪੈਧੈ ਘਰ ਕੀ ਹਾਣਿ ॥ ਬਕਿ ਬਕਿ ਵਾਦੁ ਚਲਾਇਆ ਬਿਨੁ ਨਾਵੈ ਬਿਖੁ ਜਾਣਿ ॥ ੧ ॥ ਬਾਬਾ ਐਸਾ ਬਿਖਮ ਜਾਲਿ ਮਨੁ ਵਾਸਿਆ ॥ ਬਿਬਲੁ ਝਾਗਿ ਸਹਜਿ ਪਰਗਾਸਿਆ ॥ ੧ ॥ ਰਹਾਉ ॥ ਬਿਖੁ ਖਾਣਾ ਬਿਖੁ ਬੋਲਣਾ ਬਿਖੁ ਕੀ ਕਾਰ ਕਮਾਇ ॥ ਜਮ ਦਰਿ ਬਾਧੇ ਮਾਰੀਅਹਿ ਛੂਟਸਿ ਸਾਚੈ ਨਾਇ ॥ ੨ ॥ ਜਿਵ ਆਇਆ ਤਿਵ ਜਾਇਸੀ ਕੀਆ ਲਿਖਿ ਲੈ ਜਾਇ ॥ ਮਨਮੁਖਿ ਮੂਲੁ ਗਵਾਇਆ ਦਰਗਹ ਮਿਲੈ ਸਜਾਇ ॥ ੩ ॥ ਜਗੁ ਖੋਟੌ ਸਚੁ ਨਿਰਮਲੌ ਗੁਰ ਸਬਦੀਂ ਵੀਚਾਰਿ ॥ ਤੇ ਨਰ ਵਿਰਲੇ ਜਾਣੀਅਹਿ ਜਿਨ ਅੰਤਰਿ ਗਿਆਨੁ ਮੁਰਾਰਿ ॥ ੪ ॥ ਅਜਰੁ ਜਰੈ ਨੀਝਰੁ ਝਰੈ ਅਮਰ ਅਨੰਦ ਸਰੂਪ ॥ ਨਾਨਕੁ ਜਲ ਕੌ ਮੀਨੁ ਸੈ ਥੇ ਭਾਵੇ ਰਾਖਹੁ ਪ੍ਰੀਤਿ ॥ ੫ ॥ ੧੩ ॥ ਪ੍ਰਭਾਤੀ ਮਹਲਾ ੧ ॥ ਗੀਤ ਨਾਦ ਹਰਖ ਚਤੁਰਾਈ ॥ ਰਹਸ ਰੰਗ ਫੁਰਮਾਇਸਿ ਕਾਈ ॥ ਪੈਨੑਣ ਖਾਣਾ ਚੀਤਿ ਨ ਪਾਈ ॥ ਸਾਚੁ ਸਹਜੁ ਸੁਖੁ ਨਾਮਿ ਵਸਾਈ ॥ ੧ ॥ ਕਿਆ ਜਾਨਾਂ ਕਿਆ ਕਰੈ ਕਰਾਵੈ ॥ ਨਾਮ ਬਿਨਾ ਤਨਿ ਕਿਛੁ ਨ ਸੁਖਾਵੈ ॥ ੧ ॥ ਰਹਾਉ ॥ ਜੋਗ ਬਿਨੋਦ ਸ੍ਵਾਦ ਆਨੰਦਾ ॥ ਮਤਿ ਸਤ ਭਾਇ ਭਗਤਿ ਗੋਬਿੰਦਾ ॥ ਕੀਰਤਿ ਕਰਮ ਕਾਰ ਨਿਜ ਸੰਦਾ ॥ ਅੰਤਰਿ ਰਵਤੌ ਰਾਜ ਰਵਿੰਦਾ ॥ ੨ ॥ ਪ੍ਰਿਉ ਪ੍ਰਿਉ ਪ੍ਰੀਤਿ ਪ੍ਰੇਮਿ ਉਰ ਧਾਰੀ ॥ ਦੀਨਾ ਨਾਥੁ ਪੀਉ ਬਨਵਾਰੀ ॥ ਅਨਦਿਨੁ ਨਾਮੁ ਦਾਨੁ ਬ੍ਰਤਕਾਰੀ ॥ ਤ੍ਰਿਪਤਿ ਤਰੰਗ ਤਤੁ ਬੀਚਾਰੀ ॥ ੩ ॥ ਅਕਥੌ ਕਥਉ ਕਿਆ ਮੈ ਜੋਰੁ ॥ ਭਗਤਿ ਕਰੀ ਕਰਾਇਹਿ ਮੋਰ ॥ ਅੰਤਰਿ ਵਸੈ ਚੂਕੈ ਮੈ ਮੋਰ ॥ ਕਿਸੁ ਸੇਵੀ ਦੂਜਾ ਨਹੀ ਹੋਰੁ ॥ ੪ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ॥ ਐਸਾ ਅੰਮ੍ਰਿਤੁ ਅੰਤਰਿ ਡੀਠਾ ॥ ਜਿਨਿ ਚਾਖਿਆ ਪੂਰਾ ਪਦੁ ਹੋਇ ॥ ਨਾਨਕ ਧ੍ਰਾਪਿਓ ਤਨਿ ਸੁਖੁ ਹੋਇ ॥ ੫ ॥ ੧੪ ॥ ਪ੍ਰਭਾਤੀ ਮਹਲਾ ੧ ॥ ਅੰਤਰਿ ਦੇਖਿ ਸਬਦਿ ਮਨੁ ਮਾਨਿਆ ਅਵਰੁ ਨ ਰਾਂਗਨਹਾਰਾ ॥ ਅਹਿਨਿਸਿ ਜੀਆ ਦੇਖਿ ਸਮਾਲੇ ਤਿਸ ਹੀ ਕੀ ਸਰਕਾਰਾ ॥ ੧ ॥ ਮੇਰਾ ਪ੍ਰਭੁ ਰਾਂਗਿ ਘਣੌ ਅਤਿ ਰੂੜੌ ॥ ਦੀਨ ਦਇਆਲੁ ਪ੍ਰੀਤਮ ਮਨਮੋਹਨੁ ਅਤਿ ਰਸ ਲਾਲ ਸਗੂੜੌ ॥ ੧ ॥ ਰਹਾਉ ॥ ਊਪਰਿ ਕੂਪੁ ਗਗਨ ਪਨਿਹਾਰੀ ਅੰਮ੍ਰਿਤੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥