੧੩੩੨
ਪੀਵਣਹਾਰਾ ॥ ਜਿਸ ਕੀ ਰਚਨਾ ਸੋ ਬਿਧਿ ਜਾਣੈ ਗੁਰਮੁਖਿ ਗਿਆਨੁ ਵੀਚਾਰਾ ॥ ੨ ॥ ਪਸਰੀ ਕਿਰਣਿ ਰਸਿ ਕਮਲ ਬਿਗਾਸੇ ਸਸਿ ਘਰਿ ਸੂਰੁ ਸਮਾਇਆ ॥ ਕਾਲੁ ਬਿੰਧੁਸਿ ਮਨਸਾ ਮਨਿ ਮਾਰੀ ਗੁਰ ਪ੍ਰਸਾਦਿ ਪ੍ਰਭੁ ਪਾਇਆ ॥ ੩ ॥ ਅਤਿ ਰਸਿ ਰੰਗਿ ਚਲੂਲੈ ਰਾਤੀ ਦੂਜਾ ਰੰਗੁ ਨ ਕੋਈ ॥ ਨਾਨਕ ਰਸਨਿ ਰਸਾਏ ਰਾਤੇ ਰਵਿ ਰਹਿਆ ਪ੍ਰਭੁ ਸੋਈ ॥ ੪ ॥ ੧੫ ॥ ਪ੍ਰਭਾਤੀ ਮਹਲਾ ੧ ॥ ਬਾਹਰ ਮਹਿ ਰਾਵਲ ਖਪਿ ਜਾਵਹਿ ਚਹੁ ਛਿਅ ਮਹਿ ਸੰਨਿਆਸੀ ॥ ਜੋਗੀ ਕਾਪੜੀਆ ਸਿਰਖੂਥੇ ਬਿਨੁ ਸਬਦੈ ਗਲਿ ਫਾਸੀ ॥ ੧ ॥ ਸਬਦਿ ਰਤੇ ਪੂਰੇ ਬੈਰਾਗੀ ॥ ਅਉਹਠਿ ਹਸਤ ਮਹਿ ਭੀਖਿਆ ਜਾਚੀ ਏਕ ਭਾਇ ਲਿਵ ਲਾਗੀ ॥ ੧ ॥ ਰਹਾਉ ॥ ਬ੍ਰਹਮਣ ਵਾਦੁ ਪੜਹਿ ਕਰਿ ਕਿਰਿਆ ਕਰਣੀ ਕਰਮ ਕਰਾਏ ॥ ਬਿਨੁ ਬੂਝੇ ਕਿਛੁ ਸੂਝੈ ਨਾਹੀ ਮਨਮੁਖੁ ਵਿਛੁੜਿ ਦੁਖੁ ਪਾਏ ॥ ੨ ॥ ਸਬਦਿ ਮਿਲੇ ਸੇ ਸੂਚਾਚਾਰੀ ਸਾਚੀ ਦਰਗਹ ਮਾਨੇ ॥ ਅਨਦਿਨੁ ਨਾਮਿ ਰਤਨਿ ਲਿਵ ਲਾਗੇ ਜੁਗਿ ਜੁਗਿ ਸਾਚਿ ਸਮਾਨੇ ॥ ੩ ॥ ਸਗਲੇ ਕਰਮ ਧਰਮ ਸੁਚਿ ਸੰਜਮ ਜਪ ਤਪ ਤੀਰਥ ਸਬਦਿ ਵਸੇ ॥ ਨਾਨਕ ਸਤਿਗੁਰ ਮਿਲੈ ਮਿਲਾਇਆ ਦੂਖ ਪਰਾਛਤ ਕਾਲ ਨਸੇ ॥ ੪ ॥ ੧੬ ॥ ਪ੍ਰਭਾਤੀ ਮਹਲਾ ੧ ॥ ਸੰਤਾ ਕੀ ਰੇਣੁ ਸਾਧ ਜਨ ਸੰਗਤਿ ਹਰਿ ਕੀਰਤਿ ਤਰੁ ਤਾਰੀ ॥ ਕਹਾ ਕਰੈ ਬਪੁਰਾ ਜਮੁ ਡਰਪੈ ਗੁਰਮੁਖਿ ਰਿਦੈ ਮੁਰਾਰੀ ॥ ੧ ॥ ਜਲਿ ਜਾਉ ਜੀਵਨੁ ਨਾਮ ਬਿਨਾ ॥ ਹਰਿ ਜਪਿ ਜਾਪੁ ਜਪਉ ਜਪਮਾਲੀ ਗੁਰਮੁਖਿ ਆਵੈ ਸਾਦੁ ਮਨਾ ॥ ੧ ॥ ਰਹਾਉ ॥ ਗੁਰ ਉਪਦੇਸ ਸਾਚੁ ਸੁਖੁ ਜਾ ਕਉ ਕਿਆ ਤਿਸੁ ਉਪਮਾ ਕਹੀਐ ॥ ਲਾਲ ਜਵੇਹਰ ਰਤਨ ਪਦਾਰਥ ਖੋਜਤ ਗੁਰਮੁਖਿ ਲਹੀਐ ॥ ੨ ॥ ਚੀਨੈ ਗਿਆਨੁ ਧਿਆਨੁ ਧਨੁ ਸਾਚੌ ਏਕ ਸਬਦਿ ਲਿਵ ਲਾਵੈ ॥ ਨਿਰਾਲੰਬੁ ਨਿਰਹਾਰੁ ਨਿਹਕੇਵਲੁ ਨਿਰਭਉ ਤਾੜੀ ਲਾਵੈ ॥ ੩ ॥ ਸਾਇਰ ਸਪਤ ਭਰੇ ਜਲ ਨਿਰਮਲਿ ਉਲਟੀ ਨਾਵ ਤਰਾਵੈ ॥ ਬਾਹਰਿ ਜਾਤੌ ਠਾਕਿ ਰਹਾਵੈ ਗੁਰਮੁਖਿ ਸਹਜਿ ਸਮਾਵੈ ॥ ੪ ॥ ਸੋ ਗਿਰਹੀ ਸੋ ਦਾਸੁ ਉਦਾਸੀ ਜਿਨਿ ਗੁਰਮੁਖਿ ਆਪੁ ਪਛਾਨਿਆ ॥ ਨਾਨਕੁ ਕਹੈ ਅਵਰੁ ਨਹੀ ਦੂਜਾ ਸਾਚ ਸਬਦਿ ਮਨੁ ਮਾਨਿਆ ॥ ੫ ॥ ੧੭ ॥

ਰਾਗੁ ਪ੍ਰਭਾਤੀ ਮਹਲਾ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਗੁਰਮੁਖਿ ਵਿਰਲਾ ਕੋਈ ਬੂਝੈ ਸਬਦੇ ਰਹਿਆ ਸਮਾਈ ॥ ਨਾਮਿ ਰਤੇ ਸੁਖੁ ਪਾਵੈ ਸਾਚਿ ਰਹੈ ਲਿਵ ਲਾਈ ॥ ੧ ॥ ਹਰਿ ਹਰਿ ਨਾਮੁ ਜਪਹੁ ਜਨ ਭਾਈ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥