੧੩੩੩
ਗੁਰ ਪ੍ਰਸਾਦਿ ਮਨੁ ਅਸਥਿਰੁ ਹੋਵੈ ਅਨਦਿਨੁ ਹਰਿ ਰਸਿ ਰਹਿਆ ਅਘਾਈ ॥ ੧ ॥ ਰਹਾਉ ॥ ਅਨਦਿਨੁ ਭਗਤਿ ਕਰਹੁ ਦਿਨੁ ਰਾਤੀ ਇਸੁ ਜੁਗ ਕਾ ਲਾਹਾ ਭਾਈ ॥ ਸਦਾ ਜਨ ਨਿਰਮਲ ਮੈਲੁ ਨ ਲਾਗੈ ਸਚਿ ਨਾਮਿ ਚਿਤੁ ਲਾਈ ॥ ੨ ॥ ਸੁਖੁ ਸੀਗਾਰੁ ਸਤਿਗੁਰੂ ਦਿਖਾਇਆ ਨਾਮਿ ਵਡੀ ਵਡਿਆਈ ॥ ਅਖੁਟ ਭੰਡਾਰ ਭਰੇ ਕਦੇ ਤੋਟਿ ਨ ਆਵੈ ਸਦਾ ਹਰਿ ਸੇਵਹੁ ਭਾਈ ॥ ੩ ॥ ਆਪੇ ਕਰਤਾ ਜਿਸ ਨੋ ਦੇਵੈ ਤਿਸੁ ਵਸੈ ਮਨਿ ਆਈ ॥ ਨਾਨਕ ਨਾਮੁ ਧਿਆਇ ਸਦਾ ਤੂ ਸਤਿਗੁਰਿ ਦੀਆ ਦਿਖਾਈ ॥ ੪ ॥ ੧ ॥ ਪ੍ਰਭਾਤੀ ਮਹਲਾ ੩ ॥ ਨਿਰਗੁਣੀਆਰੇ ਕਉ ਬਖਸਿ ਲੈ ਸੁਆਮੀ ਆਪੇ ਲੈਹੁ ਮਿਲਾਈ ॥ ਤੂ ਬਿਅੰਤੁ ਤੇਰਾ ਅੰਤੁ ਨ ਪਾਇਆ ਸਬਦੇ ਦੇਹੁ ਬੁਝਾਈ ॥ ੧ ॥ ਹਰਿ ਜੀਉ ਤੁਧੁ ਵਿਟਹੁ ਬਲਿ ਜਾਈ ॥ ਤਨੁ ਮਨੁ ਅਰਪੀ ਤੁਧੁ ਆਗੈ ਰਾਖਉ ਸਦਾ ਰਹਾਂ ਸਰਣਾਈ ॥ ੧ ॥ ਰਹਾਉ ॥ ਆਪਣੇ ਭਾਣੇ ਵਿਚਿ ਸਦਾ ਰਖੁ ਸੁਆਮੀ ਹਰਿ ਨਾਮੋ ਦੇਹਿ ਵਡਿਆਈ ॥ ਪੂਰੇ ਗੁਰ ਤੇ ਭਾਣਾ ਜਾਪੈ ਅਨਦਿਨੁ ਸਹਜਿ ਸਮਾਈ ॥ ੨ ॥ ਤੇਰੈ ਭਾਣੈ ਭਗਤਿ ਜੇ ਤੁਧੁ ਭਾਵੈ ਆਪੇ ਬਕਸਿ ਮਿਲਾਈ ॥ ਤੇਰੈ ਭਾਣੈ ਸਦਾ ਸੁਖੁ ਪਾਇਆ ਗੁਰਿ ਤ੍ਰਿਸਨਾ ਅਗਨਿ ਬੁਝਾਈ ॥ ੩ ॥ ਜੋ ਤੂ ਕਰਹਿ ਸੁ ਹੋਵੈ ਕਰਤੇ ਅਵਰੁ ਨ ਕਰਣਾ ਜਾਈ ॥ ਨਾਨਕ ਨਾਵੈ ਜੇਵਡੁ ਅਵਰੁ ਨ ਦਾਤਾ ਪੂਰੇ ਗੁਰ ਤੇ ਪਾਈ ॥ ੪ ॥ ੨ ॥ ਪ੍ਰਭਾਤੀ ਮਹਲਾ ੩ ॥ ਗੁਰਮੁਖਿ ਹਰਿ ਸਾਲਾਹਿਆ ਜਿੰਨਾ ਤਿਨ ਸਲਾਹਿ ਹਰਿ ਜਾਤਾ ॥ ਵਿਚਹੁ ਭਰਮੁ ਗਇਆ ਹੈ ਦੂਜਾ ਗੁਰ ਕੈ ਸਬਦਿ ਪਛਾਤਾ ॥ ੧ ॥ ਹਰਿ ਜੀਉ ਤੂ ਮੇਰਾ ਇਕੁ ਸੋਈ ॥ ਤੁਧੁ ਜਪੀ ਤੁਧੈ ਸਾਲਾਹੀ ਗਤਿ ਮਤਿ ਤੁਝ ਤੇ ਹੋਈ ॥ ੧ ॥ ਰਹਾਉ ॥ ਗੁਰਮੁਖਿ ਸਾਲਾਹਨਿ ਸੇ ਸਾਦੁ ਪਾਇਨਿ ਮੀਠਾ ਅੰਮ੍ਰਿਤੁ ਸਾਰੁ ॥ ਸਦਾ ਮੀਠਾ ਕਦੇ ਨ ਫੀਕਾ ਗੁਰ ਸਬਦੀ ਵੀਚਾਰੁ ॥ ੨ ॥ ਜਿਨਿ ਮੀਠਾ ਲਾਇਆ ਸੋਈ ਜਾਣੈ ਤਿਸੁ ਵਿਟਹੁ ਬਲਿ ਜਾਈ ॥ ਸਬਦਿ ਸਲਾਹੀ ਸਦਾ ਸੁਖਦਾਤਾ ਜੋ ਇਛੈ ਸੋ ਫਲੁ ਪਾਏ ॥ ਨਾਨਕ ਨਾਮੁ ਮਿਲੈ ਵਡਿਆਈ ਗੁਰ ਸਬਦੀ ਸਚੁ ਪਾਏ ॥ ੪ ॥ ੩ ॥ ਪ੍ਰਭਾਤੀ ਮਹਲਾ ੩ ॥ ਜੋ ਤੇਰੀ ਸਰਣਾਈ ਹਰਿ ਜੀਉ ਤਿਨ ਤੂ ਰਾਖਨੁ ਜੋਗੁ ॥ ਤੁਧੁ ਜੇਵਡੁ ਮੈ ਅਵਰੁ ਨ ਸੂਝੈ ਨਾ ਕੋ ਹੋਆ ਨ ਹੋਗੁ ॥ ੧ ॥ ਹਰਿ ਜੀਉ ਸਦਾ ਤੇਰੀ ਸਰਣਾਈ ॥ ਜਿਉ ਭਾਵੈ ਤਿਉ ਰਾਖਹੁ ਮੇਰੇ ਸੁਆਮੀ ਏਹ ਤੇਰੀ ਵਡਿਆਈ ॥ ੧ ॥ ਰਹਾਉ ॥ ਜੋ ਤੇਰੀ ਸਰਣਾਈ ਹਰਿ ਜੀਉ ਤਿਨ ਕਰਹਿ ਪ੍ਰਤਿਪਾਲ ॥ ਆਪਿ ਕ੍ਰਿਪਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥