੧੩੩੪
ਕਰਿ ਰਾਖਹੁ ਹਰਿ ਜੀਉ ਪੋਹਿ ਨ ਸਕੈ ਜਮਕਾਲੁ ॥ ੨ ॥ ਤੇਰੀ ਸਰਣਾਈ ਸਚੀ ਹਰਿ ਜੀਉ ਨਾ ਓਹ ਘਟੈ ਨ ਜਾਇ ॥ ਜੋ ਹਰਿ ਛੋਡਿ ਦੂਜੈ ਭਾਇ ਲਾਗੈ ਓਹੁ ਜੰਮੈ ਤੈ ਮਰਿ ਜਾਇ ॥ ੩ ॥ ਜੋ ਤੇਰੀ ਸਰਣਾਈ ਹਰਿ ਜੀਉ ਤਿਨਾ ਦੂਖ ਭੂਖ ਕਿਛੁ ਨਾਹਿ ॥ ਨਾਨਕ ਨਾਮੁ ਸਲਾਹਿ ਸਦਾ ਤੂ ਸਚੈ ਸਬਦਿ ਸਮਾਹਿ ॥ ੪ ॥ ੪ ॥ ਪ੍ਰਭਾਤੀ ਮਹਲਾ ੩ ॥ ਗੁਰਮੁਖਿ ਹਰਿ ਜੀਉ ਸਦਾ ਧਿਆਵਹੁ ਜਬ ਲਗੁ ਜੀਅ ਪਰਾਨ ॥ ਗੁਰ ਸਬਦੀ ਮਨੁ ਨਿਰਮਲੁ ਹੋਆ ਚੂਕਾ ਮਨਿ ਅਭਿਮਾਨੁ ॥ ਸਫਲੁ ਜਨਮੁ ਤਿਸੁ ਪ੍ਰਾਨੀ ਕੇਰਾ ਹਰਿ ਕੈ ਨਾਮਿ ਸਮਾਨ ॥ ੧ ॥ ਮੇਰੇ ਮਨ ਗੁਰ ਕੀ ਸਿਖ ਸੁਣੀਜੈ ॥ ਹਰਿ ਕਾ ਨਾਮੁ ਸਦਾ ਸੁਖਦਾਤਾ ਸਹਜੇ ਹਰਿ ਰਸੁ ਪੀਜੈ ॥ ੧ ॥ ਰਹਾਉ ॥ ਮੂਲੁ ਪਛਾਣਨਿ ਤਿਸ ਨਿਜ ਘਰਿ ਵਾਸਾ ਸਹਜੇ ਹੀ ਸੁਖੁ ਹੋਈ ॥ ਗੁਰ ਕੈ ਸਬਦਿ ਕਮਲੁ ਪਰਗਾਸਿਆ ਹਉਮੈ ਦੁਰਮਤਿ ਖੋਈ ॥ ਸਭਨਾ ਮਹਿ ਏਕੋ ਸਚੁ ਵਰਤੈ ਵਿਰਲਾ ਬੂਝੈ ਕੋਈ ॥ ੨ ॥ ਗੁਰਮਤੀ ਮਨੁ ਨਿਰਮਲੁ ਹੋਆ ਅੰਮ੍ਰਿਤੁ ਤਤੁ ਵਖਾਨੈ ॥ ਹਰਿ ਕਾ ਨਾਮੁ ਸਦਾ ਮਨਿ ਵਸਿਆ ਵਿਚਿ ਮਨ ਹੀ ਮਨੁ ਮਾਨੈ ॥ ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿਤੁ ਆਤਮਰਾਮੁ ਪਛਾਨੈ ॥ ੩ ॥ ਮਾਨਸ ਜਨਮਿ ਸਤਿਗੁਰੂ ਨ ਸੇਵਿਆ ਬਿਰਥਾ ਜਨਮੁ ਗਵਾਇਆ ॥ ਨਦਰਿ ਕਰੇ ਤਾਂ ਸਤਿਗੁਰੁ ਮੇਲੇ ਸਹਜੇ ਸਹਜਿ ਸਮਾਇਆ ॥ ਨਾਨਕ ਨਾਮੁ ਮਿਲੈ ਵਡਿਆਈ ਪੂਰੈ ਭਾਗਿ ਧਿਆਇਆ ॥ ੪ ॥ ੫ ॥ ਪ੍ਰਭਾਤੀ ਮਹਲਾ ੩ ॥ ਆਪੇ ਭਾਂਤਿ ਬਣਾਏ ਬਹੁ ਰੰਗੀ ਸਿਸਟਿ ਉਪਾਇ ਪ੍ਰਭਿ ਖੇਲੁ ਕੀਆ ॥ ਕਰਿ ਕਰਿ ਵੇਖੈ ਕਰੇ ਕਰਾਏ ਸਰਬ ਜੀਆ ਨੋ ਰਿਜਕੁ ਦੀਆ ॥ ੧ ॥ ਕਲੀ ਕਾਲ ਮਹਿ ਰਵਿਆ ਰਾਮੁ ॥ ਘਟਿ ਘਟਿ ਪੂਰਿ ਰਹਿਆ ਪ੍ਰਭੁ ਏਕੋ ਗੁਰਮੁਖਿ ਪਰਗਟੁ ਹਰਿ ਹਰਿ ਨਾਮੁ ॥ ੧ ॥ ਰਹਾਉ ॥ ਗੁਪਤਾ ਨਾਮੁ ਵਰਤੈ ਵਿਚਿ ਕਲਜੁਗਿ ਘਟਿ ਘਟਿ ਹਰਿ ਭਰਪੂਰਿ ਰਹਿਆ ॥ ਨਾਮੁ ਰਤਨੁ ਤਿਨਾ ਹਿਰਦੈ ਪ੍ਰਗਟਿਆ ਜੋ ਗੁਰ ਸਰਣਾਈ ਭਜਿ ਪਇਆ ॥ ੨ ॥ ਇੰਦ੍ਰੀ ਪੰਚ ਪੰਚੇ ਵਸਿ ਆਣੈ ਖਿਮਾ ਸੰਤੋਖੁ ਗੁਰਮਤਿ ਪਾਵੈ ॥ ਸੋ ਧਨੁ ਧਨੁ ਹਰਿ ਜਨੁ ਵਡ ਪੂਰਾ ਜੋ ਭੈ ਬੈਰਾਗਿ ਹਰਿ ਗੁਣ ਗਾਵੈ ॥ ੩ ॥ ਗੁਰ ਤੇ ਮੁਹੁ ਫੇਰੇ ਜੇ ਕੋਈ ਗੁਰ ਕਾ ਕਹਿਆ ਨ ਚਿਤਿ ਧਰੈ ॥ ਕਰਿ ਆਚਾਰ ਬਹੁ ਸੰਪਉ ਸੰਚੈ ਜੋ ਕਿਛੁ ਕਰੈ ਸੁ ਨਰਕਿ ਪਰੈ ॥ ੪ ॥ ਏਕੋ ਸਬਦੁ ਏਕੋ ਪ੍ਰਭੁ ਵਰਤੈ ਸਭ ਏਕਸੁ ਤੇ ਉਤਪਤਿ ਚਲੈ ॥ ਨਾਨਕ ਗੁਰਮੁਖਿ ਮੇਲਿ ਮਿਲਾਏ ਗੁਰਮੁਖਿ ਹਰਿ ਹਰਿ ਜਾਇ ਰਲੈ ॥ ੫ ॥ ੬ ॥ ਪ੍ਰਭਾਤੀ ਮਹਲਾ ੩ ॥ ਮੇਰੇ ਮਨ ਗੁਰੁ ਅਪਣਾ ਸਾਲਾਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥