੧੩੩੫
ਪੂਰਾ ਭਾਗੁ ਹੋਵੇ ਮੁਖਿ ਮਸਤਕਿ ਸਦਾ ਹਰਿ ਕੇ ਗੁਣ ਗਾਹਿ ॥ ੧ ॥ ਰਹਾਉ ॥ ਅੰਮ੍ਰਿਤੁ ਨਾਮੁ ਭੋਜਨੁ ਹਰਿ ਦੇਇ ॥ ਕੋਟਿ ਮਧੇ ਕੋਥ ਵਿਰਲਾ ਲੇਇ ॥ ਜਿਸ ਨੋ ਅਪਣੀ ਨਦਰਿ ਕਰੇਇ ॥ ੧ ॥ ਗੁਰ ਕੇ ਚਰਣ ਮਨ ਮਾਹਿ ਵਸਾਇ ॥ ਦੁਖੁ ਅਨੇੑਰਾ ਅੰਦਰਹੁ ਜਾਇ ॥ ਆਪੇ ਸਾਚਾ ਲਏ ਮਿਲਾਇ ॥ ੨ ॥ ਗੁਰ ਕੀ ਬਾਣੀ ਸਿਉ ਲਾਇ ਪਿਆਰੁ ॥ ਐਥੈ ਓਥੈ ਏਹੁ ਅਧਾਰੁ ॥ ਆਪੇ ਦੇਵੈ ਸਿਰਜਨਹਾਰੁ ॥ ੩ ॥ ਸਚਾ ਮਨਾਏ ਅਪਣਾ ਭਾਣਾ ॥ ਸੋਈ ਭਗਤੁ ਸੁਘੜੁ ਸੋੁਜਾਣਾ ॥ ਨਾਨਕੁ ਤਿਸ ਕੈ ਸਦ ਕੁਰਬਾਣਾ ॥ ੪ ॥ ੭ ॥ ੧੭ ॥ ੭ ॥ ੨੪ ॥

ਪ੍ਰਭਾਤੀ ਮਹਲਾ ੪ ਬਿਭਾਸ ੴ ਸਤਿਗੁਰ ਪ੍ਰਸਾਦਿ ॥
ਰਸਕਿ ਰਸਕਿ ਗੁਨ ਗਾਵਹ ਗੁਰਮਤਿ ਲਿਵ ਉਨਮਨਿ ਨਾਮਿ ਲਗਾਨ ॥ ਅੰਮ੍ਰਿਤੁ ਰਸੁ ਪੀਆ ਗੁਰ ਸਬਦੀ ਹਮ ਨਾਮ ਵਿਟਹੁ ਕੁਰਬਾਨ ॥ ੧ ॥ ਹਮਰੇ ਜਗਜੀਵਨ ਹਰਿ ਪ੍ਰਾਨ ॥ ਹਰਿ ਊਤਮੁ ਰਿਦ ਅੰਤਰਿ ਭਾਇਓ ਗੁਰਿ ਮੰਤੁ ਦੀਓ ਹਰਿ ਕਾਨ ॥ ੧ ॥ ਰਹਾਉ ॥ ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਨਾਮੁ ਵਖਾਨ ॥ ਕਿਤੁ ਬਿਧਿ ਕਿਉ ਪਾਈਐ ਪ੍ਰਭੁ ਅਪੁਨਾ ਮੋ ਕਉ ਕਰਹੁ ਉਪਦੇਸੁ ਹਰਿ ਦਾਨ ॥ ੨ ॥ ਸਤਸੰਗਤਿ ਮਹਿ ਹਰਿ ਹਰਿ ਵਸਿਆ ਮਿਲਿ ਸੰਗਤਿ ਹਰਿ ਗੁਨ ਜਾਨ ॥ ਵਡੈ ਭਾਗਿ ਸਤਸੰਗਤਿ ਪਾਈ ਗੁਰੁ ਸਤਿਗੁਰੁ ਪਰਸਿ ਭਗਵਾਨ ॥ ੩ ॥ ਗੁਨ ਗਾਵਹ ਪ੍ਰਭ ਅਗਮ ਠਾਕੁਰ ਕੇ ਗੁਨ ਗਾਇ ਰਹੇ ਹੈਰਾਨ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਹਰਿ ਨਾਮੁ ਦੀਓ ਖਿਨ ਦਾਨ ॥ ੪ ॥ ੧ ॥ ਪ੍ਰਭਾਤੀ ਮਹਲਾ ੪ ॥ ਉਗਵੈ ਸੂਰੁ ਗੁਰਮੁਖਿ ਹਰਿ ਬੋਲਹਿ ਸਭ ਰੈਨਿ ਸਮਾੑਲਹਿ ਹਰਿ ਗਾਲ ॥ ਹਮਰੈ ਪ੍ਰਭਿ ਹਮ ਲੋਚ ਲਗਾਈ ਹਮ ਕਰਹ ਪ੍ਰਭੂ ਹਰਿ ਭਾਲ ॥ ੧ ॥ ਮੇਰਾ ਮਨੁ ਸਾਧੂ ਧੂਰਿ ਰਵਾਲ ॥ ਹਰਿ ਹਰਿ ਨਾਮੁ ਦ੍ਰਿੜਾਇਓ ਗੁਰਿ ਮੀਠਾ ਗੁਰ ਪਗ ਝਾਰਹ ਹਮ ਬਾਲ ॥ ੧ ॥ ਰਹਾਉ ॥ ਸਾਕਤ ਕਉ ਦਿਨੁ ਰੈਨਿ ਅੰਧਾਰੀ ਮੋਹਿ ਫਾਥੇ ਮਾਇਆ ਜਾਲ ॥ ਖਿਨੁ ਪਲੁ ਹਰਿ ਪ੍ਰਭੁ ਰਿਦੈ ਨ ਵਸਿਓ ਰਿਨਿ ਬਾਧੇ ਬਹੁ ਬਿਧਿ ਬਾਲ ॥ ੨ ॥ ਸਤਸੰਗਤਿ ਮਿਲਿ ਮਤਿ ਬੁਧਿ ਪਾਈ ਹਉ ਛੂਟੇ ਮਮਤਾ ਜਾਲ ॥ ਹਰਿ ਨਾਮਾ ਹਰਿ ਮੀਠ ਲਗਾਨਾ ਗੁਰਿ ਕੀਏ ਸਬਦਿ ਨਿਹਾਲ ॥ ੩ ॥ ਹਮ ਬਾਰਿਕ ਗੁਰ ਅਗਮ ਗੁਸਾਈ ਗੁਰ ਕਰਿ ਕਿਰਪਾ ਪ੍ਰਤਿਪਾਲ ॥ ਬਿਖੁ ਭਉਜਲੁ ਡੁਬਦੇ ਕਾਢਿ ਲੇਹੁ ਪ੍ਰਭ ਗੁਰ ਨਾਨਕ ਬਾਲ ਗੁਪਾਲ ॥ ੪ ॥ ੨ ॥ ਪ੍ਰਭਾਤੀ ਮਹਲਾ ੪ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥