੧੩੩੬
ਇਕੁ ਖਿਨੁ ਹਰਿ ਪ੍ਰਭਿ ਕਿਰਪਾ ਧਾਰੀ ਗੁਨ ਗਾਏ ਰਸਕ ਰਸੀਕ ॥ ਗਾਵਤ ਸੁਨਤ ਦੋਊ ਭਏ ਮੁਕਤੇ ਜਿਨਾ ਗੁਰਮੁਖਿ ਖਿਨ ਹਰਿ ਪੀਕ ॥ ੧ ॥ ਮੇਰੈ ਮਨਿ ਹਰਿ ਹਰਿ ਰਾਮ ਨਾਮੁ ਰਸੁ ਟੀਕ ॥ ਗੁਰਮੁਖਿ ਨਾਮੁ ਸੀਤਲ ਜਲੁ ਪਾਇਆ ਹਰਿ ਹਰਿ ਨਾਮੁ ਪੀਆ ਰਸੁ ਝੀਕ ॥ ੧ ॥ ਰਹਾਉ ॥ ਜਿਨ ਹਰਿ ਹਿਰਦੈ ਪ੍ਰੀਤਿ ਲਗਾਨੀ ਤਿਨਾ ਮਸਤਕਿ ਊਜਲ ਟੀਕ ॥ ਹਰਿ ਜਨ ਸੋਭਾ ਸਭ ਜਗ ਊਪਰਿ ਜਿਉ ਵਿਚਿ ਉਡਵਾ ਸਸਿ ਕੀਕ ॥ ੨ ॥ ਜਿਨ ਹਰਿ ਹਿਰਦੈ ਨਾਮੁ ਨ ਵਸਿਓ ਤਿਨ ਸਭਿ ਕਾਰਜ ਫੀਕ ॥ ਜੈਸੇ ਸੀਗਾਰੁ ਕਰੈ ਦੇਹ ਮਾਨੁਖ ਨਾਮ ਬਿਨਾ ਨਕਟੇ ਨਕ ਕੀਕ ॥ ੩ ॥ ਘਟਿ ਘਟਿ ਰਮਈਆ ਰਮਤ ਰਾਮ ਰਾਇ ਸਭ ਵਰਤੈ ਸਭ ਮਹਿ ਈਕ ॥ ਜਨ ਨਾਨਕ ਕਉ ਹਰਿ ਕਿਰਪਾ ਧਾਰੀ ਗੁਰ ਬਚਨ ਧਿਆਇਓ ਘਰੀ ਮੀਕ ॥ ੪ ॥ ੩ ॥ ਪ੍ਰਭਾਤੀ ਮਹਲਾ ੪ ॥ ਅਗਮ ਦਇਆਲ ਕ੍ਰਿਪਾ ਪ੍ਰਭਿ ਧਾਰੀ ਮੁਖਿ ਹਰਿ ਹਰਿ ਨਾਮੁ ਹਮ ਕਹੇ ॥ ਪਤਿਤ ਪਾਵਨ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਪਾਪ ਲਹੇ ॥ ੧ ॥ ਜਪਿ ਮਨ ਰਾਮ ਨਾਮੁ ਰਵਿ ਰਹੇ ॥ ਦੀਨ ਦਇਆਲੁ ਦੁਖ ਭੰਜਨੁ ਗਾਇਓ ਗੁਰਮਤਿ ਨਾਮੁ ਪਦਾਰਥੁ ਲਹੇ ॥ ੧ ॥ ਰਹਾਉ ॥ ਕਾਇਆ ਨਗਰਿ ਨਗਰਿ ਹਰਿ ਬਸਿਓ ਮਤਿ ਗੁਰਮਤਿ ਹਰਿ ਹਰਿ ਸਹੇ ॥ ਸਰੀਰਿ ਸਰੋਵਰਿ ਨਾਮੁ ਹਰਿ ਪ੍ਰਗਟਿਓ ਘਰਿ ਮੰਦਰਿ ਹਰਿ ਪ੍ਰਭੁ ਲਹੇ ॥ ੨ ॥ ਜੋ ਨਰ ਭਰਮਿ ਭਰਮਿ ਉਦਿਆਨੇ ਤੇ ਸਾਕਤ ਮੂੜ ਮੁਹੇ ॥ ਜਿਉ ਮ੍ਰਿਗ ਨਾਭਿ ਬਸੈ ਬਾਸੁ ਬਸਨਾ ਭਰਮਿ ਭ੍ਰਮਿਓ ਝਾਰ ਗਹੇ ॥ ੩ ॥ ਤੁਮ ਵਡ ਅਗਮ ਅਗਾਧਿ ਬੋਧਿ ਪ੍ਰਭ ਮਤਿ ਦੇਵਹੁ ਹਰਿ ਪ੍ਰਭ ਲਹੇ ॥ ਜਨ ਨਾਨਕ ਕਉ ਗੁਰਿ ਹਾਥੁ ਸਿਰਿ ਧਰਿਓ ਹਰਿ ਰਾਮ ਨਾਮਿ ਰਵਿ ਰਹੇ ॥ ੪ ॥ ੪ ॥ ਪ੍ਰਭਾਤੀ ਮਹਲਾ ੪ ॥ ਮਨਿ ਲਾਗੀ ਪ੍ਰੀਤਿ ਰਾਮ ਨਾਮ ਹਰਿ ਹਰਿ ਜਪਿਓ ਹਰਿ ਪ੍ਰਭੁ ਵਡਫਾ ॥ ਸਤਿਗੁਰ ਬਚਨ ਸੁਖਾਨੇ ਹੀਅਰੈ ਹਰਿ ਧਾਰੀ ਹਰਿ ਪ੍ਰਭ ਕ੍ਰਿਪਫਾ ॥ ੧ ॥ ਮੇਰੇ ਮਨ ਭਜੁ ਰਾਮ ਨਾਮ ਹਰਿ ਨਿਮਖਫਾ ॥ ਹਰਿ ਹਰਿ ਦਾਨੁ ਦੀਓ ਗੁਰਿ ਪੂਰੈ ਹਰਿ ਨਾਮਾ ਮਨਿ ਤਨਿ ਬਸਫਾ ॥ ੧ ॥ ਰਹਾਉ ॥ ਕਾਇਆ ਨਗਰਿ ਵਸਿਓ ਘਰਿ ਮੰਦਰਿ ਜਪਿ ਸੋਭਾ ਗੁਰਮੁਖਿ ਕਰਪਫਾ ॥ ਹਲਤਿ ਪਲਤਿ ਜਨ ਭਏ ਸੁਹੇਲੇ ਜਪਿ ਮੁਖ ਊਜਲ ਗੁਰਮੁਖਿ ਤਰਫਾ ॥ ੨ ॥ ਅਨਭਉ ਹਰਿ ਹਰਿ ਹਰਿ ਲਿਵ ਲਾਗੀ ਹਰਿ ਉਰ ਧਾਰਿਓ ਗੁਰਿ ਨਿਮਖਫਾ ॥ ਕੋਟਿ ਕੋਟਿ ਕੇ ਦੋਖ ਸਭ ਜਨ ਕੇ ਹਰਿ ਦੂਰਿ ਕੀਏ ਇਕ ਪਲਫਾ ॥ ੩ ॥ ਤੁਮਰੇ ਜਨ ਤੁਮ ਹੀ ਤੇ ਜਾਨੇ ਪ੍ਰਭ ਜਾਨਿਓ ਜਨ ਤੇ ਮੁਖਫਾ ॥ ਹਰਿ ਹਰਿ ਆਪੁ ਧਰਿਓ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥