੧੩੩੭
ਹਰਿ ਜਨ ਮਹਿ ਜਨ ਨਾਨਕੁ ਹਰਿ ਪ੍ਰਭੁ ਇਕਫਾ ॥ ੪ ॥ ੫ ॥ ਪ੍ਰਭਾਤੀ ਮਹਲਾ ੪ ॥ ਗੁਰ ਸਤਿਗੁਰਿ ਨਾਮੁ ਦ੍ਰਿੜਾਇਓ ਹਰਿ ਹਰਿ ਹਮ ਮੁਏ ਜੀਵੇ ਹਰਿ ਜਪਿਭਾ ॥ ਧਨੁ ਧੰਨੁ ਗੁਰੂ ਗੁਰੁ ਸਤਿਗੁਰੁ ਪੂਰਾ ਬਿਖੁ ਡੁਬਦੇ ਬਾਹ ਦੇਇ ਕਢਿਭਾ ॥ ੧ ॥ ਜਪਿ ਮਨ ਰਾਮ ਨਾਮੁ ਅਰਧਾਂਭਾ ॥ ਉਪਜੰਪਿ ਉਪਾਇ ਨ ਪਾਈਐ ਕਤਹੂ ਗੁਰਿ ਪੂਰੈ ਹਰਿ ਪ੍ਰਭੁ ਲਾਭਾ ॥ ੧ ॥ ਰਹਾਉ ॥ ਰਾਮ ਨਾਮੁ ਰਸੁ ਰਾਮ ਰਸਾਇਣੁ ਰਸੁ ਪੀਆ ਗੁਰਮਤਿ ਰਸਭਾ ॥ ਲੋਹ ਮਨੂਰ ਕੰਚਨੁ ਮਿਲਿ ਸੰਗਤਿ ਹਰਿ ਉਰ ਧਾਰਿਓ ਗੁਰਿ ਹਰਿਭਾ ॥ ੨ ॥ ਹਉਮੈ ਬਿਖਿਆ ਨਿਤ ਲੋਭਿ ਲੁਭਾਨੇ ਪੁਤ ਕਲਤ ਮੋਹਿ ਲੁਭਿਭਾ ॥ ਤਿਨ ਪਗ ਸੰਤ ਨ ਸੇਵੇ ਕਬਹੂ ਤੇ ਮਨਮੁਖ ਭੂੰਭਰ ਭਰਭਾ ॥ ੩ ॥ ਤੁਮਰੇ ਗੁਨ ਤੁਮ ਹੀ ਪ੍ਰਭ ਜਾਨਹੁ ਹਮ ਪਰੇ ਹਾਰਿ ਤੁਮ ਸਰਨਭਾ ॥ ਜਿਉ ਜਾਨਹੁ ਤਿਉ ਰਾਖਹੁ ਸੁਆਮੀ ਜਨ ਨਾਨਕੁ ਦਾਸੁ ਤੁਮਨਭਾ ॥ ੪ ॥ ੬ ॥ ਛਕਾ ੧ ॥

ਪ੍ਰਭਾਤੀ ਬਿਭਾਸ ਪੜਤਾਲ ਮਹਲਾ ੪ ੴ ਸਤਿਗੁਰ ਪ੍ਰਸਾਦਿ ॥
ਜਪਿ ਮਨ ਹਰਿ ਹਰਿ ਨਾਮੁ ਨਿਧਾਨ ॥ ਹਰਿ ਦਰਗਹ ਪਾਵਹਿ ਮਾਨ ॥ ਜਿਨਿ ਜਪਿਆ ਤੇ ਪਾਰਿ ਪਰਾਨ ॥ ੧ ॥ ਰਹਾਉ ॥ ਸੁਨਿ ਮਨ ਹਰਿ ਹਰਿ ਨਾਮੁ ਕਰਿ ਧਿਆਨੁ ॥ ਸੁਨਿ ਮਨ ਹਰਿ ਕੀਰਤਿ ਅਠਸਠਿ ਮਜਾਨੁ ॥ ਸੁਨਿ ਮਨ ਗੁਰਮੁਖਿ ਪਾਵਹਿ ਮਾਨੁ ॥ ੧ ॥ ਜਪਿ ਮਨ ਪਰਮੇਸੁਰੁ ਪਰਧਾਨੁ ॥ ਖਿਨ ਖੋਵੈ ਪਾਪ ਕੋਟਾਨ ॥ ਮਿਲੁ ਨਾਨਕ ਹਰਿ ਭਗਵਾਨ ॥ ੨ ॥ ੧ ॥ ੭ ॥

ਪ੍ਰਭਾਤੀ ਮਹਲਾ ੫ ਬਿਭਾਸ ੴ ਸਤਿਗੁਰ ਪ੍ਰਸਾਦਿ ॥
ਮਨੁ ਹਰਿ ਕੀਆ ਤਨੁ ਸਭੁ ਸਾਜਿਆ ॥ ਪੰਚ ਤਤ ਰਚਿ ਜੋਤਿ ਨਿਵਾਜਿਆ ॥ ਸਿਹਜਾ ਧਰਤਿ ਬਰਤਨ ਕਉ ਪਾਨੀ ॥ ਨਿਮਖ ਨ ਵਿਸਾਰਹੁ ਸੇਵਹੁ ਸਾਰਿਗਪਾਨੀ ॥ ੧ ॥ ਮਨ ਸਤਿਗੁਰੁ ਸੇਵਿ ਹੋਇ ਪਰਮ ਗਤੇ ॥ ਹਰਖ ਸੋਗ ਤੇ ਰਹਹਿ ਨਿਰਾਰਾ ਤਾਂ ਤੂ ਪਾਵਹਿ ਪ੍ਰਾਨਪਤੇ ॥ ੧ ॥ ਰਹਾਉ ॥ ਕਾਪੜ ਭੋਗ ਰਸ ਅਨਿਕ ਭੁੰਚਾਏ ॥ ਮਾਤ ਪਿਤਾ ਕੁਟੰਬ ਸਗਲ ਬਨਾਏ ॥ ਰਿਜਕੁ ਸਮਾਹੇ ਜਲਿ ਥਲਿ ਮੀਤ ॥ ਸੋ ਹਰਿ ਸੇਵਹੁ ਨੀਤਾ ਨੀਤ ॥ ੨ ॥ ਤਹਾ ਸਖਾਈ ਜਹ ਕੋਇ ਨ ਹੋਵੈ ॥ ਕੋਟਿ ਅਪ੍ਰਾਧ ਇਕ ਖਿਨ ਮਹਿ ਧੋਵੈ ॥ ਦਾਤਿ ਕਰੈ ਨਹੀ ਪਛੋੁਤਾਵੈ ॥ ਏਕਾ ਬਖਸ ਫਿਰਿ ਬਹੁਰਿ ਨ ਬੁਲਾਵੈ ॥ ੩ ॥ ਕਿਰਤ ਸੰਜੋਗੀ ਪਾਇਆ ਭਾਲਿ ॥ ਸਾਧਸੰਗਤਿ ਮਹਿ ਬਸੇ ਗੁਪਾਲ ॥ ਗੁਰ ਮਿਲਿ ਆਏ ਤੁਮਰੈ ਦੁਆਰ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥