੧੩੩੮
ਜਨ ਨਾਨਕ ਦਰਸਨੁ ਦੇਹੁ ਮੁਰਾਰਿ ॥ ੪ ॥ ੧ ॥ ਪ੍ਰਭਾਤੀ ਮਹਲਾ ੫ ॥ ਪ੍ਰਭ ਕੀ ਸੇਵਾ ਜਨ ਕੀ ਸੋਭਾ ॥ ਕਾਮ ਕ੍ਰੋਧ ਮਿਟੇ ਤਿਸੁ ਲੋਭਾ ॥ ਨਾਮੁ ਤੇਰਾ ਜਨ ਕੈ ਭੰਡਾਰਿ ॥ ਗੁਨ ਗਾਵਹਿ ਪ੍ਰਭ ਦਰਸ ਪਿਆਰਿ ॥ ੧ ॥ ਤੁਮਰੀ ਭਗਤਿ ਪ੍ਰਭ ਤੁਮਹਿ ਜਨਾਈ ॥ ਕਾਟਿ ਜੇਵਰੀ ਜਨ ਲੀਏ ਛਡਾਈ ॥ ੧ ॥ ਰਹਾਉ ॥ ਜੋ ਜਨੁ ਰਾਤਾ ਪ੍ਰਭ ਕੈ ਰੰਗਿ ॥ ਤਿਨਿ ਸੁਖੁ ਪਾਇਆ ਪ੍ਰਭ ਕੈ ਸੰਗਿ ॥ ਜਿਸੁ ਰਸੁ ਆਇਆ ਸੋਈ ਜਾਨੈ ॥ ਪੇਖਿ ਪੇਖਿ ਮਨ ਮਹਿ ਹੈਰਾਨੈ ॥ ੨ ॥ ਸੋ ਸੁਖੀਆ ਸਭ ਤੇ ਊਤਮੁ ਸੋਇ ॥ ਜਾ ਕੈ ਹ੍ਰਿਦੈ ਵਸਿਆ ਪ੍ਰਭੁ ਸੋਇ ॥ ਸੋਈ ਨਿਹਚਲੁ ਆਵੈ ਨ ਜਾਇ ॥ ਅਨਦਿਨੁ ਪ੍ਰਭ ਕੇ ਹਰਿ ਗੁਣ ਗਾਇ ॥ ੩ ॥ ਤਾ ਕਉ ਕਰਹੁ ਸਗਲ ਨਮਸਕਾਰੁ ॥ ਜਾ ਕੈ ਮਨਿ ਪੂਰਨੁ ਨਿਰੰਕਾਰੁ ॥ ਕਰਿ ਕਿਰਪਾ ਮੋਹਿ ਠਾਕੁਰ ਦੇਵਾ ॥ ਨਾਨਕੁ ਉਧਰੈ ਜਨ ਕੀ ਸੇਵਾ ॥ ੪ ॥ ੨ ॥ ਪ੍ਰਭਾਤੀ ਮਹਲਾ ੫ ॥ ਗੁਨ ਗਾਵਤ ਮਨਿ ਹੋਇ ਅਨੰਦ ॥ ਆਠ ਪਹਰ ਸਿਮਰਉ ਭਗਵੰਤ ॥ ਜਾ ਕੈ ਸਿਮਰਨਿ ਕਲਮਲ ਜਾਹਿ ॥ ਤਿਸੁ ਗੁਰ ਕੀ ਹਮ ਚਰਨੀ ਪਾਹਿ ॥ ੧ ॥ ਸੁਮਤਿ ਦੇਵਹੁ ਸੰਤ ਪਿਆਰੇ ॥ ਸਿਮਰਉ ਨਾਮੁ ਮੋਹਿ ਨਿਸਤਾਰੇ ॥ ੧ ॥ ਰਹਾਉ ॥ ਜਿਨਿ ਗੁਰਿ ਕਹਿਆ ਮਾਰਗੁ ਸੀਧਾ ॥ ਸਗਲ ਤਿਆਗਿ ਨਾਮਿ ਹਰਿ ਗੀਧਾ ॥ ਤਿਸੁ ਗੁਰ ਕੈ ਸਦਾ ਬਲਿ ਜਾਈਐ ॥ ਹਰਿ ਸਿਮਰਨੁ ਜਿਸੁ ਗੁਰ ਤੇ ਪਾਈਏ ॥ ੨ ॥ ਬੂਡਤ ਪ੍ਰਾਨੀ ਜਿਨਿ ਗੁਰਹਿ ਤਰਾਇਆ ॥ ਜਿਸੁ ਪ੍ਰਸਾਦਿ ਮੋਹੈ ਨਹੀ ਮਾਇਆ ॥ ਹਲਤੁ ਪਲਤੁ ਜਿਨਿ ਗੁਰਹਿ ਸਵਾਰਿਆ ॥ ਤਿਸੁ ਗੁਰ ਊਪਰਿ ਸਦਾ ਹਉ ਵਾਰਿਆ ॥ ੩ ॥ ਮਹਾ ਮੁਗਧ ਤੇ ਕੀਆ ਗਿਆਨੀ ॥ ਗੁਰ ਪੂਰੇ ਕੀ ਅਕਥ ਕਹਾਨੀ ॥ ਪਾਰਬ੍ਰਹਮ ਨਾਨਕ ਗੁਰਦੇਵ ॥ ਵਡੈ ਭਾਗਿ ਪਾਈਐ ਹਰਿ ਸੇਵ ॥ ੪ ॥ ੩ ॥ ਪ੍ਰਭਾਤੀ ਮਹਲਾ ੫ ॥ ਸਗਲੇ ਦੂਖ ਮਿਟੇ ਸੁਖ ਦੀਏ ਅਪਨਾ ਨਾਮੁ ਜਪਾਇਆ ॥ ਕਰਿ ਕਿਰਪਾ ਅਪਨੀ ਸੇਵਾ ਲਾਏ ਸਗਲਾ ਦੁਰਤੁ ਮਿਟਾਇਆ ॥ ੧ ॥ ਹਮ ਬਾਰਿਕ ਸਰਨਿ ਪ੍ਰਭ ਦਇਆਲ ॥ ਅਵਗਣ ਕਾਟਿ ਕੀਏ ਪ੍ਰਭਿ ਅਪੁਨੇ ਰਾਖਿ ਲੀਏ ਮੇਰੈ ਗੁਰ ਗੋਪਾਲਿ ॥ ੧ ॥ ਰਹਾਉ ॥ ਤਾਪ ਪਾਪ ਬਿਨਸੇ ਖਿਨ ਭੀਤਰਿ ਭਏ ਕ੍ਰਿਪਾਲ ਗੁਸਾਈ ॥ ਸਾਸਿ ਸਾਸਿ ਪਾਰਬ੍ਰਹਮੁ ਅਰਾਧੀ ਅਪੁਨੇ ਸਤਿਗੁਰ ਕੈ ਬਲਿ ਜਾਈ ॥ ੨ ॥ ਅਗਮ ਅਗੋਚਰੁ ਬਿਅੰਤੁ ਸੁਆਮੀ ਤਾ ਕਾ ਅੰਤੁ ਨ ਪਾਈਐ ॥ ਲਾਹਾ ਖਾਟਿ ਹੋਈਐ ਧਨਵੰਤਾ ਅਪੁਨਾ ਪ੍ਰਭੂ ਧਿਆਈਐ ॥ ੩ ॥ ਆਠ ਪਹਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥