੧੩੩੯
ਪਾਰਬ੍ਰਹਮੁ ਧਿਆਈ ਸਦਾ ਸਦਾ ਗੁਨ ਗਾਇਆ ॥ ਕਹੁ ਨਾਨਕ ਮੇਰੇ ਪੂਰੇ ਮਨੋਰਥ ਪਾਰਬ੍ਰਹਮੁ ਗੁਰੁ ਪਾਇਆ ॥ ੪ ॥ ੪ ॥ ਪ੍ਰਭਾਤੀ ਮਹਲਾ ੫ ॥ ਸਿਮਰਤ ਨਾਮੁ ਕਿਲਬਿਖ ਸਭਿ ਨਾਸੇ ॥ ਸਚੁ ਨਾਮੁ ਗੁਰਿ ਦੀਨੀ ਰਾਸੇ ॥ ਪ੍ਰਭ ਕੀ ਦਰਗਹ ਸੋਭਾਵੰਤੇ ॥ ਸੇਵਕ ਸੇਵਿ ਸਦਾ ਸੋਹੰਤੇ ॥ ੧ ॥ ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥ ਸਗਲੇ ਰੋਗ ਦੋਖ ਸਭਿ ਬਿਨਸਹਿ ਅਗਿਆਨੁ ਅੰਧੇਰਾ ਮਨ ਤੇ ਜਾਈ ॥ ੧ ॥ ਰਹਾਉ ॥ ਜਨਮ ਮਰਨ ਗੁਰਿ ਰਾਖੇ ਮੀਤ ॥ ਹਰਿ ਕੇ ਨਾਮ ਸਿਉ ਲਾਗੀ ਪ੍ਰੀਤਿ ॥ ਕੋਟਿ ਜਨਮ ਕੇ ਗਏ ਕਲੇਸ ॥ ਜੋ ਤਿਸੁ ਭਾਵੈ ਸੋ ਭਲ ਹੋਸ ॥ ੨ ॥ ਤਿਸੁ ਗੁਰ ਕਉ ਹਉ ਸਦ ਬਲਿ ਜਾਈ ॥ ਜਿਸੁ ਪ੍ਰਸਾਦਿ ਹਰਿ ਨਾਮੁ ਧਿਆਈ ॥ ਐਸਾ ਗੁਰੁ ਪਾਈਐ ਵਡਭਾਗੀ ॥ ਜਿਸੁ ਮਿਲਤੇ ਰਾਮ ਲਿਵ ਲਾਗੀ ॥ ੩॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਆਠ ਪਹਰ ਅਪੁਨੀ ਲਿਵ ਲਾਇ ॥ ਜਨੁ ਨਾਨਕੁ ਪ੍ਰਭ ਕੀ ਸਰਣਾਇ ॥ ੪ ॥ ੫ ॥ ਪ੍ਰਭਾਤੀ ਮਹਲਾ ੫ ॥ ਕਰਿ ਕਿਰਪਾ ਅਪੁਨੇ ਪ੍ਰਭਿ ਕੀਏ ॥ ਹਰਿ ਕਾ ਨਾਮੁ ਜਪਨ ਕਉ ਦੀਏ ॥ ਆਠ ਪਹਰ ਗੁਨ ਗਾਇ ਗੁਬਿੰਦ ॥ ਭੈ ਬਿਨਸੇ ਉਤਰੀ ਸਭ ਚਿੰਦ ॥ ੧ ॥ ਉਬਰੇ ਸਤਿਗੁਰ ਚਰਨੀ ਲਾਗਿ ॥ ਜੋ ਗੁਰੁ ਕਹੈ ਸੋਈ ਭਲ ਮੀਠਾ ਮਨ ਕੀ ਮਤਿ ਤਿਆਗਿ ॥ ੧ ॥ ਰਹਾਉ ॥ ਮਨਿ ਤਨਿ ਵਸਿਆ ਹਰਿ ਪ੍ਰਭੁ ਸੋਈ ॥ ਕਲਿ ਕਲੇਸ ਕਿਛੁ ਬਿਘਨੁ ਨ ਹੋਈ ॥ ਸਦਾ ਸਦਾ ਪ੍ਰਭੁ ਜੀਅ ਕੈ ਸੰਗਿ ॥ ਉਤਰੀ ਮੈਲੁ ਨਾਮ ਕੈ ਰੰਗਿ ॥ ੨ ॥ ਚਰਨ ਕਮਲ ਸਿਉ ਲਾਗੋ ਪਿਆਰੁ ॥ ਬਿਨਸੇ ਕਾਮ ਕ੍ਰੋਧ ਅਹੰਕਾਰ ॥ ਪ੍ਰਭ ਮਿਲਨ ਕਾ ਮਾਰਗੁ ਜਾਨਾਂ ॥ ਭਾਇ ਭਗਤਿ ਹਰਿ ਸਿਉ ਮਨੁ ਮਾਨਾਂ ॥ ੩ ॥ ਸੁਣਿ ਸਜਣ ਸੰਤ ਮੀਤ ਸੁਹੇਲੇ ॥ ਨਾਮੁ ਰਤਨੁ ਹਰਿ ਅਗਹ ਅਤੋਲੇ ॥ ਸਦਾ ਸਦਾ ਪ੍ਰਭੁ ਗੁਣ ਨਿਧਿ ਗਾਈਐ ॥ ਕਹੁ ਨਾਨਕ ਵਡਭਾਗੀ ਪਾਈਐ ॥ ੪ ॥ ੬ ॥ ਪ੍ਰਭਾਤੀ ਮਹਲਾ ੫ ॥ ਸੇ ਧਨਵੰਤ ਸੇਈ ਸਚੁ ਸਾਹਾ ॥ ਹਰਿ ਕੀ ਦਰਗਹ ਨਾਮੁ ਵਿਸਾਹਾ ॥ ੧ ॥ ਹਰਿ ਹਰਿ ਨਾਮੁ ਜਪਹੁ ਮਨ ਮੀਤ ॥ ਗੁਰੁ ਪੂਰਾ ਪਾਈਐ ਵਡਭਾਗੀ ਨਿਰਮਲ ਪੂਰਨ ਰੀਤਿ ॥ ੧ ॥ ਰਹਾਉ ॥ ਪਾਇਆ ਲਾਭੁ ਵਜੀ ਵਾਧਾਈ ॥ ਸੰਤ ਪ੍ਰਸਾਦਿ ਹਰਿ ਕੇ ਗੁਨ ਗਾਈ ॥ ੨ ॥ ਸਫਲ ਜਨਮੁ ਜੀਵਨ ਪਰਵਾਣੁ ॥ ਗੁਰ ਪਰਸਾਦੀ ਹਰਿ ਰੰਗੁ ਮਾਣੁ ॥ ੩ ॥ ਬਿਨਸੇ ਕਾਮ ਕ੍ਰੋਧ ਅਹੰਕਾਰ ॥ ਨਾਨਕ ਗੁਰਮੁਖਿ ਉਤਰਹਿ ਪਾਰਿ ॥ ੪ ॥ ੭ ॥ ਪ੍ਰਭਾਤੀ ਮਹਲਾ ੫ ॥ ਗੁਰੁ ਪੂਰਾ ਪੂਰੀ ਤਾ ਕੀ ਕਲਾ ॥ ਗੁਰ ਕਾ ਸਬਦੁ ਸਦਾ ਸਦ ਅਟਲਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥