੧੩੪
ਅਵਰੁ ਨ ਕੋਈ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥ ੩ ॥ ਹਰਿ ਹੇਠ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥ ੪ ॥ ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥ ੫ ॥ ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥ ੬ ॥ ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥ ੭ ॥ ਅਸੁਨਿ ਪ੍ਰੇਮ ਉਮਾਹੜਾ ਕਿਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥