੧੩੪੦
ਗੁਰ ਕੀ ਬਾਣੀ ਜਿਸੁ ਮਨਿ ਵਸੈ ॥ ਦੂਖੁ ਦਰਦੁ ਸਭੁ ਤਾ ਕਾ ਨਸੈ ॥ ੧ ॥ ਹਰਿ ਰੰਗਿ ਰਾਤਾ ਮਨੁ ਰਾਮ ਗੁਨ ਗਾਵੈ ॥ ਮੁਕਤੋੁ ਸਾਧੂ ਧੂਰੀ ਨਾਵੈ ॥ ੧ ॥ ਰਹਾਉ ॥ ਗੁਰ ਪਰਸਾਦੀ ਉਤਰੇ ਪਾਰਿ ॥ ਭਉ ਭਰਮੁ ਬਿਨਸੇ ਬਿਕਾਰ ॥ ਮਨ ਤਨ ਅੰਤਰਿ ਬਸੇ ਗੁਰ ਚਰਨਾ ॥ ਨਿਰਭੈ ਸਾਧ ਪਰੇ ਹਰਿ ਸਰਨਾ ॥ ੨ ॥ ਅਨਦ ਸਹਜ ਰਸ ਸੂਖ ਘਨੇਰੇ ॥ ਦੁਸਮਨੁ ਦੂਖੁ ਨ ਆਵੈ ਨੇਰੇ ॥ ਗੁਰਿ ਪੂਰੈ ਅਪੁਨੇ ਕਰਿ ਰਾਖੇ ॥ ਹਰਿ ਨਾਮੁ ਜਪਤ ਕਿਲਬਿਖ ਸਭਿ ਲਾਥੇ ॥ ੩ ॥ ਸੰਤ ਸਾਜਨ ਸਿਖ ਭਏ ਸੁਹੇਲੇ ॥ ਗੁਰਿ ਪੂਰੈ ਪ੍ਰਭ ਸਿਉ ਲੈ ਮੇਲੇ ॥ ਜਨਮ ਮਰਨ ਦੁਖ ਫਾਹਾ ਕਾਟਿਆ ॥ ਕਹੁ ਨਾਨਕ ਗੁਰਿ ਪੜਦਾ ਢਾਕਿਆ ॥ ੪ ॥ ੮ ॥ ਪ੍ਰਭਾਤੀ ਮਹਲਾ ੫ ॥ ਸਤਿਗੁਰਿ ਪੂਰੈ ਨਾਮੁ ਦੀਆ ॥ ਅਨਦ ਮੰਗਲ ਕਲਿਆਣ ਸਦਾ ਸੁਖੁ ਕਾਰਜੁ ਸਗਲਾ ਰਾਸਿ ਥੀਆ ॥ ੧ ॥ ਰਹਾਉ ॥ ਚਰਨ ਕਮਲ ਗੁਰ ਕੇ ਮਨਿ ਵੂਠੇ ॥ ਦੂਖ ਦਰਦ ਭ੍ਰਮ ਬਿਨਸੇ ਝੂਠੇ ॥ ੧ ॥ ਨਿਤ ਉਠਿ ਗਾਵਹੁ ਪ੍ਰਭੁ ਕੀ ਬਾਣੀ ॥ ਆਠ ਪਹਰ ਹਰਿ ਸਿਮਰਹੁ ਪ੍ਰਾਣੀ ॥ ੨ ॥ ਘਰਿ ਬਾਹਰਿ ਪ੍ਰਭੁ ਸਭਨੀ ਥਾਈ ॥ ਸੰਗਿ ਸਹਾਈ ਜਹ ਹਉ ਜਾਈ ॥ ੩ ॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਸਦਾ ਜਪੇ ਨਾਨਕੁ ਗੁਣਤਾਸੁ ॥ ੪ ॥ ੯ ॥ ਪ੍ਰਭਾਤੀ ਮਹਲਾ ੫ ॥ ਪਾਰਬ੍ਰਹਮੁ ਪ੍ਰਭੁ ਸੁਘੜ ਸੁਜਾਣੁ ॥ ਗੁਰੁ ਪੂਰਾ ਪਾਈਐ ਵਡਭਾਗੀ ਦਰਸਨ ਕਉ ਜਾਈਐ ਕੁਰਬਾਣੁ ॥ ੧ ॥ ਰਹਾਉ ॥ ਕਿਲਬਿਖ ਮੇਟੇ ਸਬਦਿ ਸੰਤੋਖੁ ॥ ਨਾਮੁ ਅਰਾਧਨ ਹੋਆ ਜੋਗੁ ॥ ਸਾਧਸੰਗਿ ਹੋਆ ਪਰਗਾਸੁ ॥ ਚਰਨ ਕਮਲ ਮਨ ਮਾਹਿ ਨਿਵਾਸੁ ॥ ੧ ॥ ਜਿਨਿ ਕੀਆ ਤਿਨਿ ਲੀਆ ਰਾਖਿ ॥ ਪ੍ਰਭੁ ਪੂਰਾ ਅਨਾਥ ਕਾ ਨਾਥੁ ॥ ਜਿਸਹਿ ਨਿਵਾਜੇ ਕਿਰਪਾ ਧਾਰਿ ॥ ਪੂਰਨ ਕਰਮ ਤਾ ਕੇ ਆਚਾਰ ॥ ੨ ॥ ਗੁਣ ਗਾਵੈ ਨਿਤ ਨਿਤ ਨਿਤ ਨਵੇ ॥ ਲਖ ਚਉਰਾਸੀਹ ਜੋਨਿ ਨ ਭਵੇ ॥ ਈਹਾਂ ਊਹਾਂ ਚਰਣ ਪੂਜਾਰੇ ॥ ਮੁਖੁ ਊਜਲੁ ਸਾਚੇ ਦਰਬਾਰੇ ॥ ੩ ॥ ਜਿਸੁ ਮਸਤਕਿ ਗੁਰਿ ਧਰਿਆ ਹਾਥੁ ॥ ਕੋਟਿ ਮਧੇ ਕੋ ਵਿਰਲਾ ਦਾਸੁ ॥ ਜਲਿ ਥਲਿ ਮਹੀਅਲਿ ਪੇਖੈ ਭਰਪੂਰਿ ॥ ਨਾਨਕ ਉਧਰਸਿ ਤਿਸੁ ਜਨ ਕੀ ਧੂਰਿ ॥ ੪ ॥ ੧੦ ॥ ਪ੍ਰਭਾਤੀ ਮਹਲਾ ੫ ॥ ਕੁਰਬਾਣੁ ਜਾਈ ਗੁਰ ਪੂਰੇ ਅਪਨੇ ॥ ਜਿਸੁ ਪ੍ਰਸਾਦਿ ਹਰਿ ਹਰਿ ਜਪੁ ਜਪਨੇ ॥ ੧ ॥ ਰਹਾਉ ॥ ਅੰਮ੍ਰਿਤ ਬਾਣੀ ਸੁਣਤ ਨਿਹਾਲ ॥ ਬਿਨਸਿ ਗਏ ਬਿਖਿਆ ਜੰਜਾਲ ॥ ੧ ॥ ਸਾਚ ਸਬਦ ਸਿਉ ਲਾਗੀ ਪ੍ਰੀਤਿ ॥ ਹਰਿ ਪ੍ਰਭੁ ਅਪੁਨਾ ਆਇਆ ਚੀਤਿ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥