੧੩੪੧
ਨਾਮੁ ਜਪਤ ਹੋਆ ਪਰਗਾਸੁ ॥ ਗੁਰ ਸਬਦੇ ਕੀਨਾ ਰਿਦੈ ਨਿਵਾਸੁ ॥ ੩ ॥ ਗੁਰ ਸਮਰਥ ਸਦਾ ਦਇਆਲ ॥ ਹਰਿ ਜਪਿ ਜਪਿ ਨਾਨਕ ਭਏ ਨਿਹਾਲ ॥ ੪ ॥ ੧੧ ॥ ਪ੍ਰਭਾਤੀ ਮਹਲਾ ੫ ॥ ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ॥ ਦੀਨ ਦਇਆਲ ਭਏ ਕਿਰਪਾਲਾ ਅਪਣਾ ਨਾਮੁ ਆਪਿ ਜਪਾਇਆ ॥ ੧ ॥ ਰਹਾਉ ॥ ਸੰਤਸੰਗਤਿ ਮਿਲਿ ਭਇਆ ਪ੍ਰਗਾਸ ॥ ਹਰਿ ਹਰਿ ਜਪਤ ਪੂਰਨ ਭਈ ਆਸ ॥ ੧ ॥ ਸਰਬ ਕਲਿਆਣ ਸੂਖ ਮਨਿ ਵੂਠੇ ॥ ਹਰਿ ਗੁਣ ਗਾਏ ਗੁਰ ਨਾਨਕ ਤੂਠੇ ॥ ੨ ॥ ੧੨ ॥

ਪ੍ਰਭਾਤੀ ਮਹਲਾ ੫ ਘਰੁ ੨ ਬਿਭਾਸ ੴ ਸਤਿਗੁਰ ਪ੍ਰਸਾਦਿ ॥
ਅਵਰੁ ਨ ਦੂਜਾ ਠਾਉ ॥ ਨਾਹੀ ਬਿਨੁ ਹਰਿ ਨਾਉ ॥ ਸਰਬ ਸਿਧਿ ਕਲਿਆਨ ॥ ਪੂਰਨ ਹੋਹਿ ਸਗਲ ਕਾਮ ॥ ੧ ॥ ਹਰਿ ਕੋ ਨਾਮੁ ਜਪੀਐ ਨੀਤ ॥ ਕਾਮ ਕ੍ਰੋਧ ਅਹੰਕਾਰੁ ਬਿਨਸੈ ਲਗੈ ਏਕੈ ਪ੍ਰੀਤਿ ॥ ੧ ॥ ਰਹਾਉ ॥ ਨਾਮਿ ਲਾਗੈ ਦੂਖੁ ਭਾਗੈ ਸਰਨਿ ਪਾਲਨ ਜੋਗੁ ॥ ਸਤਿਗੁਰੁ ਭੇਟੈ ਜਮੁ ਨ ਤੇਟੈ ਜਿਸੁ ਧੁਰਿ ਹੋਵੈ ਸੰਜੋਗੁ ॥ ੨ ॥ ਰੈਨਿ ਦਿਨਸੁ ਧਿਆਇ ਹਰਿ ਹਰਿ ਤਜਹੁ ਮਨ ਕੇ ਭਰਮ ॥ ਸਾਧਸੰਗਤਿ ਹਰਿ ਮਿਲੈ ਜਿਸਹਿ ਪੂਰਨ ਕਰਮ ॥ ੩ ॥ ਜਨਮ ਜਨਮ ਬਿਖਾਦ ਬਿਨਸੇ ਰਾਖਿ ਲੀਨੇ ਆਪਿ ॥ ਮਾਤ ਪਿਤਾ ਮੀਤ ਭਾਈ ਜਨ ਨਾਨਕ ਹਰਿ ਹਰਿ ਜਾਪਿ ॥ ੪ ॥ ੧ ॥ ੧੩ ॥

ਪ੍ਰਭਾਤੀ ਮਹਲਾ ੫ ਬਿਭਾਸ ਪੜਤਾਲ ੴ ਸਤਿਗੁਰ ਪ੍ਰਸਾਦਿ ॥
ਰਮ ਰਾਮ ਰਾਮ ਰਾਮ ਜਾਪ ॥ ਕਲਿ ਕਲੇਸ ਲੋਭ ਮੋਹ ਬਿਨਸਿ ਜਾਇ ਅਹੰ ਤਾਪ ॥ ੧ ॥ ਰਹਾਉ ॥ ਆਪੁ ਤਿਆਗਿ ਸੰਤ ਚਰਨ ਲਾਗਿ ਮਨੁ ਪਵਿਤੁ ਜਾਹਿ ਪਾਪ ॥ ੧ ॥ ਨਾਨਕੁ ਬਾਰਿਕੁ ਕਛੂ ਨ ਜਾਨੈ ਰਾਖਨ ਕਉ ਪ੍ਰਭੁ ਮਾਈ ਬਾਪ ॥ ੨ ॥ ੧ ॥ ੧੪ ॥ ਪ੍ਰਭਾਤੀ ਮਹਲਾ ੫ ॥ ਚਰਨ ਕਮਲ ਸਰਨਿ ਟੇਕ ॥ ਊਚ ਮੂਚ ਬੇਅੰਤੁ ਠਾਕੁਰੁ ਸਰਬ ਊਪਰਿ ਤੁਹੀ ਏਕ ॥ ੧ ॥ ਰਹਾਉ ॥ ਪ੍ਰਾਨ ਅਧਾਰ ਦੁਖ ਬਿਦਾਰ ਦੈਨਹਾਰ ਬੁਧਿ ਬਿਬੇਕ ॥ ੧ ॥ ਨਮਸਕਾਰ ਰਖਨਹਾਰ ਮਨਿ ਅਰਾਧਿ ਪ੍ਰਭੂ ਮੇਕ ॥ ਸੰਤ ਰੇਨੁ ਕਰਉ ਮਜਨੁ ਨਾਨਕ ਪਾਵੈ ਸੁਖ ਅਨੇਕ ॥ ੨ ॥ ੨ ॥ ੧੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥