੧੩੪੨
ਪ੍ਰਭਾਤੀ ਅਸਟਪਦੀਆ ਮਹਲਾ ੧ ਬਿਭਾਸ ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਬਉਰੀ ਮਨੁ ਬਉਰਾਇਆ ॥ ਝੂਠੈ ਲਾਲਚਿ ਜਨਮੁ ਗਵਾਇਆ ॥ ਲਪਟਿ ਰਹੀ ਫੁਨਿ ਬੰਧੁ ਨ ਪਾਇਆ ॥ ਸਤਿਗੁਰਿ ਰਾਖੇ ਨਾਮੁ ਦ੍ਰਿੜਾਇਆ ॥ ੧ ॥ ਨਾ ਮਨੁ ਮਰੈ ਨ ਮਾਇਆ ਮਰੈ ॥ ਜਿਨਿ ਕਿਛੁ ਕੀਆ ਸੋਈ ਜਾਣੈ ਸਬਦੁ ਵੀਚਾਰਿ ਭਉ ਸਾਗਰੁ ਤਰੈ ॥ ੧ ॥ ਰਹਾਉ ॥ ਮਾਇਆ ਸੰਚਿ ਰਾਜੇ ਅਹੰਕਾਰੀ ॥ ਮਾਇਆ ਸਾਥਿ ਨ ਚਲੈ ਪਿਆਰੀ ॥ ਮਾਇਆ ਮਮਤਾ ਹੈ ਬਹੁ ਰੰਗੀ ॥ ਬਿਨੁ ਨਾਵੈ ਕੋ ਸਾਥਿ ਨ ਸੰਗੀ ॥ ੨ ॥ ਜਿਉ ਮਨੁ ਦੇਖਹਿ ਪਰ ਮਨੁ ਤੈਸਾ ॥ ਜੈਸੀ ਮਨਸਾ ਤੈਸੀ ਦਸਾ ॥ ਜੈਸਾ ਕਰਮੁ ਤੈਸੀ ਲਿਵ ਲਾਵੈ ॥ ਸਤਿਗੁਰੁ ਪੂਛਿ ਸਹਜ ਘਰੁ ਪਾਵੈ ॥ ੩ ॥ ਰਾਗਿ ਨਾਦਿ ਮਨੁ ਦੂਜੈ ਭਾਇ ॥ ਅੰਤਰਿ ਕਪਟੁ ਮਹਾ ਦੁਖੁ ਪਾਇ ॥ ਸਤਿਗੁਰੁ ਭੇਟੈ ਸੋਝੀ ਪਾਇ ॥ ਸਚੈ ਨਾਮਿ ਰਹੈ ਲਿਵ ਲਾਇ ॥ ੪ ॥ ਸਚੈ ਸਬਦਿ ਸਚੁ ਕਮਾਵੈ ॥ ਸਚੀ ਬਾਣੀ ਹਰਿ ਗੁਣ ਗਾਵੈ ॥ ਨਿਜ ਘਰਿ ਵਾਸੁ ਅਮਰ ਪਦੁ ਪਾਵੈ ॥ ਤਾ ਦਰਿ ਸਾਚੈ ਸੋਭਾ ਪਾਵੈ ॥ ੫ ॥ ਗੁਰ ਸੇਵਾ ਬਿਨੁ ਭਗਤਿ ਨ ਹੋਈ ॥ ਅਨੇਕ ਜਤਨ ਕਰੈ ਜੇ ਕੋਈ ॥ ਹਉਮੈ ਮੇਰਾ ਸਬਦੇ ਖੋਈ ॥ ਨਿਰਮਲ ਨਾਮੁ ਵਸੈ ਮਨਿ ਸੋਈ ॥ ੬ ॥ ਇਸੁ ਜਗ ਮਹਿ ਸਬਦੁ ਕਰਣੀ ਹੈ ਸਾਰੁ ॥ ਬਿਨੁ ਸਬਦੈ ਹੋਰੁ ਮੋਹੁ ਗੁਬਾਰੁ ॥ ਸਬਦੇ ਨਾਮੁ ਰਖੈ ਉਰਿ ਧਾਰਿ ॥ ਸਬਦੇ ਗਤਿ ਮਤਿ ਮੋਖ ਦੁਆਰੁ ॥ ੭ ॥ ਅਵਰੁ ਨਾਹੀ ਕਰਿ ਦੇਖਣਹਾਰੋ ॥ ਸਾਚਾ ਆਪਿ ਅਨੂਪੁ ਅਪਾਰੋ ॥ ਰਾਮ ਨਾਮ ਊਤਮ ਗਤਿ ਹੋਈ ॥ ਨਾਨਕ ਖੋਜਿ ਲਹੈ ਜਨੁ ਕੋਈ ॥ ੮ ॥ ੧ ॥ ਪ੍ਰਭਾਤੀ ਮਹਲਾ ੧ ॥ ਮਾਇਆ ਮੋਹਿ ਸਗਲ ਜਗੁ ਛਾਇਆ ॥ ਕਾਮਣਿ ਦੇਖਿ ਕਾਮਿ ਲੋਭਾਇਆ ॥ ਸੁਤ ਕੰਚਨ ਸਿਉ ਹੇਤੁ ਵਧਾਇਆ ॥ ਸਭੁ ਕਿਛੁ ਅਪਨਾ ਇਕੁ ਰਾਮੁ ਪਰਾਇਆ ॥ ੧ ॥ ਐਸਾ ਜਾਪੁ ਜਪਉ ਜਪਮਾਲੀ ॥ ਦੁਖ ਸੁਖ ਪਰਹਰਿ ਭਗਤਿ ਨਿਰਾਲੀ ॥ ੧ ॥ ਰਹਾਉ ॥ ਗੁਣ ਨਿਧਾਨ ਤੇਰਾ ਅੰਤੁ ਨ ਪਾਇਆ ॥ ਸਾਚ ਸਬਦਿ ਤੁਝ ਮਾਹਿ ਸਮਾਇਆ ॥ ਆਵਾ ਗਉਣੁ ਤੁਧੁ ਆਪਿ ਰਚਾਇਆ ॥ ਸੇਈ ਭਗਤ ਜਿਨ ਸਚਿ ਚਿਤੁ ਲਾਇਆ ॥ ੨ ॥ ਗਿਆਨੁ ਧਿਆਨੁ ਨਰਹਰਿ ਨਿਰਬਾਣੀ ॥ ਬਿਨੁ ਸਤਿਗੁਰ ਭੇਟੇ ਕੋਇ ਨ ਜਾਣੀ ॥ ਸਗਲ ਸਰੋਵਰ ਜੋਤਿ ਸਮਾਣੀ ॥ ਆਨਦ ਰੂਪ ਵਿਟਹੁ ਕੁਰਬਾਣੀ ॥ ੩ ॥ ਭਾਉ ਭਗਤਿ ਗੁਰਮਤੀ ਪਾਏ ॥ ਹਉਮੇ ਵਿਚਹੁ ਸਬਦਿ ਜਲਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਸਚਾ ਨਾਮੁ ਮੰਨਿ ਵਸਾਏ ॥ ੪ ॥ ਬਿਸਮ ਬਿਨੋਦ ਰਹੇ ਪਰਮਾਦੀ ॥ ਗੁਰਮਤਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥