੧੩੪੩
ਮਾਨਿਆ ਏਕ ਲਿਵ ਲਾਗੀ ॥ ਦੇਖਿ ਨਿਵਾਰਿਆ ਜਲ ਮਹਿ ਆਗੀ ॥ ਸੋ ਬੂਝੈ ਹੋਵੈ ਵਡਭਾਗੀ ॥ ੫ ॥ ਸਤਿਗੁਰੁ ਸੇਵੇ ਭਰਮੁ ਚੁਕਾਏ ॥ ਅਨਦਿਨੁ ਜਾਗੈ ਸਚਿ ਲਿਵ ਲਾਏ ॥ ਏਕੋ ਜਾਣੈ ਅਵਰੁ ਨ ਕੋਇ ॥ ਸੁਖਦਾਤਾ ਸੇਵੇ ਨਿਰਮਲੁ ਹੋਇ ॥ ੬ ॥ ਸੇਵਾ ਸੁਰਤਿ ਸਬਦਿ ਵੀਚਾਰਿ ॥ ਜਪੁ ਤਪੁ ਸੰਜਮੁ ਹਉਮੈ ਮਾਰਿ ॥ ਜੀਵਨ ਮੁਕਤੁ ਜਾ ਸਬਦੁ ਸੁਣਾਏ ॥ ਸਚੀ ਰਹਤ ਸਚਾ ਸੁਖੁ ਪਾਏ ॥ ੭ ॥ ਸੁਖਦਾਤਾ ਦੁਖੁ ਮੇਟਣਹਾਰਾ ॥ ਅਵਰੁ ਨ ਸੂਝਸਿ ਬੀਜੀ ਕਾਰਾ ॥ ਤਨੁ ਮਨੁ ਧਨੁ ਹਰਿ ਆਗੈ ਰਾਖਿਆ ॥ ਨਾਨਕੁ ਕਹੈ ਮਹਾ ਰਸੁ ਚਾਖਿਆ ॥ ੮ ॥ ੨ ॥ ਪ੍ਰਭਾਤੀ ਮਹਲਾ ੧ ॥ ਨਿਵਲੀ ਕਰਮ ਭੁਅੰਗਮ ਭਾਠੀ ਰੇਚਕ ਪੂਰਕ ਕੁੰਭ ਕਰੈ ॥ ਬਿਨੁ ਸਤਿਗੁਰ ਕਿਛੁ ਸੋਝੀ ਨਾਹੀ ਭਰਮੇ ਭੂਲਾ ਬੂਡਿ ਮਰੈ ॥ ਅੰਧਾ ਭਰਿਆ ਭਰਿ ਭਰਿ ਧੋਵੈ ਅੰਤਰ ਕੀ ਮਲੁ ਕਦੇ ਨ ਲਹੈ ॥ ਨਾਮ ਬਿਨਾ ਫੋਕਟ ਸਭਿ ਕਰਮਾ ਜਿਉ ਬਾਜੀਗਰੁ ਭਰਮਿ ਭੁਲੈ ॥ ੧ ॥ ਖਟੁ ਕਰਮ ਨਾਮੁ ਨਿਰੰਜਨੁ ਸੋਈ ॥ ਤੂ ਗੁਣ ਸਾਗਰੁ ਅਵਗੁਣ ਮੋਹੀ ॥ ੧ ॥ ਰਾਹਉ ॥ ਮਾਇਆ ਧੰਧਾ ਧਾਵਣੀ ਦੁਰਮਤਿ ਕਾਰ ਬਿਕਾਰ ॥ ਮੂਰਖੁ ਆਪੁ ਗਣਾਇਦਾ ਬੂਝਿ ਨ ਸਕੈ ਕਾਰ ॥ ਮਨਸਾ ਮਾਇਆ ਮੋਹਣੀ ਮਨਮੁਖ ਬੋਲ ਖੁਆਰ ॥ ਮਜਨੁ ਝੂਠਾ ਚੰਡਾਲ ਕਾ ਫੋਕਟ ਚਾਰ ਸੀਂਗਾਰ ॥ ੨ ॥ ਝੂਠੀ ਮਨ ਕੀ ਮਤਿ ਹੈ ਕਰਣੀ ਬਾਦਿ ਬਿਬਾਦੁ ॥ ਝੂਠੇ ਵਿਚਿ ਅਹੰਕਰਣੁ ਹੈ ਖਸਮ ਨ ਪਾਵੈ ਸਾਦੁ ॥ ਬਿਨੁ ਨਾਵੈ ਹੋਰੁ ਕਮਾਵਣਾ ਫਿਕਾ ਆਵੈ ਸਾਦੁ ॥ ਦੁਸਟੀ ਸਭਾ ਵਿਗੁਚੀਐ ਬਿਖੁ ਵਾਤੀ ਜੀਵਣ ਬਾਦਿ ॥ ੩ ॥ ਏ ਭ੍ਰਮਿ ਭੂਲੇ ਮਰਹੁ ਨ ਕੋਈ ॥ ਸਤਿਗੁਰੁ ਸੇਵਿ ਸਦਾ ਸੁਖੁ ਹੋਈ ॥ ਬਿਨੁ ਸਤਿਗੁਰ ਮੁਕਤਿ ਕਿਨੈ ਨ ਪਾਈ ॥ ਆਵਹਿ ਜਾਂਹਿ ਮਰਹਿ ਮਰਿ ਜਾਈ ॥ ੪ ॥ ਏਹੁ ਸਰੀਰੁ ਹੈ ਤ੍ਰੈ ਗੁਣ ਧਾਤੁ ॥ ਇਸ ਨੋ ਵਿਆਪੈ ਸੋਗ ਸੰਤਾਪੁ ॥ ਸੋ ਸੇਵਹੁ ਜਿਸੁ ਮਾਈ ਨ ਬਾਪੁ ॥ ਵਿਚਹੁ ਚੂਕੈ ਤਿਸਨਾ ਅਰੁ ਆਪੁ ॥ ੫ ॥ ਜਹ ਜਹ ਦੇਖਾ ਤਹ ਤਹ ਸੋਈ ॥ ਬਿਨੁ ਸਤਿਗੁਰ ਭੇਟੇ ਮਿਕਤਿ ਨ ਹੋਈ ॥ ਹਿਰਦੈ ਸਚੁ ਏਹ ਕਰਣੀ ਸਾਰੁ ॥ ਹੋਰੁ ਸਭੁ ਪਾਖੰਡੁ ਪੂਜ ਖੁਆਰੁ ॥ ੬ ॥ ਦੁਬਿਧਾ ਚੂਕੈ ਤਾਂ ਸਬਦੁ ਪਛਾਣੁ ॥ ਘਰਿ ਬਾਹਰਿ ਏਕੋ ਕਰਿ ਜਾਣੁ ॥ ਏਹਾ ਮਤਿ ਸਬਦੁ ਹੈ ਸਾਰੁ ॥ ਵਿਚਿ ਦੁਬਿਧਾ ਮਾਥੈ ਪਵੈ ਛਾਰੁ ॥ ੭ ॥ ਕਰਣੀ ਕੀਰਤਿ ਗੁਰਮਤਿ ਸਾਰੁ ॥ ਸੰਤ ਸਭਾ ਗੁਣ ਗਿਆਨੁ ਬੀਚਾਰੁ ॥ ਮਨੁ ਮਾਰੇ ਜੀਵਤ ਮਰਿ ਜਾਣੁ ॥ ਨਾਨਕ ਨਦਰੀ ਨਦਰਿ ਪਛਾਣੁ ॥ ੮ ॥ ੩ ॥ ਪ੍ਰਭਾਤੀ ਮਹਲਾ ੧ ਦਖਣੀ ॥ ਗੋਤਮੁ ਤਪਾ ਅਹਿਲਿਆ ਇਸਤ੍ਰੀ ਤਿਸੁ ਦੇਖਿ ਇੰਦ੍ਰੁ ਲੁਭਾਇਆ ॥ ਸਹਸ ਸਰੀਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥